ਮੁੱਖ ਮੰਤਰੀ ਦੀ ਸੁਰੱਖਿਆ ਵਿਚ ਵਾਧਾ, ਗ੍ਰਹਿ ਮੰਤਰਾਲੇ ਨੇ ਦਿੱਤੀ Z+ ਸੁਰੱਖਿਆ 
Published : May 25, 2023, 4:38 pm IST
Updated : May 25, 2023, 4:48 pm IST
SHARE ARTICLE
CM Bhagwant Singh Mann
CM Bhagwant Singh Mann

ਮੁੱਖ ਮੰਤਰੀ ਦੀ ਸੁਰੱਖਿਆ ਵਿਚ ਸੀਆਰਪੀਐੱਫ ਦੇ ਜਵਾਨ ਤਾਇਨਾਤ ਹੋਣਗੇ। 

ਚੰਡੀਗੜ੍ਹ -  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੂੰ ਡੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਇਹ ਫ਼ੈਸਲਾ ਕੇਂਦਰੀ ਖੂਫ਼ੀਆ ਏਜੰਸੀ ਵੱਲੋਂ ਲਿਆ ਗਿਆ ਹੈ। ਏਜੰਸੀ ਦੀ ਰਿਪੋਰਟ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਮੁੱਖ ਮੰਤਰੀ ਨੂੰ ਜੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਕੋਲ ਜੈੱਡ ਪਲੱਸ ਸੁਰੱਖਿਆ ਹੋਵੇਗੀ ਤੇ ਉਹਨਾਂ ਦੀ ਸੁਰੱਖਿਆ ਵਿਚ ਸੀਆਰਪੀਐੱਫ ਦੇ ਜਵਾਨ ਤਾਇਨਾਤ ਹੋਣਗੇ। 

ਸੂਤਰਾਂ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਮੁਹੱਈਆ ਕਰਵਾਈ ਗਈ ਸੁਰੱਖਿਆ ਤੋਂ ਇਲਾਵਾ ਮੁੱਖ ਮੰਤਰੀ ਦੀ ਰਿਹਾਇਸ਼ ਅਤੇ ਉਨ੍ਹਾਂ ਦੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਵਿਚ ਖਾਲਿਸਤਾਨੀ ਸਰਗਰਮੀਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੂੰ ਖ਼ਤਰੇ ਦੀ ਧਾਰਨਾ ਦੇ ਮੁਲਾਂਕਣ ਦੌਰਾਨ ਕੇਂਦਰੀ ਏਜੰਸੀਆਂ ਅਤੇ ਸੁਰੱਖਿਆ ਏਜੰਸੀਆਂ ਨੇ ਮਾਨ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਦੇਣ ਦੀ ਸਿਫ਼ਾਰਸ਼ ਕੀਤੀ ਸੀ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement