ਜਗਰਾਉਂ-ਰਾਏਕੋਰਟ ਮਾਰਗ ‘ਤੇ ਪੈਂਦੇ ਪਿੰਡ ਅਖਾੜਾ ਵਿਖੇ ਬਣੇਗਾ ਨਵਾਂ ਤੇ 40 ਫੁੱਟ ਚੌੜਾ ਪੁੱਲ: ਹਰਭਜਨ ਸਿੰਘ ਈ.ਟੀ.ਓ.

By : GAGANDEEP

Published : May 25, 2023, 5:11 pm IST
Updated : May 25, 2023, 5:11 pm IST
SHARE ARTICLE
 HARBHAJAN SINGH ETO
HARBHAJAN SINGH ETO

780 ਲੱਖ ਰੁਪਏ ਆਵੇਗੀ ਅਨੁਮਾਨਿਤ ਲਾਗਤ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਜਗਰਾਉਂ ਅਧੀਨ ਪੈਂਦੇ ਪਿੰਡ ਅਖਾੜਾ ਵਿਖੇ ਅਬੋਹਰ ਕਨਾਲ ਬਰਾਂਚ ‘ਤੇ ਨਵਾਂ ਤੇ 40 ਫੁੱਟ ਚੌੜਾ ਪੁੱਲ ਉਸਾਰਿਆ ਜਾਵੇਗਾ। ਇਸ ਪੁੱਲ ਦੀ ਉਸਾਰੀ ‘ਤੇ 780 ਲੱਖ ਰੁਪਏ ਅਨੁਮਾਨਿਤ ਲਾਗਤ ਆਵੇਗੀ।

ਇਹ ਵੀ ਪੜ੍ਹੋ: ਮੁੱਖ ਸਕੱਤਰ ਨੇ ਸੂਬੇ ਵਿਚ ਕੌਮੀ ਮਾਰਗਾਂ ਤੇ ਰੇਲਵੇ ਪ੍ਰਾਜੈਕਟਾਂ ਲਈ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਦਿਤੇ ਆਦੇਸ਼ 

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਲੋਕਾਂ ਵਲੋਂ ਪੁਰਾਣੇ ਤੰਗ ਪੁੱਲ ਦੀ ਜਗ੍ਹਾ ‘ਤੇ ਨਵੇਂ ਅਤੇ ਚੌੜੇ ਪੁੱਲ ਦੀ ਉਸਾਰੀ ਦੀ ਮੰਗ ਕਾਫੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਪੁੱਲ ਦੀ ਉਸਾਰੀ ਨਾਲ ਇਹ ਮੰਗ ਪੂਰੀ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪੁੱਲ ਦੀ ਮੁੜ ਉਸਾਰੀ ਨੂੰ ਨਾਬਾਰਡ ਸਕੀਮ ਆਰ.ਆਈ.ਡੀ.ਐਫ-28 ਅਧੀਨ 780 ਲੱਖ ਰੁਪਏ ਦੀ ਲਾਗਤ ਨਾਲ ਬਣਾਉਣ ਦਾ ਪ੍ਰਵਾਨਗੀ ਪੱਤਰ ਜਾਰੀ ਹੋ ਚੁੱਕਾ ਹੈ।

ਇਹ ਵੀ ਪੜ੍ਹੋ: ਆਸਟ੍ਰੇਲੀਆ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ, ਨੇੜਲੀਆਂ ਇਮਾਰਤਾਂ ਨੂੰ ਕਰਵਾਇਆ ਗਿਆ ਖਾਲੀ

ਜ਼ਿਕਰਯੋਗ ਹੈ ਕਿ 33 ਫੁੱਟ ਚੌੜੇ ਜਗਰਾਓਂ-ਰਾਏਕੋਟ ਮਾਰਗ ‘ਤੇ ਪਿੰਡ ਅਖਾੜਾ, ਨੇੜੇ ਅਬੋਹਰ ਕਨਾਲ ‘ਤੇ ਇੱਕ ਬਹੁਤ ਪੁਰਾਣਾ 12 ਫੁੱਟ ਚੌੜਾ ਡਾਟਾ ਵਾਲਾ ਪੁੱਲ (ਅਖਾੜਾ ਪੁੱਲ) ਬਣਿਆ ਹੋਇਆ ਹੈ, ਜਿਸ ਦੀ ਹਾਲਤ ਬਹੁਤ ਖਰਾਬ ਹੈ। ਇਹ ਸੜਕ ਕਈ ਮਹੱਤਵਪੂਰਨ ਸ਼ਹਿਰਾਂ ਜਿਵੇਂ ਜਗਰਾਓਂ, ਰਾਏਕੋਟ, ਬਰਨਾਲਾ, ਖੰਨਾ, ਮਲੇਰਕੋਟਲਾ ਆਦਿ ਨੂੰ ਜੋੜਦੀ ਹੈ। ਅਖਾੜਾ ਪੁੱਲ ਤੰਗ ਹੋਣ ਕਾਰਨ ਸੜਕ ‘ਤੇ ਰੋਜ਼ਾਨਾ ਟ੍ਰੈਫਿਕ ਜਾਮ ਰਹਿੰਦਾ ਹੈ ਅਤੇ ਐਕਸੀਡੈਂਟ ਹੋਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਇਸ ਪੁੱਲ ਦੇ ਬਣਨ ਨਾਲ ਟ੍ਰੈਫਿਕ ਜਾਮ ਸਬੰਧੀ ਲੰਬੇ ਸਮੇਂ ਤੋਂ ਚਲੀ ਆ ਰਹੀ ਸਮੱਸਿਆ ਦਾ ਹੱਲ ਹੋ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement