ਪੰਜਾਬ ਦੀ ਨਵੀਂ ਖੇਤੀ ਨੀਤੀ ਕਿਸਾਨੀ ਸਮੱਸਿਆਂਵਾਂ ਹੱਲ ਕਰੇਗੀ : ਕੁਲਦੀਪ ਸਿੰਘ ਧਾਲੀਵਾਲ
Published : May 25, 2023, 7:19 pm IST
Updated : May 25, 2023, 7:19 pm IST
SHARE ARTICLE
PUNJAB'S NEW AGRICULTURE POLICY TO SOLVE FARMERS' PROBLEMS: KULDEEP SINGH DHALIWAL
PUNJAB'S NEW AGRICULTURE POLICY TO SOLVE FARMERS' PROBLEMS: KULDEEP SINGH DHALIWAL

ਪੰਜਾਬ ਸਰਕਾਰ ਗੁਆਂਢੀ ਮੁਲਕਾਂ ‘ਚ ਸਬਜ਼ੀਆਂ ਅਤੇ ਹੋਰ ਫਸਲਾਂ ਨਿਰਯਾਤ ਕਰਨ ਲਈ ਯਤਨਸ਼ੀਲ

 

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ 30 ਜੂਨ ਨੂੰ ਜਾਰੀ ਹੋਣ ਵਾਲੀ ਨਵੀਂ ਖੇਤੀ ਨੀਤੀ ਸੂਬੇ ਦੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਸਮੱਸਿਆਂਵਾਂ ਦਾ ਹੱਲ ਕਰਨ ਵਿਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ, ਖੇਤੀ ਮਾਹਰਾਂ, ਕਿਸਾਨ ਆਗੂਆਂ, ਆਮ ਲੋਕਾਂ ਅਤੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀਆਂ ਦੇ ਸੁਝਾਵਾਂ ਨਾਲ ਤਿਆਰ ਕੀਤੀ ਜਾ ਰਹੀ ਹੈ ਇਹ ਪੰਜਾਬ ਦੇ ਕਿਸਾਨ ਅਤੇ ਕਿਰਸਾਨੀ ਨੂੰ ਬਚਾਉਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ।

 

ਸਥਾਨਕ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀਆਂ ਮੰਗਾਂ ਸਬੰਧੀ ਤਕਰੀਬਨ 4 ਘੰਟੇ ਚੱਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵੀ ਸੂਬਾ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੰਭਾਵਨਾਂਵਾਂ ਤਲਾਸ਼ ਰਹੀ ਹੈ ਕਿਸਾਨਾਂ ਵੱਲੋਂ ਉਗਾਈਆਂ ਸਬਜ਼ੀਆਂ ਅਤੇ ਹੋਰ ਫਸਲਾਂ ਨੂੰ ਗੁਆਂਢੀ ਦੇਸ਼ਾਂ ਵਿਚ ਨਿਰਯਾਤ ਕੀਤਾ ਜਾ ਸਕੇ। ਇਸ ਮਕਸਦ ਦੀ ਪੂਰਤੀ ਲਈ ਪੰਜਾਬ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

 

ਕਿਸਾਨ ਆਗੂਆਂ ਵੱਲੋਂ ਸ਼ੂਗਰ ਮਿੱਲਾਂ ਦੇ ਬਕਾਇਆ ਜਾਰੀ ਕਰਨ ਦੀ ਰੱਖੀ ਮੰਗ ਬਾਬਤ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਬਹੁਤ ਜਲਦ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਬਕਾਇਆ ਰਾਸ਼ੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਸਾਰਥਕ ਕਦਮ ਚੱੁਕ ਰਹੀ ਹੈ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਹੋਰ ਵੀ ਬਹੁਤ ਸਾਰੇ ਕਿਸਾਨੀ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ‘ਤੇ ਵਿਚਾਰ-ਚਰਚਾ ਹੋਈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਖੇਤੀ ਮੰਤਰੀ ਨੇ ਧਿਆਨਪੂਰਵਕ ਸੁਣ ਕੇ ਸਬੰਧਤ ਵਿਭਾਗਾਂ ਦੇ ਅਫਸਰਾਂ ਨੂੰ ਹਦਾਇਤਾਂ ਅਤੇ ਨਿਰਦੇਸ਼ ਜਾਰੀ ਕੀਤੇ।

 

ਕਿਸਾਨ ਆਗੂਆਂ ਨੇ ਖੇਤੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ‘ਚੋਂ ਕੁਝ ਵਾਰਸਾਂ ਨੂੰ ਹਾਲੇ ਤੱਕ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ। ਧਾਲੀਵਾਲ ਨੇ ਮੌਕੇ ‘ਤੇ ਹੀ ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਲਦ ਦਫਤਰੀ ਪ੍ਰਕਿਿਰਆ ਪੂਰੀ ਕਰਕੇ ਨੌਕਰੀ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਨੌਕਰੀਆਂ ਅਤੇ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਵਾਅਦੇ ਮੁਤਾਬਕ ਕਿਸਾਨ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

 

ਇਸ ਮੌਕੇ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਮੁਤਾਬਕ ਝੋਨੇ ਦੀ ਫਸਲ ਬੀਜਣ ਤੱਕ ਸੂਬੇ ਦੀਆਂ ਸਾਰੀਆਂ ਥਾਂਵਾਂ ‘ਤੇ ਨਹਿਰੀ ਪਾਣੀ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੀ ਮਜ਼ਬੂਤੀ ਵੱਲ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ। ਮੀਂਹ ਅਤੇ ਚੋਆਂ ਦੇ ਪਾਣੀ ਦੀ ਸੁਚੱਜੀ ਵਰਤੋਂ ਅਤੇ ਸੰਭਾਲ ਬਾਬਤ ਵੀ ਕਿਸਾਨ ਆਗੂਆਂ ਨਾਲ ਵਿਸਥਾਰਤ ਚਰਚਾ ਕੀਤੀ ਗਈ। ਮੀਟਿੰਗ ਵਿਚ ਖੇਤੀ ਵਿਭਾਗ, ਮੰਡੀ ਬੋਰਡ, ਮਾਲ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਪੁਲਿਸ ਦੇ ਉੱਚ ਅਧਿਕਾਰੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement