ਵਿਜੀਲੈਂਸ ਨੇ ਜਲੰਧਰ 'ਚ ਤਾਇਨਾਤ ਹੌਲਦਾਰ ਨੂੰ 2100 ਰੁਪਏ ਦੀ ਰਿਸ਼ਵਤ ਦੇ ਮਾਮਲੇ 'ਚ ਕੀਤਾ ਗ੍ਰਿਫ਼ਤਾਰ
Published : May 25, 2023, 7:29 am IST
Updated : May 25, 2023, 7:29 am IST
SHARE ARTICLE
photo
photo

ਜਲੰਧਰ ਰੇਂਜ ਨੇ ਜਾਂਚ ਦੌਰਾਨ ਦੋਸ਼ ਸਹੀ ਪਾਏ ਹਨ

 

ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਭਾਰਗਵ ਕੈਂਪ ਥਾਣੇ ਵਿਚ ਤਾਇਨਾਤ ਇੱਕ ਹੌਲਦਾਰ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿਚ ਕਾਬੂ ਕੀਤਾ ਹੈ। ਹੌਲਦਾਰ ਰਘੂਨਾਥ ਸਿੰਘ (2824/ਜਲੰਧਰ) ਨੇ ਇੱਕ ਮ੍ਰਿਤਕ ਔਰਤ ਦੇ ਵਿਸੇਰਾ ਰੀਪੋਰਟ ਲਈ ਮੋਹਿਤ ਸਿੰਘ ਵਾਸੀ ਪਿੰਡ ਰਾਏਵਾਲਾ (ਦੇਹਰਾਦੂਨ, ਉੱਤਰਾਖੰਡ) ਤੋਂ ਆਨਲਾਈਨ 2100 ਰੁਪਏ ਦੀ ਰਿਸ਼ਵਤ ਲਈ ਸੀ।

ਮੋਹਿਤ ਨੇ ਭ੍ਰਿਸ਼ਟਾਚਾਰ ਵਿਰੋਧੀ ਮੁੱਖ ਮੰਤਰੀ ਪੰਜਾਬ ਦੀ ਮੇਲ 'ਤੇ ਆਨਲਾਈਨ ਸ਼ਿਕਾਇਤ ਭੇਜੀ ਸੀ। ਜਿਸ 'ਤੇ ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਂਚ ਤੋਂ ਬਾਅਦ ਭਾਰਗਵ ਕੈਂਪ ਦੇ ਹੌਲਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਮੋਹਿਤ ਦੀ ਸ਼ਿਕਾਇਤ 'ਤੇ ਹੌਲਦਾਰ (ਹੈੱਡ ਕਾਂਸਟੇਬਲ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਹੌਲਦਾਰ ਰਘੂਨਾਥ ਨੇ ਉਸ ਦੀ ਮ੍ਰਿਤਕ ਭੈਣ ਦੀ ਵਿਸੇਰਾ ਰਿਪੋਰਟ ਸਟੇਟ ਕੈਮੀਕਲ ਐਗਜ਼ਾਮੀਨਰ ਲੈਬਾਰਟਰੀ, ਖਰੜ ਨੂੰ ਭੇਜਣ ਬਦਲੇ ਉਸ ਤੋਂ ਦੋ ਕਿਸ਼ਤਾਂ ਵਿਚ 2100 ਰੁਪਏ ਰਿਸ਼ਵਤ ਵਜੋਂ ਲਏ ਹਨ। ਉਕਤ ਪੁਲਿਸ ਅਧਿਕਾਰੀ ਨੇ ਉਸ ਨੂੰ ਰਿਸ਼ਵਤ ਦੀ ਰਕਮ ਆਨਲਾਈਨ ਭੇਜਣ ਲਈ ਕਿਹਾ। ਉਸ ਨੇ ਹਵਾਲਦਾਰ ਰਘੂਨਾਥ ਨੂੰ 2100 ਰੁਪਏ ਕਿਸ਼ਤਾਂ ਵਿਚ ਦੇ ਦਿਤੇ। ਉਸ ਨੇ ਮੋਬਾਈਲ ਐਪ ਫੋਨ ਪੇ ਤੋਂ ਦੋ ਕਿਸ਼ਤਾਂ ਵਿਚ 100 ਅਤੇ 2000 ਰੁਪਏ ਆਪਣੇ ਬੈਂਕ ਖਾਤੇ ਵਿਚ ਟਰਾਂਸਫਰ ਕੀਤੇ ਸਨ।

ਬੁਲਾਰੇ ਨੇ ਦਸਿਆ ਕਿ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਨੇ ਜਾਂਚ ਦੌਰਾਨ ਦੋਸ਼ ਸਹੀ ਪਾਏ ਹਨ। ਕਾਂਸਟੇਬਲ ਦੇ ਖ਼ਾਤੇ ਵਿਚ ਪੈਸੇ ਆ ਗਏ ਸਨ। ਇਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement