ਸ਼੍ਰੋਮਣੀ ਅਕਾਲੀ ਦਲ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ’ਚ ਬਰਖ਼ਾਸਤ ਕੀਤਾ
Published : May 25, 2024, 10:48 pm IST
Updated : May 25, 2024, 10:48 pm IST
SHARE ARTICLE
Adesh Partap Singh Kairon
Adesh Partap Singh Kairon

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜੀਜਾ ਹਨ ਆਦੇਸ਼ ਪ੍ਰਤਾਪ ਸਿੰਘ ਕੈਰੋਂ

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਕੁੱਝ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਹੋਣ ਦੇ ਦੋਸ਼ ’ਚ ਤੁਰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿਤਾ ਹੈ। 

ਆਦੇਸ਼ ਪ੍ਰਤਾਪ ਸਿੰਘ ਕੈਰੋਂ ਪੰਜਾਬ ਦੇ ਮਰਹੂਮ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜੀਜਾ ਹਨ। ਕੈਰੋਂ ਪ੍ਰਕਾਸ਼ ਸਿੰਘ ਬਾਦਲ ਸਰਕਾਰ ’ਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸਨ। 

ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ। ਇਹ ਕਾਰਵਾਈ ਖਡੂਰ ਸਾਹਿਬ ਤੋਂ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਰਸਾ ਸਿੰਘ ਬਲਟੋਹਾ ਵਲੋਂ  ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਪੋਤੇ ਆਦੇਸ਼ ਪ੍ਰਤਾਪ ਸਿੰਘ ਪੱਟੀ ਵਿਧਾਨ ਸਭਾ ਹਲਕੇ ਤੋਂ ਚਾਰ ਵਾਰ ਵਿਧਾਇਕ ਰਹੇ ਹਨ। ਹਾਲਾਂਕਿ, ਉਹ 2017 ਅਤੇ 2022 ਦੀਆਂ ਚੋਣਾਂ ਹਾਰ ਗਏ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement