Fazilka News ; ਫਾਜ਼ਿਲਕਾ ’ਚ ਗਰਮੀ ਜ਼ਿਆਦਾ ਹੋਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ

By : BALJINDERK

Published : May 25, 2024, 5:11 pm IST
Updated : May 25, 2024, 5:11 pm IST
SHARE ARTICLE
ਹਸਪਤਾਲ ਵਿੱਚ ਪੁਲਿਸ ਮੁਲਾਜ਼ਮ ਕਰਵਾਈ ਕਰਦੇ ਹੋਏ
ਹਸਪਤਾਲ ਵਿੱਚ ਪੁਲਿਸ ਮੁਲਾਜ਼ਮ ਕਰਵਾਈ ਕਰਦੇ ਹੋਏ

Fazilka News ; ਚੱਕਰ ਆਉਂਦੇ ਸਾਰ ਨਿਕਲੀ ਜਾਨ 

Fazilka News - ਫਾਜ਼ਿਲਕਾ ’ਚ ਬੀਤੇ ਦਿਨੀਂ ਗਰਮੀ ਕਾਰਨ ਮੌਤ ਦਾ ਦੂਜਾ ਮਾਮਲਾ ਸਾਹਮਣੇ ਆਇਆ ਹੈ, ਜਾਣਕਾਰੀ ਮੁਤਾਬਕ ਪਿੰਡ ਝੋਟਿਆਂਵਾਲੀ ਦੇ 19 ਸਾਲਾ ਪਵਨ ਕੁਮਾਰ ਦੀ ਗਰਮੀ ਕਾਰਨ ਮੌਤ ਹੋ ਗਈ ਹੈ। ਇੱਟਾਂ ਦੇ ਭੱਠੇ ’ਤੇ ਕੰਮ ਕਰਨ ਵਾਲਾ ਪਵਨ ਕੁਮਾਰ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ ਤਾਂ ਰਸਤੇ ਵਿੱਚ ਗਰਮੀ ਕਾਰਨ ਉਸ ਨੂੰ ਘਬਰਾਹਟ ਹੋਣ ਲੱਗੀ। ਇਸ ਦੌਰਾਨ ਉਹ ਪਾਣੀ ਪੀਣ ਲਈ ਖਾਲ 'ਚ ਵੜ ਗਿਆ, ਜਿੱਥੇ ਚੱਕਰ ਆਉਣ ਨਾਲ ਉਹ ਖਾਲ ਵਿੱਚ ਹੀ ਡਿੱਗ ਪਿਆ ਤੇ ਉਸ ਦੀ ਮੌਤ ਹੋ ਗਈ। 

ਇਹ ਵੀ ਪੜੋ:Elon Musk : ਐਲੋਨ ਮਸਕ ਨੇ ਵਟਸਐਪ 'ਤੇ ਯੂਜ਼ਰਸ ਦਾ ਡਾਟਾ ਐਕਸਪੋਰਟ ਕਰਨ ਦਾ ਲਗਾਇਆ ਦੋਸ਼

ਇਸ ਸਬੰਧੀ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਪਹੁੰਚੇ ਥਾਣਾ ਅਰਨੀਵਾਲਾ ਦੇ ਸਬ ਇੰਸਪੈਕਟਰ ਐੱਸਐੱਚਓ ਤਰਸੇਮ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦਾ ਨਾਂਅ ਪਵਨ ਕੁਮਾਰ ਹੈ, ਜਿਸ ਦੀ ਉਮਰ ਕਰੀਬ 19 ਸਾਲ ਹੈ । ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ, ਪੁਲਿਸ ਅਧਿਕਾਰੀ ਮੁਤਾਬਕ ਇਸ ਮਾਮਲੇ 'ਚ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। 
ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚੇ ਦੀ ਵਿਖੇ ਰਖਵਾ ਦਿੱਤਾ ਗਿਆ ਅਤੇ ਅਗਲੀ ਕਾਰਵਾਈ ਪਰਿਵਾਰ ਦੇ ਬਿਆਨਾਂ ਤੇ ਕੀਤੀ ਜਾ ਰਹੀ ਹੈ।

(For more news apart from  One person died due to excessive heat in Fazilka News in Punjabi, stay tuned to Rozana Spokesman)

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement