AAP Punjab News: 'ਆਪ' ਹੋਈ ਹੋਰ ਵੀ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਅੱਧੇ ਦਰਜਨ ਤੋਂ ਵੱਧ ਵੱਡੇ ਆਗੂ 'ਆਪ' 'ਚ ਸ਼ਾਮਲ
Published : May 25, 2024, 6:17 pm IST
Updated : May 25, 2024, 6:17 pm IST
SHARE ARTICLE
Opposition leaders ofparties joined AAP News
Opposition leaders ofparties joined AAP News

AAP Punjab News: ਸੇਵਾਮੁਕਤ ਡੀਟੀਸੀ ਪਰਮਜੀਤ ਸਿੰਘ ਵੀ 'ਆਪ' 'ਚ ਹੋਏ ਸ਼ਾਮਲ

Opposition leaders ofparties joined AAP News: ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਕਾਫ਼ੀ ਮਜ਼ਬੂਤ ਹੋਈ ਹੈ। ਸ਼ਨੀਵਾਰ ਨੂੰ ਅੰਮ੍ਰਿਤਸਰ ਸਮੇਤ ਕਈ ਥਾਵਾਂ ’ਤੇ ਵਿਰੋਧੀ ਪਾਰਟੀਆਂ ਦੇ ਅੱਧੇ ਦਰਜਨ ਦੇ ਕਰੀਬ ਵੱਡੇ ਆਗੂ ‘ਆਪ’ ਵਿਚ ਸ਼ਾਮਲ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।  ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਕਾਂਗਰਸ ਦੇ ਸੀਨੀਅਰ ਆਗੂ ਰੰਜਨ ਅਗਰਵਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ‘ਆਪ’'ਚ ਸ਼ਾਮਲ ਹੋ ਗਏ।  ਇਸ ਮੌਕੇ 'ਆਪ' ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਜੀਵਨ ਜੋਤ ਕੌਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ: Kiran Jain News: ਲੋਕ ਸਭਾ ਉਮੀਦਵਾਰ ਦੀ ਨੂੰਹ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਇਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ  

ਰੰਜਨ ਅਗਰਵਾਲ 1990 ਤੋਂ ਅੰਮ੍ਰਿਤਸਰ ਦੀ ਸਿਆਸਤ ਵਿੱਚ ਸਰਗਰਮ ਹਨ। ਉਹ ਅੰਮ੍ਰਿਤਸਰ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਰਹਿ ਚੁੱਕੇ ਹਨ। ਉਹ ਅੰਮ੍ਰਿਤਸਰ ਨਗਰ ਨਿਗਮ ਵਿੱਚ ਵੀ ਕਈ ਵਾਰ ਕੌਂਸਲਰ ਰਹਿ ਚੁੱਕੇ ਹਨ। 2006 ਤੋਂ 2010 ਤੱਕ ਉਹ ਅੰਮ੍ਰਿਤਸਰ ਨਗਰ ਨਿਗਮ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ। ਇਸ ਤੋਂ ਇਲਾਵਾ ਉਹ ਅੰਮ੍ਰਿਤਸਰ ਨਗਰ ਨਿਗਮ ਵਿੱਚ ਹੋਰ ਵੀ ਕਈ ਅਹਿਮ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ।

ਇਹ ਵੀ ਪੜ੍ਹੋ: Punjab Vigilance: ਵਿਜੀਲੈਂਸ ਵਲੋਂ 50,000 ਰੁਪਏ ਦੀ ਰਿਸ਼ਵਤ ਮੰਗਣ ਵਾਲੇ ਨਾਇਬ ਤਹਿਸੀਲਦਾਰ ਦੇ ਰੀਡਰ ਖਿਲਾਫ ਕੇਸ ਦਰਜ  

ਗੁਰਦਾਸਪੁਰ ਵਿੱਚ ਵੀ ਆਮ ਆਦਮੀ ਪਾਰਟੀ ਮਜ਼ਬੂਤ ਹੋਈ ਹੈ। ਇੱਥੇ ਤਿੰਨਾਂ ਪਾਰਟੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਕਈ ਆਗੂ ਆਪਣੇ ਸਮਰਥਕਾਂ ਸਮੇਤ ‘ਆਪ’ਵਿੱਚ ਸ਼ਾਮਲ ਹੋ ਗਏ। ਕਾਂਗਰਸੀ ਕੌਂਸਲਰ ਗੌਰਵ ਵਢੇਰਾ, ਭਾਜਪਾ ਦੇ ਜ਼ਿਲ੍ਹਾ ਯੂਥ ਪ੍ਰਧਾਨ ਬਖ਼ਸ਼ੀਸ਼ ਸਿੰਘ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਡੇਰਾ ਬਾਬਾ ਨਾਨਕ ਦੇ ਸਾਬਕਾ ਹਲਕਾ ਇੰਚਾਰਜ ਪਰਵਿੰਦਰ ਸਿੰਘ ਘਾਨੀਆ ‘ਆਪ’ਵਿੱਚ ਸ਼ਾਮਲ ਹੋ ਗਏ।

ਦੋਆਬੇ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਤਾਕਤ ਮਿਲੀ ਹੈ। ਇੱਥੇ ਸੇਵਾਮੁਕਤ ਡੀ.ਟੀ.ਸੀ ਪਰਮਜੀਤ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਦੱਸ ਦੇਈਏ ਕਿ ਪਰਮਜੀਤ ਸਿੰਘ ਇਸ ਸਾਲ ਮਾਰਚ ਮਹੀਨੇ 'ਚ ਸੇਵਾਮੁਕਤ ਹੋਏ ਸਨ। ਪਰਮਜੀਤ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਅਤੇ ਅੰਮ੍ਰਿਤਸਰ ਤੋਂ ‘ਆਪ’ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਲੋਕ ਸਾਡੀ ਸਰਕਾਰ ਦੇ ਦੋ ਸਾਲਾਂ ਦੇ ਕੰਮਾਂ ਤੋਂ ਸੰਤੁਸ਼ਟ ਹੋ ਕੇ ਖ਼ੁਦ ਸਾਡੇ ਲਈ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਹਰ ਖੇਤਰ ਅਤੇ ਹਰ ਵਰਗ ਲਈ ਕੰਮ ਕੀਤਾ ਹੈ। ਅਸੀਂ ਆਮ ਪਰਿਵਾਰਾਂ ਲਈ ਬਿਜਲੀ ਮੁਫ਼ਤ ਕੀਤੀ ਅਤੇ ਕਿਸਾਨਾਂ ਨੂੰ ਦਿਨ ਦੇ ਸਮੇਂ ਖੇਤੀ ਕਰਨ ਲਈ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਅਤੇ 59 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਇਆ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਾਂਗ ਆਮ ਆਦਮੀ ਪਾਰਟੀ ਇਸ ਚੋਣ ਵਿੱਚ ਵੀ ਇਤਿਹਾਸਕ ਜਿੱਤ ਦਰਜ ਕਰੇਗੀ।

(For more Punjabi news apart from Opposition leaders ofparties joined AAP News stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement