Lok Sabha Elections 2024 : ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ : ਸਿਬਿਨ ਸੀ
Published : May 25, 2024, 4:28 pm IST
Updated : May 25, 2024, 4:37 pm IST
SHARE ARTICLE
PUNJAB VOTERS CAN CHECK QUEUES AT POLLING BOOTH FROM HOME Lok Sabha Elections 2024
PUNJAB VOTERS CAN CHECK QUEUES AT POLLING BOOTH FROM HOME Lok Sabha Elections 2024

Lok Sabha Elections 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਦੀ ਸਹੂਲਤ ਲਈ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਦੀ ਸ਼ੁਰੂਆਤ

PUNJAB VOTERS CAN CHECK QUEUES AT POLLING BOOTH FROM HOME Lok Sabha Elections 2024: ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ । ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ਨਿਵਰਾਰ ਨੂੰ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ 'ਵੋਟਰ ਕਿਊ ਇਨਫੋਰਮੇਸ਼ਨ ਸਿਸਟਮ' ਸ਼ੁਰੂ ਕੀਤਾ ਗਿਆ ਹੈ। ਇਹ ਸਿਸਟਮ ਐਨਆਈਸੀ ਪੰਜਾਬ ਅਤੇ ਮੈਟਾ ਨਾਲ ਮਿਲ ਕੇ ਤਿਆਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Chandigarh News: ਬੱਕਰੀ ਪਾਲਣ ਵਾਲੇ ਨਿਕਲੇ ਨਸ਼ਾ ਤਸਕਰ, ਵੱਡੀ ਮਾਤਰਾ ਵਿਚ ਨਸ਼ੇ ਸਮੇਤ ਕੀਤੇ ਗ੍ਰਿਫਤਾਰ

ਇਸ ਸਬੰਧੀ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ। 

ਇਹ ਵੀ ਪੜ੍ਹੋ: Chandigarh News: ਮਹਿਲਾ ਸਸ਼ਕਤੀਕਰਨ ਦਾ ਦਾਅਵਾ ਕਰਦੀ 'ਆਪ' ਮਾਲੀਵਾਲ ਤੋਂ ਪੁੱਛ ਲੈਂਦੀ ਉਸ ਨਾਲ ਕੀ ਹੋਇਆ-ਜਾਖੜ 

ਉਨ੍ਹਾਂ ਦੱਸਿਆ ਕਿ ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਓਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ।

ਇਹ ਵੀ ਪੜ੍ਹੋ:  Sidhu Moose Wala New Song: ਸਿੱਧੂ ਮੂਸੇਵਾਲਾ ਦੇ ਫੈਨਸ ਲਈ ਖੁਸ਼ਖ਼ਬਰੀ, ਜੂਨ ਵਿਚ ਸਟੀਫਲਨ ਡੌਨ ਨਾਲ ਰਿਲੀਜ਼ ਹੋਵੇਗਾ ਨਵਾਂ ਗੀਤ

ਸਿਬਿਨ ਸੀ ਨੇ ਅੱਗੇ ਦੱਸਿਆ ਕਿ ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਪੰਜਾਬ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜਿੱਥੇ ਇਕ ਪਾਸੇ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ, ਉੱਥੇ ਹੀ ਇਸ ਵੋਟਿੰਗ ਕਿਊ ਸਿਸਟਮ ਜ਼ਰੀਏ  ਵੋਟਰ ਆਪਣੇ ਹਿਸਾਬ ਨਾਲ ਉਸ ਸਮੇਂ ਪੋਲਿੰਗ ਬੂਥ ਉੱਤੇ ਜਾ ਕੇ ਵੋਟ ਪਾ ਸਕੇਗਾ ਜਦੋਂ ਬੂਥ ਉੱਤੇ ਜ਼ਿਆਦਾ ਭੀੜ ਨਹੀਂ ਹੋਵੇਗੀ। ਇਸ ਨਾਲ ਵੋਟਰ ਗਰਮੀ ਤੋਂ ਵੀ ਬਚੇਗਾ ਅਤੇ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ।

(For more Punjabi news apart from Sunil Jakhar Today Press Conference Chandigarh News , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement