Punjab News: ਬਟਾਲਾ ਦੇ ਮੇਅਰ ਦੇ ਘਰ ਪਹੁੰਚੀਆਂ ED ਦੀਆਂ ਟੀਮਾਂ; ਕਰੀਬੀਆਂ ਦੇ ਟਿਕਾਣਿਆਂ ਉਤੇ ਵੀ ਛਾਪੇਮਾਰੀ ਜਾਰੀ
Published : May 25, 2024, 10:23 am IST
Updated : May 25, 2024, 12:24 pm IST
SHARE ARTICLE
Image
Image

ਫਿਲਹਾਲ ਤਿੰਨੋਂ ਥਾਵਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿਤਾ ਗਿਆ ਹੈ। ਘਰ ਦੇ ਕਿਸੇ ਵੀ ਮੈਂਬਰ ਨੂੰ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ।

Punjab News: ਬਟਾਲਾ ਵਿਚ ਅੱਜ ਤੜਕੇ ਈਡੀ ਨੇ ਕਾਂਗਰਸੀ ਮੇਅਰ ਦੇ ਘਰ ਛਾਪਾ ਮਾਰਿਆ ਹੈ। ਇਹ ਛਾਪੇਮਾਰੀ ਉਸ ਦੇ ਘਰ ਦੇ ਨਾਲ-ਨਾਲ ਉਸ ਦੇ ਨਜ਼ਦੀਕੀਆਂ ਦੇ ਘਰ ਵੀ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਵਿਭਾਗ ਦੀਆਂ ਟੀਮਾਂ ਅੱਜ ਸਵੇਰੇ ਪੰਜਾਬ ਵਿਚ ਕੁੱਲ ਤਿੰਨ ਥਾਵਾਂ ’ਤੇ ਪਹੁੰਚੀਆਂ।

ਫਿਲਹਾਲ ਤਿੰਨੋਂ ਥਾਵਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿਤਾ ਗਿਆ ਹੈ। ਘਰ ਦੇ ਕਿਸੇ ਵੀ ਮੈਂਬਰ ਨੂੰ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਈਡੀ ਦੀਆਂ ਗੱਡੀਆਂ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਸੁੱਖ ਤੇਜਾ ਦੇ ਘਰ ਪੁੱਜੀਆਂ। ਇਸ ਤੋਂ ਇਲਾਵਾ ਉਸ ਦੇ ਦੋ ਨਜ਼ਦੀਕੀ ਸਾਥੀਆਂ ਰਜਿੰਦਰ ਕੁਮਾਰ ਉਰਫ ਪੱਪੂ ਜੈਂਤੀਪੁਰੀਆ ਅਤੇ ਉਸ ਦੇ ਮੈਨੇਜਰ ਗੋਪੀ ਉੱਪਲ ਦੇ ਘਰ ਵੀ ਟੀਮਾਂ ਪਹੁੰਚ ਗਈਆਂ ਹਨ। ਇਹ ਛਾਪੇਮਾਰੀ ਕਿਸ ਸੰਦਰਭ ਵਿਚ ਕੀਤੀ ਗਈ ਹੈ, ਇਸ ਬਾਰੇ ਅਜੇ ਤਕ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement