Punjab Vigilance: ਵਿਜੀਲੈਂਸ ਵਲੋਂ 50,000 ਰੁਪਏ ਦੀ ਰਿਸ਼ਵਤ ਮੰਗਣ ਵਾਲੇ ਨਾਇਬ ਤਹਿਸੀਲਦਾਰ ਦੇ ਰੀਡਰ ਖਿਲਾਫ ਕੇਸ ਦਰਜ
Published : May 25, 2024, 5:55 pm IST
Updated : May 25, 2024, 5:55 pm IST
SHARE ARTICLE
VIGILANCE BUREAU REGISTERS CASE AGAINST NAIB TEHSILDAR'S READER FOR DEMANDING RS 50,000 BRIBE
VIGILANCE BUREAU REGISTERS CASE AGAINST NAIB TEHSILDAR'S READER FOR DEMANDING RS 50,000 BRIBE

Punjab Vigilance: ਜ਼ਮੀਨ ਦਾ ਇੰਤਕਾਲ ਨਾਂ 'ਤੇ ਦਰਜ ਕਰਨ ਬਦਲੇ ਮੰਗੀ ਰਿਸ਼ਵਤ

VIGILANCE BUREAU REGISTERS CASE AGAINST NAIB TEHSILDAR'S READER FOR DEMANDING RS 50,000 BRIBE: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਫਰੀਦਕੋਟ ਦੀ ਤਹਿਸੀਲ ਜੈਤੋ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਰਾਕੇਸ਼ ਕੁਮਾਰ ਵਿਰੁੱਧ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਖਿਲਾਫ ਇਹ ਮੁਕੱਦਮਾ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਪਿੰਡ ਮੱਤਾ, ਤਹਿਸੀਲ ਜੈਤੋ ਦੇ ਵਸਨੀਕ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Kiran Jain News: ਲੋਕ ਸਭਾ ਉਮੀਦਵਾਰ ਦੀ ਨੂੰਹ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਇਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ 

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਆਪਣੀ ਜ਼ਮੀਨ ਦੇ ਇੰਤਕਾਲ ਲਈ ਜੈਤੋ ਦੇ ਨਾਇਬ ਤਹਿਸੀਲਦਾਰ ਨੂੰ ਇੱਕ ਸਾਲ ਪਹਿਲਾਂ ਦਰਖਾਸਤ ਦਿੱਤੀ ਸੀ, ਜੋ ਕਿ ਹਾਲੇ ਲਟਕ ਰਹੀ ਹੈ। ਇਸ ਬਾਰੇ ਜਦ ਉਹ ਉਕਤ ਮਾਲ ਅਧਿਕਾਰੀ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਮੌਕਾ ਦੇਖਣ ਖਾਤਰ ਤਰੀਕ ਲੈਣ ਲਈ ਆਪਣੇ ਰੀਡਰ ਨਾਲ ਸੰਪਰਕ ਕਰਨ ਲਈ ਕਿਹਾ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਜਦੋਂ ਉਸਨੇ ਰਾਕੇਸ਼ ਕੁਮਾਰ ਨਾਲ ਸੰਪਰਕ ਤਾਂ ਉਸ ਨੇ ਉਸ ਦੀ ਜ਼ਮੀਨ ਦਾ ਦੌਰਾ ਕਰਨ ਅਤੇ  ਜ਼ਮੀਨ ਦਾ ਇੰਤਕਾਲ ਉਸ ਦੇ ਨਾਂ ਉੱਤੇ ਦਰਜ ਕਰਨ ਬਦਲੇ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਉਸਨੇ ਅੱਗੇ ਦੱਸਿਆ ਕਿ ਵਾਰ-ਵਾਰ ਬੇਨਤੀ ਕਰਨ 'ਤੇ ਸੌਦਾ 50,000 ਰੁਪਏ 'ਚ ਤੈਅ ਹੋਇਆ, ਜਿਸ 'ਚੋਂ ਰਾਕੇਸ਼ ਕੁਮਾਰ ਨੇ 30,000 ਰੁਪਏ ਤਹਿਸੀਲਦਾਰ ਲਈ ਅਤੇ 20,000 ਰੁਪਏ ਆਪਣੇ ਲਈ ਮੰਗੇ। ਸ਼ਿਕਾਇਤਕਰਤਾ ਨੇ ਉਕਤ ਰੀਡਰ ਨਾਲ ਰਿਸ਼ਵਤ ਦੇਣ ਬਾਰੇ ਹੋਈ ਗੱਲਬਾਤ ਰਿਕਾਰਡ ਕਰ ਲਈ ਜੋ ਉਸਨੇ ਸਬੂਤ ਵਜੋਂ ਬਿਉਰੋ ਨੂੰ ਸੌਂਪ ਦਿੱਤੀ।

ਇਹ ਵੀ ਪੜ੍ਹੋ: Lok Sabha Elections 2024 : ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ : ਸਿਬਿਨ ਸੀ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਮੁਲਜ਼ਮ ਰੀਡਰ ਨੇ ਉਪਰੋਕਤ ਮਕਸਦ ਲਈ ਸ਼ਿਕਾਇਤਕਰਤਾ ਤੋਂ ਤਹਿਸੀਲਦਾਰ ਲਈ 30,000 ਰੁਪਏ ਅਤੇ ਆਪਣੇ ਲਈ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਬਿਉਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਵਿਜੀਲੈਂਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਜਾਂਚ ਦੌਰਾਨ ਸਬੰਧਤ ਨਾਇਬ ਤਹਿਸੀਲਦਾਰ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

(For more Punjabi news apart from VIGILANCE BUREAU REGISTERS CASE AGAINST NAIB TEHSILDAR'S READER , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement