‘ਯੁੱਧ ਨਸ਼ਿਆਂ ਵਿਰੁੱਧ’ ਦਾ 85ਵਾਂ ਦਿਨ: 158 ਨਸ਼ਾ ਤਸਕਰ 10 ਕਿਲੋ ਹੈਰੋਇਨ, 1.3 ਕਿਲੋ ਅਫੀਮ, 19 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ
Published : May 25, 2025, 8:27 pm IST
Updated : May 25, 2025, 8:27 pm IST
SHARE ARTICLE
Day 85 of 'War on Drugs': 158 drug smugglers arrested with 10 kg heroin, 1.3 kg opium, drugs worth Rs 19,000
Day 85 of 'War on Drugs': 158 drug smugglers arrested with 10 kg heroin, 1.3 kg opium, drugs worth Rs 19,000

‘ਨਸ਼ਾ ਛੁਡਾਊ ਮੁਹਿੰਮ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 109 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ

War on Drugs: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੋਧੀ ਮੁਹਿੰਮ,‘‘ਯੁੱਧ ਨਸ਼ਿਆਂ ਵਿਰੁਧ’’ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 158 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.1 ਕਿਲੋ ਹੈਰੋਇਨ, 1.3 ਕਿਲੋ ਅਫੀਮ ਅਤੇ 19040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 85 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 13,449 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 98 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1700 ਤੋਂ ਵੱਧ ਦੀ ਨਫ਼ਰੀ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 445 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਰਾਜ ਭਰ ਵਿੱਚ 104 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 456 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਲਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 109 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM

400 ਬੱਚਿਆਂ ਦੇ ਮਾਂ-ਪਿਓ ਆਏ ਕੈਮਰੇ ਸਾਹਮਣੇ |Gurdaspur 400 students trapped as floodwaters |Punjab Floods

27 Aug 2025 3:13 PM

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM
Advertisement