ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਮਿਲੇ 6 ਵਕਾਰੀ ਐਵਾਰਡ
Published : Jun 25, 2018, 7:56 am IST
Updated : Jun 25, 2018, 7:56 am IST
SHARE ARTICLE
Tript Rajinder Singh Bajwa
Tript Rajinder Singh Bajwa

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਨਵਾਂ ਮਾਅਰਕਾ ਮਾਰਿਆ ਹੈ। ਵਿਭਾਗ ਨੂੰ ਸੂਚਨਾ ਤੇ ਤਕਨੀਕ (ਆਈ.ਟੀ.) ਦੀ ਯੋਗ ਤੇ ਸੁਚੱਜੀ ਵਰਤੋਂ ਕਰਨ ਲਈ...

ਚੰਡੀਗੜ੍ਹ, ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਨਵਾਂ ਮਾਅਰਕਾ ਮਾਰਿਆ ਹੈ। ਵਿਭਾਗ ਨੂੰ ਸੂਚਨਾ ਤੇ ਤਕਨੀਕ (ਆਈ.ਟੀ.) ਦੀ ਯੋਗ ਤੇ ਸੁਚੱਜੀ ਵਰਤੋਂ ਕਰਨ ਲਈ ਸਕਾਚ ਗਰੁਪ ਵਲੋÎਂ ਸਿਲਵਰ ਐਵਾਰਡ ਦਿਤਾ ਗਿਆ ਹੈ। ਇਹ ਐਵਾਰਡ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਸਿਰਕੱਢ ਪਹਿਲਕਦਮੀਆਂ ਕਾਰਨ ਮਿਲਿਆ ਹੈ।

 ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਵਿਭਾਗ ਨੂੰ ਆਧੁਨਿਕ ਸਮੇਂ ਦਾ ਹਾਣੀ ਬਣਾਉਣਾ ਅਤੀ ਜ਼ਰੂਰੀ ਹੈ ਅਤੇ ਅੱਜ ਦੇ ਜ਼ਮਾਨੇ 'ਚ ਤਕਨੀਕ ਮੁਢਲੇ ਸਥਾਨ 'ਤੇ ਪਹੁੰਚ ਚੁੱਕੀ ਹੈ। ਵਿਭਾਗ ਦੀ ਨੋਡਲ ਅਧਿਕਾਰੀ ਡਾ. ਰੋਜ਼ੀ ਵੈਦ ਨੇ ਦਸਿਆ ਕਿ ਨਵੀਂ ਦਿੱਲੀ ਵਿਖੇ ਹੋਏ ਸਮਾਗਮ ਦੌਰਾਨ ਸਕੌਚ ਗਰੁਪ ਵਲੋਂ ਜ਼ਿਲ੍ਹਾ ਮਾਨਸਾ ਨੂੰ ਦੋ ਐਵਾਰਡਾਂ ਨਾਲ ਸਨਮਾਨਤ ਕੀਤਾ ਗਿਆ ਹੈ।  ਐਵਾਰਡ ਪਿੰਡ ਖੋਖਰ ਕਲਾਂ ਵਿਚ ਬਣਾਏ ਪਾਰਕ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤੇ ਮਹਾਤਮਾ ਗਾਂਧੀ ਸਰਬ ਵਿਕਾਸ ਯੋਜਨਾ ਤਹਿਤ ਕੀਤੇ ਕੰਮਾਂ ਕਰ ਕੇ ਪ੍ਰਾਪਤ ਹੋਏ ਹਨ।

ਇਸੇ ਤਰ੍ਹਾਂ ਜ਼ਿਲ੍ਹਾ ਮਾਨਸਾ ਦੇ ਪਿੰਡ ਖੋਖਰ ਕਲਾਂ ਦੀ 10 ਏਕੜ ਪੰਚਾਇਤੀ ਜ਼ਮੀਨ ਵਿਚ ਇਕ ਪਸ਼ੂਆਂ ਲਈ ਛੱਪੜ (ਕੈਟਲ ਪੌਂਡ) ਬਣਾਇਆ ਗਿਆ। ਇਸ ਨਾਲ ਹੜ੍ਹਾਂ ਦੇ ਪਾਣੀ ਕਾਰਨ ਸੀਮਾਂਤ ਤੇ ਛੋਟੇ ਕਿਸਾਨਾਂ ਦੀ ਫ਼ਸਲ ਦੇ ਖ਼ਰਾਬੇ ਤੇ ਆਰਥਿਕ ਨੁਕਸਾਨ ਨੂੰ ਠੱਲ੍ਹ ਪੈਣੀ ਸ਼ੁਰੂ ਹੋਈ ਹੈ। ਇਸ ਪਸ਼ੂਆਂ ਦੇ ਛੱਪੜ ਦੇ ਆਲੇ-ਦੁਆਲੇ ਦੀ ਜ਼ਮੀਨ ਵਿਚ ਨਿਵੇਕਲੀ ਕਿਸਮ ਦਾ ਸੁੰਦਰ ਪਾਰਕ ਬਣਾਇਆ ਗਿਆ ਹੈ ਜੋ ਅੱਜ ਹਰ ਕਿਸੇ ਦੇ ਮਨ ਨੂੰ ਭਾਉਂਦਾ ਹੈ। ਇਸ ਦੇ ਨਾਲ ਹੀ  ਓਪਨ ਏਅਰ ਥੀਏਟਰ ਵੀ ਉਸਾਰਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement