
+2 ਵਿਚੋਂ ਘੱਟ ਨੰਬਰ ਆਉਣ ਕਾਰਨ ਨੇੜਲੇ ਪਿੰਡ ਭੱਟੀਵਾਲ ਕਲਾਂ ਦੇ ਵਿਦਿਆਰਥੀ ਰਜਨੀਸ਼ ਰਾਜਨ ਨੇ ਫਾਹਾ ਲੈਕੇ ਖੁਦਕੁਸ਼ੀ ਕਰ ਲਈ....
ਭਵਾਨੀਗੜ੍ਹ : +2 ਵਿਚੋਂ ਘੱਟ ਨੰਬਰ ਆਉਣ ਕਾਰਨ ਨੇੜਲੇ ਪਿੰਡ ਭੱਟੀਵਾਲ ਕਲਾਂ ਦੇ ਵਿਦਿਆਰਥੀ ਰਜਨੀਸ਼ ਰਾਜਨ ਨੇ ਫਾਹਾ ਲੈਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਵਿਦਿਆਰਥੀ ਦੇ ਪਿਤਾ ਜਸਵਿੰਦਰ ਪਾਲ ਵਾਸੀ ਭੱਟੀਵਾਲ ਕਲਾਂ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਇਆ ਕਿ ਉਸ ਦਾ ਬੇਟਾ ਰਾਜਨ ਉਰਫ ਰਾਜੂ ਪਿਛਲੇ ਦਿਨ +2 ਵਿਚੋਂ ਨੰਬਰ ਘੱਟ ਆਉਣ ਕਾਰਨ ਪ੍ਰੇਸ਼ਾਨ ਰਹਿੰਦਾ ਸੀ
ਅਤੇ ਇਸੇ ਪ੍ਰੇਸ਼ਾਨੀ ਕਾਰਨ ਉਹ ਬੀਤੀ ਸ਼ਾਮ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ 174 ਦੀ ਕਾਰਵਾਈ ਕਰਕੇ ਪੋਸਟ ਮਾਰਟਮ ਕਰਨ ਉਪਰੰਤ ਮ੍ਰਿਤਕ ਦੇਹ ਵਾਰਸਾਂ ਦੇ ਹਵਾਲੇ ਕਰ ਦਿਤੀ।