ਬਾਪੂ ਸੂਰਤ ਸਿੰਘ ਖ਼ਾਲਸਾ ਵਲੋਂ ਵੀ ਚਾਰ ਪੁਲਿਸ ਮੁਲਾਜ਼ਮਾਂ ਨੂੰ ਮਾਫ਼ੀ ਦੇਣ ਦੀ ਨਿੰਦਾ 
Published : Jun 25, 2019, 9:46 am IST
Updated : Jun 25, 2019, 9:46 am IST
SHARE ARTICLE
Bapu Surat Singh Khalsa
Bapu Surat Singh Khalsa

ਬਾਪੂ ਸੂਰਤ ਸਿੰਘ ਖ਼ਾਲਸਾ ਨੇ ਵੀ ਫ਼ਰਜ਼ੀ ਮੁਕਾਬਲੇ ਦੇ ਦੋਸ਼ 'ਚ ਸਜ਼ਾ ਕੱਟ ਰਹੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਮੁਆਫ਼ੀ ਦੇਣ ਦੀ ਨਿੰਦਾ ਕੀਤੀ।

ਖੰਨਾ  (ਅਰਵਿੰਦਰ ਸਿੰਘ ਟੀਟੂ): ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਾਢੇ ਚਾਰ ਸਾਲਾਂ ਤੋਂ ਪੁਲਿਸ ਹਿਰਾਸਤ 'ਚ ਡੀ.ਐਮ.ਸੀ ਲੁਧਿਆਣਾ ਵਿਖੇ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਖ਼ਾਲਸਾ ਨੇ ਵੀ ਫ਼ਰਜ਼ੀ ਮੁਕਾਬਲੇ ਦੇ ਦੋਸ਼ 'ਚ ਸਜ਼ਾ ਕੱਟ ਰਹੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਮੁਆਫ਼ੀ ਦੇਣ ਦੀ ਨਿੰਦਾ ਕੀਤੀ। ਉਨ੍ਹਾਂ ਯੂਨਾਈਟਿਡ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਜਤਿੰਦਰ ਸਿੰਘ ਈਸੜੂ ਰਾਹੀਂ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਭਾਰਤ ਅੰਦਰ ਦੋ ਮੂੰਹਾਂ ਕਾਨੂੰਨ ਚੱਲ ਰਿਹਾ ਹੈ।

Bapu Surat Singh KhalsaBapu Surat Singh Khalsa

ਇਕ ਪਾਸੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਹਾਲੇ ਵੀ ਜੇਲਾਂ ਅੰਦਰ ਡੱਕੇ ਹੋਏ ਹਨ ਤੇ ਦੂਜੇ ਪਾਸੇ ਦੋਸ਼ੀਆਂ ਨੂੰ ਕਾਨੂੰਨ ਦੀ ਪਰਵਾਹ ਕੀਤੇ ਬਿਨਾਂ ਸਜ਼ਾ ਪੂਰੀ ਕੀਤੇ ਬਗ਼ੈਰ ਮੁਆਫ਼ੀ ਦਿਤੀ ਜਾ ਰਹੀ ਹੈ। ਇਹ ਲੋਕਤੰਤਰ ਦਾ ਕਤਲ ਹੈ। ਇਸ 'ਚ ਸਰਕਾਰਾਂ ਵੀ ਬੇਨਕਾਬ ਹੋ ਰਹੀਆਂ ਹਨ। ਅਪਣੇ ਹੱਕਾਂ ਖ਼ਾਤਰ ਸਿੱਖਾਂ ਨੂੰ ਖ਼ੁਦ ਹੀ ਸੰਘਰਸ਼ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਫ਼ਰਜ਼ੀ ਮੁਕਾਬਲੇ 'ਚ ਮਾਰੇ ਗਏ ਹਰਜੀਤ ਸਿੰਘ ਦੇ ਪਰਵਾਰ ਨੂੰ ਪੂਰਾ ਸਹਿਯੋਗ ਦਿਤਾ ਜਾਵੇਗਾ ਅਤੇ ਕਾਨੂੰਨੀ ਲੜਾਈ ਜਾਰੀ ਰਖਦੇ ਹੋਏ ਪੁਲਿਸ ਮੁਲਾਜ਼ਮਾਂ ਨੂੰ ਮੁੜ ਜੇਲ ਭੇਜਿਆ ਜਾਵੇਗਾ।   

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement