
ਪਟਿਆਲਾ ਦੀ ਆਫੀਸ਼ੀਏਟਿੰਗ ਐਸਐਸਪੀ ਰਵਜੋਤ ਗਰੇਵਾਲ ਵੱਲੋਂ ਪੁਸ਼ਟੀ
ਕੋਟਕਪੂਰਾ- ਪੁਲਿਸ ਨੇ ਨਾਭਾ ਜੇਲ੍ਹ ਵਿਚ ਹੋਏ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਵਿਚ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਪਟਿਆਲਾ ਦੀ ਆਫੀਸ਼ੀਏਟਿੰਗ ਐਸਐਸਪੀ ਡਾ. ਰਵਜੋਤ ਗਰੇਵਾਲ ਵੱਲੋਂ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਇਕ ਵਿਅਕਤੀ ਦਾ ਨਾਂਅ ਜਸਪ੍ਰੀਤ ਸਿੰਘ ਹੈ ਜੋ ਚੰਡੀਗੜ੍ਹ ਪਿੰਜੌਰ ਰੋਡ ਸਥਿਤ ਐਚਐਮਟੀ ਕਲੋਨੀ ਦਾ ਰਹਿਣ ਵਾਲਾ ਹੈ
Two more people were arrested in the murder case of Mohinderpal Bittu
ਜਦਕਿ ਦੂਜੇ ਵਿਅਕਤੀ ਦਾ ਨਾਂਅ ਦੀਪ ਲੱਖਾ ਬਾਬਾ ਦੱਸਿਆ ਜਾ ਰਿਹਾ ਹੈ ਜੋ ਅਮਲੋਹ ਨੇੜਲੇ ਪਿੰਡ ਸਲਾਣਾ ਦਾ ਰਹਿਣ ਵਾਲਾ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਜਸਪ੍ਰੀਤ ਸਿੰਘ, ਬਿੱਟੂ ਕਤਲ ਮਾਮਲੇ 'ਚ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਮਨਿੰਦਰ ਸਿੰਘ ਦਾ ਕਰੀਬੀ ਹੈ ਜਦਕਿ ਦੀਪ ਲੱਖਾ ਬਾਬਾ ਦੇ ਇਸ ਮਾਮਲੇ ਨਾਲ ਤਾਰ ਜੁੜੇ ਹੋਏ ਦੱਸੇ ਜਾ ਰਹੇ ਹਨ।
DR. Ravjot Kaur
ਫਿਲਹਾਲ ਇਨ੍ਹਾਂ ਬਾਰੇ ਪੁਲਿਸ ਨੇ ਇੰਨੀ ਹੀ ਜਾਣਕਾਰੀ ਮੁਹੱਈਆ ਕਰਵਾਈ ਹੈ। ਡਾ. ਰਵਜੋਤ ਗਰੇਵਾਲ ਨੇ ਇਸ ਮਾਮਲੇ ਵਿਚ ਇੰਨਾ ਹੀ ਕਿਹਾ ਕਿ ਫੜੇ ਗਏ ਵਿਅਕਤੀਆਂ ਦਾ ਇਸ ਕੇਸ ਨਾਲ ਕੀ ਸਬੰਧ ਹੈ। ਇਹ ਜਾਂਚ ਦਾ ਵਿਸ਼ਾ ਹੈ। ਫਿਲਹਾਲ ਇਨ੍ਹਾਂ ਦੋਵਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਗਿਆ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਡੇਰਾ ਸਿਰਸਾ ਦੀ ਸਟੇਟ ਕਮੇਟੀ ਦੇ ਮੈਂਬਰ ਮਹਿੰਦਰਪਾਲ ਬਿੱਟੂ ਦਾ ਦੋ ਕੈਦੀਆਂ ਨੇ ਕਤਲ ਕਰ ਦਿੱਤਾ ਸੀ। ਬਿੱਟੂ ਨੂੰ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੋਇਆ ਸੀ।