ਸਰਕਾਰੀ ਬੱਸਾਂ ’ਤੇ ਹੁਣ ਸਰਕਾਰ ਰੱਖੇਗੀ ਪੂਰੀ ਨਜ਼ਰ, ਲਗਾਏ ਜਾਣਗੇ ਵਹੀਕਲ ਟਰੈਕਿੰਗ ਸਿਸਟਮ
Published : Jun 25, 2019, 5:40 pm IST
Updated : Jun 25, 2019, 5:40 pm IST
SHARE ARTICLE
Vehicle Tracking System be set up in all Punjab Roadways Buses
Vehicle Tracking System be set up in all Punjab Roadways Buses

ਹੁਣ ਪੰਜਾਬ ਦੇ ਹਰ ਬੱਸ ਅੱਡੇ ’ਤੇ ਮੁਹੱਈਆ ਹੋਵੇਗੀ ਮੁਫ਼ਤ ਵਾਈ-ਫਾਈ ਇੰਟਰਨੈੱਟ ਸੇਵਾ

ਚੰਡੀਗੜ੍ਹ: ਪੰਜਾਬ ਵਿਚ ਸਰਕਾਰੀ ਜਨਤਕ ਆਵਾਜਾਈ ਦੀ ਕਾਰਜਕੁਸ਼ਲਤਾ ਵਿਚ ਸੁਧਾਰ ਲਿਆਉਣ ਲਈ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਬੱਸਾਂ ਵਿਚ ਵਹੀਕਲ ਟਰੈਕਿੰਗ ਸਿਸਟਮ ਲਗਾਏ ਜਾਣਗੇ। ਇਸ ਗੱਲ ਦਾ ਖ਼ੁਲਾਸਾ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਜਨਰਲ ਮੈਨੇਜਰਾਂ ਦੀ ਮੀਟਿੰਗ ਵਿਚ ਕੀਤਾ।
ਮੀਟਿੰਗ ਦੀ ਅਗਵਾਈ ਕਰਦਿਆਂ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਬੱਸਾਂ ਦਾ ਰੂਟ ’ਤੇ ਚਲਦੇ ਦੌਰਾਨ ਸਹੀ ਸਥਾਨ ਦਾ ਪਤਾ ਲਗਾਉਣ ਲਈ ਵਹੀਕਲ ਟਰੈਕਿੰਗ ਸਿਸਟਮ ਪ੍ਰਣਾਲੀ ਦੀ ਵਰਤੋਂ ਕੀਤੀ ਜਾਵੇਗੀ

Razia Sultana Razia Sultana

ਜਿਸ ਤੋਂ ਇਹ ਵੀ ਪਤਾ ਲੱਗ ਜਾਵੇਗਾ ਕਿ ਡਰਾਇਵਰ ਵਲੋਂ ਕਿਸ ਸ਼ਹਿਰ ਜਾਂ ਕਸਬੇ ’ਤੇ ਬੱਸ ਨੂੰ ਕਿੰਨੀ ਦੇਰ ਲਈ ਰੋਕਿਆ ਗਿਆ ਜਾਂ ਫਿਰ ਕਿਸ ਬਸ ਅੱਡੇ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਹੀਕਲ ਟਰੈਕਿੰਗ ਸਿਸਟਿਮ ਦੇ ਰੀਅਲ ਟਾਇਮ ਦਾ ਪਤਾ ਲਗਾਉਣ ਲਈ ਵਹੀਕਲ ਟਰੈਕਿੰਗ ਸਿਸਟਮ ਦਾ ਪ੍ਰੀਖਣ ਪੀ.ਆਰ.ਟੀ.ਸੀ. ਦੀਆਂ 350 ਬੱਸਾਂ ਵਿਚ ਕੀਤਾ ਗਿਆ ਹੈ ਜਿਸ ਤੋਂ ਬਾਅਦ ਇਸ ਪ੍ਰਣਾਲ਼ੀ ਨੂੰ ਰੋਡਵੇਜ਼ ਤੇ ਪੀ.ਆਰ.ਟੀ.ਸੀ. ਦੀਆਂ ਸਾਰੀਆਂ ਬੱਸਾਂ ਵਿਚ ਲਾਗੂ ਕੀਤਾ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਬੱਸਾਂ ਦੇ ਰੂਟਾਂ ਦੇ ਨਿਰਧਾਰਿਤ ਸਮੇਂ ਦੀ ਚੈਕਿੰਗ ਲਈ ਰਿਜਨਲ ਟਰਾਂਸਪੋਰਟ ਅਥਾਰਟੀ ਵਲੋਂ ਜਿਲ੍ਹਿਆਂ ਵਿਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ ਅਤੇ ਮੌਕੇ ’ਤੇ ਉਲੰਘਣਾ ਕਰਨ ਵਾਲੀਆਂ ਬੱਸਾਂ ’ਤੇ ਤੁਰਤ ਕਾਰਵਾਈ ਕੀਤੀ ਜਾਵੇਗੀ। ਇਸ ਮੁਹਿੰਮ ਦੌਰਾਨ ਵਿਭਾਗ ਦੇ ਜਰਨਲ ਮੈਨੇਜਰ, ਆਰ.ਟੀ.ਏ. ਦੀ ਅਗਵਾਈ ਅਧੀਨ ਹਰ ਲਾਜ਼ਮੀ ਜਾਣਕਾਰੀ ਮੁਹੱਈਆ ਕਰਵਾਉਣਗੇ। ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਜ਼ਿਲ੍ਹਾਵਾਰ ਰੋਡਵੇਜ਼ ਦੇ ਜਨਰਲ ਮੈਨੇਜਰਾਂ ਤੋਂ ਵਿਭਾਗੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ।

ਉਨ੍ਹਾਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਰੋਡਵੇਜ਼ ਵਿਭਾਗ ਨੂੰ ਘਾਟੇ ਵਿਚੋਂ ਕੱਢਣ ਲਈ ਅਤੇ ਵਿਭਾਗ ਦੀ ਆਮਦਨ ਵਧਾਉਣ ਲਈ ਸਾਰੇ ਜਨਰਲ ਮੈਨੇਜਰਾਂ ਨੂੰ ਸਖਤ ਮਿਹਨਤ ਕਰਨ ਦੀ ਲੋੜ ਹੈ ਤਾਂ ਜੋ ਲੰਮੇ ਸਮੇਂ ਤੋਂ ਘਾਟਾ ਝੱਲ ਰਹੇ ਵਿਭਾਗੀ ਕਮੀਆਂ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਿਆਂ ਵਿਚ ਕਿਸੇ ਵੀ ਪੱਧਰ ’ਤੇ ਜਨਰਲ ਮੈਨੇਜਰਾਂ ਵਲੋਂ ਅਣਗਹਿਲੀ ਕੀਤੀ ਜਾਂਦੀ ਹੈ ਤਾਂ ਸਬੰਧਤ ਅਫ਼ਸਰ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Punjab RoadwaysPunjab Roadways

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜਨਤਕ ਆਵਾਜਾਈ ਅਧੀਨ ਵਧੀਆ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੀ.ਆਰ.ਟੀ.ਸੀ. ਨੂੰ ਜਲਦ 100 ਨਵੀਆਂ ਬੱਸਾਂ ਵੀ ਮੁਹੱਈਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਨਰਲ ਮੈਨੇਜਰ ਬੱਸ ਅੱਡਿਆਂ ਦੇ ਸੁੰਦਰੀਕਰਨ ਤੇ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲਦ ਹਰ ਬੱਸ ਅੱਡੇ ’ਤੇ ਇੰਟਰਨੈੱਟ ਦੀ ਮੁਫ਼ਤ ਸੇਵਾ ਮੁਹੱਈਆ ਕਰਵਾਈ ਜਾਵੇਗੀ ਜਦਕਿ ਲੁਧਿਆਣਾ ਤੇ ਜਲੰਧਰ ਵਿਚ ਮੁਫ਼ਤ ਵਾਈ-ਫਾਈ ਸੇਵਾ ਨੂੰ ਪਹਿਲਾਂ ਹੀ ਸ਼ੁਰੂ ਕਰ ਦਿਤਾ ਗਿਆ ਹੈ।

ਟਰਾਂਸਪੋਰਟ ਮੰਤਰੀਆਂ ਨੇ ਸੂਬੇ ਦੇ ਹਰ ਇਲਾਕੇ ਵਿਚ ਸਰਕਾਰੀ ਬੱਸਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਇਕ ਹਫ਼ਤੇ ਦੌਰਾਨ ਡਰਾਇਵਰਾਂ, ਕੰਡਕਟਰਾਂ ਤੇ ਹੋਰ ਸਟਾਫ਼ ਦੀਆਂ ਮਜੂੰਰਸ਼ੁਦਾ ਖ਼ਾਲੀ ਅਸਾਮੀਆਂ ਦਾ ਵੇਰਵਾ ਭੇਜਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਦੀਆਂ ਸੇਵਾਵਾਂ ਨੂੰ ਨਿਜੀ ਬੱਸਾਂ ਤੋਂ ਬਿਹਤਰ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਜਿਸ ਲਈ ਜ਼ਿਲ੍ਹਿਆਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਭਰਿਆ ਜਾਵੇਗਾ।

Internet Speed, Internet Services

ਇਸ ਮੀਟਿੰਗ ਵਿਚ ਪ੍ਰਮੁੱਖ ਸਕੱਤਰ ਟਰਾਂਸਪੋਰਟ, ਕੇ. ਸਿਵਾ ਪਰਸਾਦ, ਡਾਇਰੈਕਟਰ ਟਰਾਂਸਪੋਰਟ ਤੇਜਿੰਦਰ ਸਿੰਘ ਧਾਲੀਵਾਲ ਏ.ਐਮ.ਡੀ, ਪੀ.ਆਰ.ਟੀ.ਸੀ. ਅਮਿਤ ਬੈੰਬੀ ਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement