ਬ੍ਰਹਮ ਸ਼ੰਕਰ ਸ਼ਰਮਾ ਨੇ ਪੀ.ਐਸ.ਆਈ.ਡੀ.ਸੀ. ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ
Published : Jun 25, 2020, 8:57 am IST
Updated : Jun 25, 2020, 8:57 am IST
SHARE ARTICLE
Mr. Brahm Shankar Sharma  With Others
Mr. Brahm Shankar Sharma With Others

ਬ੍ਰਹਮ ਸ਼ੰਕਰ ਸ਼ਰਮਾ (ਜਿੰਪਾ) ਨੇ ਅੱਜ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ

ਚੰਡੀਗੜ੍ਹ, 24 ਜੂਨ (ਸਪੋਕਸਮੈਨ ਸਮਾਚਾਰ ਸੇਵਾ): ਬ੍ਰਹਮ ਸ਼ੰਕਰ ਸ਼ਰਮਾ (ਜਿੰਪਾ) ਨੇ ਅੱਜ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸੂਬੇ ਦੇ ਉਦਯੋਗ ਤੇ ਵਣਜ  ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਨਵ-ਨਿਯੁਕਤ ਵਾਈਸ ਚੇਅਰਮੈਨ ਦੇ ਪਰਵਾਰਕ ਮੈਂਬਰ ਤੇ ਪਤਵੰਤੇ ਹਾਜ਼ਰ ਸਨ। ਅਰੋੜਾ ਨੇ ਨਵਨਿਯੁਕਤ ਵਾਈਸ ਚੇਅਰਮੈਨ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਮਾ ਨੂੰ ਸੇਵਾ ਦਾ ਮੌਕੇ ਦੇ ਕੇ ਇਕ ਸਮਾਜ ਸੇਵੀ ਦਾ ਮਾਣ ਵਧਾਇਆ ਹੈ।

File PhotoFile Photo

ਉਨ੍ਹਾਂ ਕਿਹਾ ਕਿ ਮੈਨੂੰ ਆਸ ਹੈ ਕਿ ਬ੍ਰਹਮ ਸ਼ੰਕਰ ਸ਼ਰਮਾ, ਉਦਯੋਗਾਂ ਨਾਲ ਸਬੰਧਤ ਮਾਮਲਿਆਂ ਨੂੰ ਹੱਲ ਕਰਨ ਅਤੇ ਉਦਯੋਗਾਂ ਦੀ ਤਰੱਕੀ ਲਈ ਅਪਣਾ ਯੋਗਦਾਨ ਪਾਉਣਗੇ। ਬ੍ਰਹਮ ਸ਼ੰਕਰ ਸ਼ਰਮਾ ਨੇ ਨਵੀਂ ਜ਼ਿੰਮੇਵਾਰੀ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਵਰਣਨਯੋਗ ਹੈ ਕਿ ਬ੍ਰਹਮ ਸ਼ੰਕਰ ਸ਼ਰਮਾ ਜਿੱਥੇ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ’ਚ ਸਰਗਰਮ ਹਨ, ਉਥੇ ਹੀ ਉਹ ਤਿੰਨ ਵਾਰ ਹੁਸ਼ਿਆਰਪੁਰ ’ਚ ਬਤੌਰ ਕੌਂਸਲਰ ਵੀ ਸੇਵਾ ਨਿਭਾ ਚੁੱਕੇ ਹਨ। ਇਸ ਮੌਕੇ ਉਦਯੋਗ ਤੇ ਵਣਜ ਵਿਭਾਗ ਦੇ ਡਾਇਰੈਕਟਰ ਸੀ. ਸਿਬਨ, ਐਮ.ਡੀ. ਪੀ.ਐਸ.ਆਈ.ਈ.ਸੀ. ਸੁਮਿਤ ਜਾਰੰਗਲ, ਨਰਵੀਰ ਸਿੰਘ ਨੰਦੀ ਸਰਪੰਚ, ਵਰਿੰਦਰ ਸ਼ਰਮਾ ਵਿੰਦੂ ਆਦਿ ਹਾਜ਼ਰ ਸਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement