ਅੰਮ੍ਰਿਤਸਰ ’ਚ ਦੋ ਕੋਰੋਨਾ ਮਰੀਜ਼ਾਂ ਨੂੰ ਸਫ਼ਲ ਪਲਾਜ਼ਮਾ ਥੈਰੇਪੀ ਦਿਤੀ : ਸੋਨੀ
Published : Jun 25, 2020, 8:51 am IST
Updated : Jun 25, 2020, 8:51 am IST
SHARE ARTICLE
OP Soni
OP Soni

ਮਿਸ਼ਨ ਫ਼ਤਿਹ ਤਹਿਤ ਕੋਵਿਡ-19 ਦੀ ਰੋਕਥਾਮ ਲਈ ਚੁਕੇ ਜਾ ਕਦਮਾਂ ਅਧੀਨ ਸਰਕਾਰੀ ਮੈਡੀਕਲ ਕਾਲਜ,

ਚੰਡੀਗੜ੍ਹ, 24 ਜੂਨ (ਸਪੋਕਸਮੈਨ ਸਮਾਚਾਰ ਸੇਵਾ): ਮਿਸ਼ਨ ਫ਼ਤਿਹ ਤਹਿਤ ਕੋਵਿਡ-19 ਦੀ ਰੋਕਥਾਮ ਲਈ ਚੁਕੇ ਜਾ ਕਦਮਾਂ ਅਧੀਨ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਦੋ ਕੋਵਿਡ ਪੋਜ਼ੇਟਿਵ ਮਰੀਜ਼ਾਂ ਨੂੰ ਸਫ਼ਲਤਾਪੂਰਵਕ ਪਲਾਜ਼ਮਾ ਥੈਰੇਪੀ ਦਿਤੀ ਗਈ ਹੈ। ਇਹ ਜਾਣਕਾਰੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਨੇ ਦਿੰਦਿਆਂ ਦਸਿਆ ਕਿ ਬੀਤੇ ਦਿਨੀਂ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਨੇ ਇਕ ਪੱਤਰ ਜਾਰੀ ਕਰ ਕੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਪਲਾਜ਼ਮਾ ਥੈਰੇਪੀ ਰਾਹੀਂ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਕਰਨ ਦੀ ਪ੍ਰਵਾਨਗੀ ਦਿਤੀ ਸੀ,

ਜਿਸ ਸਦਕਾ ਜੀਐਮਸੀ, ਅੰਮ੍ਰਿਤਸਰ ਵਿਖੇ ਦੋ ਮਰੀਜ਼ਾਂ ਨੂੰ ਰਾਤ ਪਲਾਜ਼ਮਾ ਥੈਰੇਪੀ ਦਿਤੀ ਗਈ ਹੈ। ਇਹ ਮਰੀਜ਼ ਗੁਰੂ ਨਾਨਕ ਦੇਵ ਹਸਤਪਾਲ ਅਤੇ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਦਾਖ਼ਲ ਸਨ, ਜਿਨ੍ਹਾਂ ਵਿਚੋਂ ਇਕ ਪਠਾਨਕੋਟ ਨਾਲ ਸਬੰਧਤ ਹੈ ਜਦਕਿ ਦੂਜਾ ਅੰਮ੍ਰਿਤਸਰ ਨਾਲ। ਡਾਕਟਰੀ ਸਿਖਿਆ ਤੇ ਖੋਜ ਮੰਤਰੀ ਨੇ ਦਸਿਆ ਕਿ ਛੇਹਰਟਾ (ਅੰਮ੍ਰਿਤਸਰ) ਨਾਲ ਸਬੰਧਤ ਕੋਵਿਡ-19 ਤੋਂ ਸਿਹਤਯਾਬ ਹੋਏ ਵਿਅਕਤੀ ਵਲੋਂ ਕਲ ਦਾਨ ਕੀਤਾ ਗਿਆ

Op Soni Op Soni

ਪਲਾਜ਼ਮਾਂ ਇਨ੍ਹਾਂ ਮਰੀਜ਼ਾਂ ਨੂੰ ਚੜ੍ਹਾਇਆ ਗਿਆ ਹੈ। ਇਹ ਵਿਅਕਤੀ ਦੁਬਈ ਤੋਂ ਪਰਤਣ ’ਤੇ ਕੋਵਿਡ ਪਾਜ਼ੇਟਿਵ ਪਾਇਆ ਗਿਆ ਸੀ। ਉਨ੍ਹਾਂ ਦਸਿਆ ਕਿ ਪਲਾਜ਼ਮਾ ਥੈਰੇਪੀ ਰਾਤ 3:35 ਵਜੇ ਸ਼ੁਰੂ ਕੀਤੀ ਗਈ ਸੀ ਅਤੇ ਸਫ਼ਲਤਾਪੂਰਵਕ ਪੂਰੀ ਕੀਤੀ ਗਈ, ਜਿਸ ਤੋਂ ਬਾਅਦ ਮਰੀਜ਼ਾਂ ਦੀ ਸਥਿਤੀ ਵਿਚ ਤੇਜ਼ੀ ਨਾਲ ਸੁਧਾਰ ਲਈ ਡਾਕਟਰਾਂ ਅਤੇ ਹੋਰ ਪੈਰਾ ਮੈਡਿਕਸ ਵਲੋਂ ਇਨ੍ਹਾਂ ਦੀ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ। ਸੋਨੀ ਨੇ ਦਸਿਆ ਕਿ ਇਸ ਤੋਂ ਪਹਿਲਾਂ ਆਈ.ਸੀ.ਐਮ.ਆਰ. ਵਲੋਂ ਕੌਮੀ ਕਲੀਨਿਕਲ ਟਰਾਇਲ ਅਧੀਨ ਸਰਕਾਰੀ ਮੈਡੀਕਲ ਕਾਲਜ ਫ਼ਰੀਦਕੋਟ ਨੂੰ ਪਲਾਜ਼ਮਾ ਥੈਰੇਪੀ ਰਾਹੀਂ ਇਲਾਜ 

ਕਰਨ ਦੀ ਪ੍ਰਵਾਨਗੀ ਮਿਲੀ ਸੀ, ਜੋ ਇਸ ਥੈਰੇਪੀ ਦੀ ਸ਼ੁਰੂਆਤ ਕਰਨ ਵਾਲਾ ਦੇਸ਼ ਦਾ ਇਕ ਮੋਹਰੀ ਇੰਸਟੀਚਿਊਟ ਬਣ ਗਿਆ ਹੈ। ਇਥੇ ਕੋਰੋਨਾ ਵਾਇਰਸ ਤੋਂ ਗੰਭੀਰ ਰੂਪ ਵਿਚ ਪੀੜਤ ਵਿਅਕਤੀ ਨੂੰ ਪਲਾਜ਼ਮਾ ਚੜ੍ਹਾਇਆ ਗਿਆ ਸੀ, ਜਿਸ ਦੀ ਸਥਿਤੀ ਵਿਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਅਤੇ ਉਹ ਨਿਗਰਾਨੀ ਅਧੀਨ ਹੈ।

ਉਨ੍ਹਾਂ ਦਸਿਆ ਕਿ ਪਲਾਜ਼ਮਾ ਥੈਰੇਪੀ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਦੁਨੀਆ ਭਰ ਵਿਚ ਵਰਤੀ ਜਾ ਰਹੀ ਹੈ। ਕੋਨਵਾਲੇਸੈਂਟ ਪਲਾਜ਼ਮਾ ਕੋਵਿਡ-19 ਦੇ ਲੱਛਣਾਂ ਵਾਲੇ ਠੀਕ ਹੋਏ ਕਿਸੇ ਵੀ ਮਰੀਜ਼ ਤੋਂ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਕ ਵਾਰ ਜਦੋਂ ਮਰੀਜ਼ ਦੀ ਰਿਪੋਰਟ (ਆਰਟੀ-ਪੀਸੀਆਰ) ਨੈਗੇਟਿਵ ਹੋ ਜਾਂਦੀ ਹੈ ਤਾਂ ਉਹ 14 ਦਿਨਾਂ ਬਾਅਦ ਅਪਣਾ ਪਲਾਜ਼ਮਾ ਦਾਨ ਕਰ ਸਕਦਾ ਹੈ ਕਿਉਂਕਿ ਉਸ ਦੇ ਖ਼ੂਨ ਵਿਚ ਐਂਟੀਬਾਡੀਜ਼ ਹੁੰਦੀਆਂ ਹਨ, ਜੋ ਬਿਮਾਰੀ ਨੂੰ ਠੀਕ ਕਰਨ ਵਿਚ ਸਹਾਇਤਾ ਕਰ ਸਕਦੀਆਂ ਹਨ।

ਉਨ੍ਹਾਂ ਇਸ ਸਿਹਤ ਸੰਕਟ ਨੂੰ ਜਿੱਤਣ ਲਈ ਇਸ ਕੰਮ ਵਿਚ ਸ਼ਾਮਲ ਸਾਰੇ ਡਾਕਟਰਾਂ ਅਤੇ ਅਮਲੇ ਦੀ ਸ਼ਲਾਘਾ ਕਰਦਿਆਂ ਕੋਵਿਡ-19 ਤੋਂ ਸਿਹਤਯਾਬ ਹੋਏ ਵੱਧ ਤੋਂ ਵੱਧ ਲੋਕਾਂ ਨੂੰ ਪਲਾਜ਼ਮਾਂ ਦਾਨ ਕਰ ਕੇ ਇਸ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਿਸ਼ਨ ਫਤਿਹ ਤਹਿਤ ਕੋਵਿਡ 19 ਦੇ ਟਾਕਰੇ ਲਈ ਸਰਕਾਰੀ ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨਵੀਨ ਵਿਧੀਆਂ ਰਾਹੀਂ ਇਲਾਜ ਕਰਨ ਲਈ ਵੀ ਉਪਰਾਲੇ ਕੀਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement