ਕੋਰੋਨਾ 'ਤੇ ਜਿੱਤ ਲਈ ਲੋਕਾਂ ਦਾ ਸਹਿਯੋਗ ਨਿਰਣਾਇਕ: ਸਾਧੂ ਸਿੰਘ ਧਰਮਸੋਤ
Published : Jun 25, 2020, 6:21 pm IST
Updated : Jun 25, 2020, 6:21 pm IST
SHARE ARTICLE
 SADHU SINGH DHARMSOT
SADHU SINGH DHARMSOT

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੋਰੋਨਾ 'ਤੇ ਜਿੱਤ ਲਈ ਲੋਕਾਂ ਦਾ ਸਹਿਯੋਗ.........

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੋਰੋਨਾ 'ਤੇ ਜਿੱਤ ਲਈ ਲੋਕਾਂ ਦਾ ਸਹਿਯੋਗ ਨਿਰਣਾਇਕ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਅਸੰਭਵ ਕਾਰਜ ਨੂੰ ਸੰਭਵ ਬਣਾਇਆ ਜਾ ਸਕਦਾ ਹੈ।

Corona Virus Corona Virus

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਕੋਰੋਨਾ ਦਾ ਖ਼ਤਰਾ ਹਾਲ ਦੀ ਘੜੀ ਟਲ਼ਿਆ ਨਹੀਂ ਹੈ, ਇਸ ਲਈ ਕੋਵਿਡ 19 'ਤੇ ਫ਼ਤਹਿ ਹਾਸਲ ਕਰਨ ਲਈ, ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਦੀ ਭਵਿੱਖ ਵਿੱਚ ਵੀ ਪਾਲਣਾ ਕਰਨ ਦੀ ਬੇਹੱਦ ਜ਼ਰੂਰੀ ਹੈ।

Sadhu Singh DharmsotSadhu Singh Dharmsot

ਸ. ਧਰਮਸੋਤ ਨੇ ਕਿਹਾ ਕਿ ਅੱਜ ਜੇਕਰ ਪੰਜਾਬ 'ਚ ਕੋਰੋਨਾ ਦੀ ਫੈਲਾਅ ਦਰ ਘੱਟ ਹੈ ਤਾਂ ਇਸਦਾ ਕਾਰਨ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਲਈ ਲੋਕਾਂ ਵੱਲੋਂ ਦਿੱਤਾ ਗਿਆ ਭਰਪੂਰ ਸਹਿਯੋਗ ਵੱਡਾ ਕਾਰਨ ਹੈ।

Corona virus Corona virus

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਤਾਲਾਬੰਦੀ ਦੌਰਾਨ ਗ਼ਰੀਬਾਂ ਅਤੇ ਲੋੜਵੰਦਾਂ ਨੂੰ ਰਾਸ਼ਣ ਵੰਡਣ ਤੋਂ ਇਲਾਵਾ ਸਿਹਤ ਪ੍ਰਬੰਧਾਂ ਨੂੰ ਵੀ ਵੱਡੇ ਪੱਧਰ 'ਤੇ ਮਜ਼ਬੂਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸਮੁੱਚੇ ਭਾਰਤ ਵਿੱਚ ਪੰਜਾਬ ਦੀ ਕੋਰੋਨਾ ਨਾਲ ਟਾਕਰੇ ਸਬੰਧੀ ਨੀਤੀ ਨੂੰ ਦੂਸਰੇ ਸੂਬਿਆਂ ਵੱਲੋਂ ਵੀ ਅਪਣਾਇਆ ਜਾ ਰਿਹਾ ਹੈ, ਜੋ ਕਿ ਪੰਜਾਬ ਸਰਕਾਰ ਦੀ ਸਰਬੋਤਮ ਕਾਰਗੁਜ਼ਾਰੀ 'ਤੇ ਮੋਹਰ ਲਾਉਂਦਾ ਹੈ।

CoronavirusCoronavirus

ਸ. ਧਰਮਸੋਤ ਨੇ ਕੋਵਿਡ 19 ਦੌਰਾਨ ਸੂਬੇ ਭਰ 'ਚੋਂ ਅੱਗੇ ਆਏ ਦਾਨੀ ਸੱਜਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਨੇ ਸੰਕਟ ਦੀ ਇਸ ਘੜੀ ਵਿੱਚ ਮਨੁੱਖਤਾ ਦੇ ਭਲੇ ਲਈ ਵਡਮੁੱਲਾ ਕਾਰਜ ਕੀਤਾ ਹੈ।

Coronavirus Coronavirus

ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਤਾਲਾਬੰਦੀ ਦੌਰਾਨ ਸੁਚਾਰੂ ਢੰਗ ਨਾਲ ਜ਼ਰੂਰਤਮੰਦਾਂ ਤੱਕ ਹਰ ਜ਼ਰੂਰੀ ਮਦਦ ਪੁੱਜਦੀ ਕੀਤੀ, ਜੋ ਕਿ ਇੱਕ ਬਹੁਤ ਵੱਡੀ ਚੁਣੌਤੀ ਸੀ। ਉਨ੍ਹਾਂ ਕਿਹਾ ਕਿ ਦਾਨੀ ਸੱਜਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਪੂਰੀ ਲਗਨ ਅਤੇ ਮਿਹਨਤ ਨਾਲ ਸੁਬਾ ਸਰਕਾਰ ਦਾ ਸਹਿਯੋਗ ਕੀਤਾ ਹੈ, ਜਿਸ ਨਾਲ ਰਾਹਤ ਕਾਰਜਾਂ 'ਚ ਭਾਰੀ ਮਦਦ ਮਿਲੀ ਹੈ।

LockdownLockdown

ਸ. ਧਰਮਸੋਤ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ 19 ਤੋਂ ਸੁਰੱਖਿਅਤ ਰਹਿਣ ਲਈ ਕੋਈ ਵੀ ਚੀਜ਼ ਨੂੰ ਛੂਹਣ ਤੋਂ ਬਾਅਦ ਹੱਥ ਜ਼ਰੂਰ ਧੋਵੋ। ਉਨ੍ਹਾਂ ਕਿਹਾ ਸਮੇਂ-ਸਮੇਂ ਹੱਥਾਂ ਨੂੰ ਸਾਬਣ ਤੇ ਪਾਣੀ ਨਾਲ ਧੋਹਣ ਜਾਂ ਸੈਨੇਟਾਈਜ਼ ਕਰਨ, ਘਰੋਂ ਬਾਹਰ ਜਾਣ ਸਮੇਂ ਮਾਸਕ ਨਾਲ ਮੂੰਹ ਤੇ ਨੱਕ ਢੱਕਣ ਅਤੇ ਇੱਕ-ਦੂਜੇ ਤੋਂ ਦੂਰੀ ਬਣਾ ਕੇ ਰੱਖਣ ਨਾਲ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਹ ਬਚਾਅ ਢੰਗ ਅਪਣਾ ਕੇ ਅਸੀਂ ਜਿੱਥੇ ਆਪਣੀ ਤੇ ਆਪਣੇ ਪਰਿਵਾਰ ਦਾ ਬਚਾਅ ਕਰ ਸਕਦੇ ਹਾਂ, ਉੱਥੇ ਹੀ ਕੋਰੋਨਾ ਦਾ ਸਮੂਹਿਕ ਫੈਲਾਅ ਵੀ ਰੋਕ ਸਕਦੇ ਹਾਂ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM

Baba Balwinder Singh Murder Case 'ਚ ਵੱਡੀ ਅਪਡੇਟ, Police ਨੂੰ ਕਾਤਲ ਬਾਰੇ ਮਿਲੀ ਅਹਿਮ ਸੂਹ..

02 May 2024 8:48 AM

ਮੂਸੇਵਾਲਾ ਦੇ ਕਾ+ਤਲਾਂ 'ਤੇ ਦੋਸ਼ ਦਾਇਰ ਹੋਣ ਬਾਅਦ, ਬੋਲੇ ਬਲਕੌਰ ਸਿੰਘ, "24 ਮਹੀਨਿਆਂ ਬਾਅਦ ਮਿਲਿਆ ਥੋੜ੍ਹਾ ਸੁਕੂਨ"

02 May 2024 8:33 AM
Advertisement