ਕੋਵਿਡ ਪਾਬੰਦੀਆਂ ਦੇ ਬਾਵਜੂਦ ਹੁਣ ਤੱਕ ਮੇਨ ਡੈਮ ਦਾ 45 ਫ਼ੀਸਦੀ ਕੰਮ ਮੁਕੰਮਲ ਕੀਤਾ
Published : Jun 25, 2020, 6:09 pm IST
Updated : Jun 25, 2020, 6:09 pm IST
SHARE ARTICLE
SHAHPURKANDI DAM PROJECT WORK
SHAHPURKANDI DAM PROJECT WORK

ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ 'ਤੇ ਜਾਰੀ: ਸਰਕਾਰੀਆ

ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਗਾਈਆਂ ਪਾਬੰਦੀਆਂ ਦੇ ਬਾਵਜੂਦ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਜਲ ਸਰੋਤ ਵਿਭਾਗ, ਪੰਜਾਬ ਜੰਗੀ ਪੱਧਰ ਉਤੇ ਕੰਮ ਕਰ ਰਿਹਾ ਹੈ ਅਤੇ ਮੁੱਖ ਡੈਮ ਦਾ ਹੁਣ ਤੱਕ 45 ਫ਼ੀਸਦੀ ਕੰਮ ਪੂਰਾ ਕਰ ਲਿਆ ਗਿਆ ਹੈ।

Corona Virus Corona Virus

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਕੋਵਿਡ-19 ਨੂੰ ਰੋਕਣ ਲਈ ਲਗਾਏ ਗਏ ਦੇਸ਼-ਵਿਆਪੀ ਲਾਕਡਾਊਨ ਕਾਰਨ ਸਾਰੇ ਵਿਕਾਸ ਕਾਰਜ ਰੁਕ ਗਏ ਸਨ।

LockdownLockdown

ਕੋਵਿਡ ਤੋਂ ਬਚਾਅ ਸਬੰਧੀ 'ਮਿਸ਼ਨ ਫਤਿਹ' ਤਹਿਤ ਦੱਸੇ ਸਾਰੇ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਜਲ ਸਰੋਤ ਵਿਭਾਗ ਨੇ 29 ਅਪਰੈਲ, 2020 ਨੂੰ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਨਿਰਮਾਣ ਕਾਰਜ ਮੁੜ ਸ਼ੁਰੂ ਕੀਤਾ ਹੈ। ਹੁਣ, ਇਸ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਅਤੇ ਮੇਨ ਡੈਮ ਦਾ 45% ਕੰਮ ਪੂਰਾ ਕੀਤਾ ਜਾ ਚੁੱਕਾ ਹੈ।

photoSHAHPURKANDI DAM PROJECT WORK 

ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦੇ ਭੰਡਾਰ ਦੀ ਭਰਾਈ ਸਾਲ 2022 ਦੇ ਅੱਧ ਤੱਕ ਸ਼ੁਰੂ ਹੋਣ ਦੀ ਉਮੀਦ ਜ਼ਾਹਿਰ ਕਰਦਿਆਂ ਸ. ਸਰਕਾਰੀਆ ਨੇ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ ਅਗਸਤ, 2023 ਤੱਕ ਬਿਜਲੀ ਉਤਪਾਦਨ ਸ਼ੁਰੂ ਹੋਣ ਦੀ ਆਸ ਹੈ। ਇਸ ਨਾਲ ਰਾਜ ਵਿੱਚ ਸਿੰਜਾਈ ਪ੍ਰਣਾਲੀ ਅਤੇ ਵਾਤਾਵਰਨ ਪੱਖੀ ਬਿਜਲੀ ਉਤਪਾਦਨ ਵਿੱਚ ਹੋਰ ਸੁਧਾਰ ਆਵੇਗਾ।

SHAHPURKANDI DAM PROJECT WORK SHAHPURKANDI DAM PROJECT WORK

ਉਨ੍ਹਾਂ ਕਿਹਾ ਕਿ ਇਹ ਮਾਧੋਪੁਰ ਹੈੱਡ ਵਰਕਸ ਤੋਂ ਸ਼ੁਰੂ ਹੋਣ ਵਾਲੀ ਨਹਿਰੀ ਪ੍ਰਣਾਲੀ ਨੂੰ ਇਕਸਾਰ ਪਾਣੀ ਦੀ ਸਪਲਾਈ ਯਕੀਨੀ ਬਣਾਏਗਾ ਅਤੇ ਇਸ ਪ੍ਰਾਜੈਕਟ ਨਾਲ ਪੰਜਾਬ ਵਿੱਚ ਤਕਰੀਬਨ 5000 ਹੈਕਟੇਅਰ ਰਕਬੇ ਲਈ ਸਿੰਜਾਈ ਸਮਰੱਥਾ ਪੈਦਾ ਹੋਣ ਦੀ ਸੰਭਾਵਨਾ ਹੈ।

ਅਤੇ ਯੂ.ਬੀ.ਡੀ.ਸੀ. ਸਿਸਟਮ  ਅਧੀਨ ਇਸ ਪ੍ਰਾਜੈਕਟ ਨਾਲ 1.18 ਲੱਖ ਹੈਕਟੇਅਰ ਰਕਬੇ ਵਿੱਚ ਸਿੰਜਾਈ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਉਤੇ ਸਾਲਾਨਾ 1042 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਵੇਗੀ।

ਜ਼ਿਕਰਯੋਗ ਹੈ ਕਿ ਰਾਵੀ ਦਰਿਆ ਉਤੇ ਪਠਾਨਕੋਟ ਜ਼ਿਲ੍ਹੇ ਵਿੱਚ ਰਣਜੀਤ ਸਾਗਰ ਡੈਮ ਦੇ 11 ਕਿਲੋਮੀਟਰ ਦੇ ਡਾਊਨਸਟ੍ਰੀਮ ਅਤੇ ਮਾਧੋਪੁਰ ਹੈੱਡਵਰਕਸ ਦੇ 8 ਕਿਲੋਮੀਟਰ ਅੱਪਸਟ੍ਰੀਮ 'ਤੇ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਬਣਾਇਆ ਜਾ ਰਿਹਾ ਹੈ। ਇਸ ਨਾਲ ਰਾਵੀ ਦਰਿਆ ਦੇ ਪਾਣੀ ਦਾ ਪਾਕਿਸਤਾਨ ਨੂੰ ਵਹਾਅ ਘਟੇਗਾ ਅਤੇ ਇਸ ਦਾ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਲਾਭ ਹੋਵੇਗਾ।

ਚੀਫ਼ ਇੰਜਨੀਅਰ (ਸ਼ਾਹਪੁਰਕੰਡੀ ਡੈਮ ਪ੍ਰੋਜੈਕਟ) ਸ੍ਰੀ ਐਸ. ਕੇ. ਸਲੂਜਾ ਨੇ ਦੱਸਿਆ ਕਿ ਸ਼ਾਹਪੁਰਕੰਡੀ ਪਾਵਰ ਹਾਊਸਜ਼ ਵਿੱਚ 206 ਮੈਗਾਵਾਟ ਬਿਜਲੀ ਉਤਪਾਦਨ ਤੋਂ ਇਲਾਵਾ ਇਹ ਪ੍ਰਾਜੈਕਟ ਡਾਊਨਸਟ੍ਰੀਮ ਬਿਜਲੀ ਪ੍ਰਾਜੈਕਟਾਂ ਲਈ ਪਾਣੀ ਦੀ ਨਿਯਮਤ ਸਪਲਾਈ ਯਕੀਨੀ ਬਣਾਏਗਾ।

ਇਸ ਸਰਹੱਦੀ ਇਲਾਕੇ ਵਿੱਚ ਇਸ ਪ੍ਰਾਜੈਕਟ ਨਾਲ ਸੈਰ-ਸਪਾਟਾ ਸਮਰੱਥਾ ਪੈਦਾ ਹੋਵੇਗੀ ਅਤੇ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਪਾਵਰ ਹਾਊਸਾਂ ਦੇ ਨਿਰਮਾਣ ਕਾਰਜਾਂ ਲਈ ਟੈਂਡਰ ਜਲਦੀ ਜਾਰੀ ਕੀਤੇ ਜਾਣਗੇ। ਪੀਐਸਪੀਸੀਐਲ ਨੇ ਪਾਵਰ ਹਾਊਸਜ਼ ਦੇ ਇਲੈਕਟ੍ਰੋਮਕੈਨਿਕਲ ਸਬੰਧੀ ਕਾਰਜਾਂ ਨੂੰ ਬੀ.ਐਚ.ਈ.ਐਲ. ਨੂੰ ਸੌਂਪ ਦਿੱਤਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement