ਅੰਮ੍ਰਿਤਸਰ ’ਚ ਦੋ ਕੋਰੋਨਾ ਮਰੀਜ਼ਾਂ ਨੂੰ ਸਫ਼ਲ ਪਲਾਜ਼ਮਾ ਥੈਰੇਪੀ ਦਿਤੀ : ਸੋਨੀ
Published : Jun 25, 2020, 7:51 am IST
Updated : Jun 25, 2020, 7:51 am IST
SHARE ARTICLE
OP Soni
OP Soni

ਮਿਸ਼ਨ ਫ਼ਤਿਹ ਤਹਿਤ ਕੋਵਿਡ-19 ਦੀ ਰੋਕਥਾਮ ਲਈ ਚੁਕੇ ਜਾ ਕਦਮਾਂ ਅਧੀਨ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਦੋ ਕੋਵਿਡ ਪੋਜ਼ੇਟਿਵ

ਚੰਡੀਗੜ੍ਹ : ਮਿਸ਼ਨ ਫ਼ਤਿਹ ਤਹਿਤ ਕੋਵਿਡ-19 ਦੀ ਰੋਕਥਾਮ ਲਈ ਚੁਕੇ ਜਾ ਕਦਮਾਂ ਅਧੀਨ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਦੋ ਕੋਵਿਡ ਪੋਜ਼ੇਟਿਵ ਮਰੀਜ਼ਾਂ ਨੂੰ ਸਫ਼ਲਤਾਪੂਰਵਕ ਪਲਾਜ਼ਮਾ ਥੈਰੇਪੀ ਦਿਤੀ ਗਈ ਹੈ। ਇਹ ਜਾਣਕਾਰੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਨੇ ਦਿੰਦਿਆਂ ਦਸਿਆ ਕਿ ਬੀਤੇ ਦਿਨੀਂ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਨੇ ਇਕ ਪੱਤਰ ਜਾਰੀ ਕਰ ਕੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਪਲਾਜ਼ਮਾ ਥੈਰੇਪੀ ਰਾਹੀਂ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਕਰਨ ਦੀ ਪ੍ਰਵਾਨਗੀ ਦਿਤੀ ਸੀ,

plasma therapyplasma therapy

ਜਿਸ ਸਦਕਾ ਜੀਐਮਸੀ, ਅੰਮ੍ਰਿਤਸਰ ਵਿਖੇ ਦੋ ਮਰੀਜ਼ਾਂ ਨੂੰ ਰਾਤ ਪਲਾਜ਼ਮਾ ਥੈਰੇਪੀ ਦਿਤੀ ਗਈ ਹੈ। ਇਹ ਮਰੀਜ਼ ਗੁਰੂ ਨਾਨਕ ਦੇਵ ਹਸਤਪਾਲ ਅਤੇ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਦਾਖ਼ਲ ਸਨ, ਜਿਨ੍ਹਾਂ ਵਿਚੋਂ ਇਕ ਪਠਾਨਕੋਟ ਨਾਲ ਸਬੰਧਤ ਹੈ ਜਦਕਿ ਦੂਜਾ ਅੰਮ੍ਰਿਤਸਰ ਨਾਲ। ਡਾਕਟਰੀ ਸਿਖਿਆ ਤੇ ਖੋਜ ਮੰਤਰੀ ਨੇ ਦਸਿਆ ਕਿ ਛੇਹਰਟਾ (ਅੰਮ੍ਰਿਤਸਰ) ਨਾਲ ਸਬੰਧਤ ਕੋਵਿਡ-19 ਤੋਂ ਸਿਹਤਯਾਬ ਹੋਏ ਵਿਅਕਤੀ ਵਲੋਂ ਕਲ ਦਾਨ ਕੀਤਾ ਗਿਆ ਪਲਾਜ਼ਮਾਂ ਇਨ੍ਹਾਂ ਮਰੀਜ਼ਾਂ ਨੂੰ ਚੜ੍ਹਾਇਆ ਗਿਆ ਹੈ। ਇਹ ਵਿਅਕਤੀ ਦੁਬਈ ਤੋਂ ਪਰਤਣ ’ਤੇ ਕੋਵਿਡ ਪਾਜ਼ੇਟਿਵ ਪਾਇਆ ਗਿਆ ਸੀ।

OP Soni OP Soni

ਉਨ੍ਹਾਂ ਦਸਿਆ ਕਿ ਪਲਾਜ਼ਮਾ ਥੈਰੇਪੀ ਰਾਤ 3:35 ਵਜੇ ਸ਼ੁਰੂ ਕੀਤੀ ਗਈ ਸੀ ਅਤੇ ਸਫ਼ਲਤਾਪੂਰਵਕ ਪੂਰੀ ਕੀਤੀ ਗਈ, ਜਿਸ ਤੋਂ ਬਾਅਦ ਮਰੀਜ਼ਾਂ ਦੀ ਸਥਿਤੀ ਵਿਚ ਤੇਜ਼ੀ ਨਾਲ ਸੁਧਾਰ ਲਈ ਡਾਕਟਰਾਂ ਅਤੇ ਹੋਰ ਪੈਰਾ ਮੈਡਿਕਸ ਵਲੋਂ ਇਨ੍ਹਾਂ ਦੀ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ। ਸੋਨੀ ਨੇ ਦਸਿਆ ਕਿ ਇਸ ਤੋਂ ਪਹਿਲਾਂ ਆਈ.ਸੀ.ਐਮ.ਆਰ. ਵਲੋਂ ਕੌਮੀ ਕਲੀਨਿਕਲ ਟਰਾਇਲ ਅਧੀਨ ਸਰਕਾਰੀ ਮੈਡੀਕਲ ਕਾਲਜ ਫ਼ਰੀਦਕੋਟ ਨੂੰ ਪਲਾਜ਼ਮਾ ਥੈਰੇਪੀ ਰਾਹੀਂ ਇਲਾਜ 

Coronavirus Coronavirus

ਕਰਨ ਦੀ ਪ੍ਰਵਾਨਗੀ ਮਿਲੀ ਸੀ, ਜੋ ਇਸ ਥੈਰੇਪੀ ਦੀ ਸ਼ੁਰੂਆਤ ਕਰਨ ਵਾਲਾ ਦੇਸ਼ ਦਾ ਇਕ ਮੋਹਰੀ ਇੰਸਟੀਚਿਊਟ ਬਣ ਗਿਆ ਹੈ। ਇਥੇ ਕੋਰੋਨਾ ਵਾਇਰਸ ਤੋਂ ਗੰਭੀਰ ਰੂਪ ਵਿਚ ਪੀੜਤ ਵਿਅਕਤੀ ਨੂੰ ਪਲਾਜ਼ਮਾ ਚੜ੍ਹਾਇਆ ਗਿਆ ਸੀ, ਜਿਸ ਦੀ ਸਥਿਤੀ ਵਿਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਅਤੇ ਉਹ ਨਿਗਰਾਨੀ ਅਧੀਨ ਹੈ।

corona viruscorona virus

ਉਨ੍ਹਾਂ ਦਸਿਆ ਕਿ ਪਲਾਜ਼ਮਾ ਥੈਰੇਪੀ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਦੁਨੀਆ ਭਰ ਵਿਚ ਵਰਤੀ ਜਾ ਰਹੀ ਹੈ। ਕੋਨਵਾਲੇਸੈਂਟ ਪਲਾਜ਼ਮਾ ਕੋਵਿਡ-19 ਦੇ ਲੱਛਣਾਂ ਵਾਲੇ ਠੀਕ ਹੋਏ ਕਿਸੇ ਵੀ ਮਰੀਜ਼ ਤੋਂ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਕ ਵਾਰ ਜਦੋਂ ਮਰੀਜ਼ ਦੀ ਰਿਪੋਰਟ (ਆਰਟੀ-ਪੀਸੀਆਰ) ਨੈਗੇਟਿਵ ਹੋ ਜਾਂਦੀ ਹੈ ਤਾਂ ਉਹ 14 ਦਿਨਾਂ ਬਾਅਦ ਅਪਣਾ ਪਲਾਜ਼ਮਾ ਦਾਨ ਕਰ ਸਕਦਾ ਹੈ ਕਿਉਂਕਿ ਉਸ ਦੇ ਖ਼ੂਨ ਵਿਚ ਐਂਟੀਬਾਡੀਜ਼ ਹੁੰਦੀਆਂ ਹਨ, ਜੋ ਬਿਮਾਰੀ ਨੂੰ ਠੀਕ ਕਰਨ ਵਿਚ ਸਹਾਇਤਾ ਕਰ ਸਕਦੀਆਂ ਹਨ।

corona viruscorona virus

ਉਨ੍ਹਾਂ ਇਸ ਸਿਹਤ ਸੰਕਟ ਨੂੰ ਜਿੱਤਣ ਲਈ ਇਸ ਕੰਮ ਵਿਚ ਸ਼ਾਮਲ ਸਾਰੇ ਡਾਕਟਰਾਂ ਅਤੇ ਅਮਲੇ ਦੀ ਸ਼ਲਾਘਾ ਕਰਦਿਆਂ ਕੋਵਿਡ-19 ਤੋਂ ਸਿਹਤਯਾਬ ਹੋਏ ਵੱਧ ਤੋਂ ਵੱਧ ਲੋਕਾਂ ਨੂੰ ਪਲਾਜ਼ਮਾਂ ਦਾਨ ਕਰ ਕੇ ਇਸ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਿਸ਼ਨ ਫਤਿਹ ਤਹਿਤ ਕੋਵਿਡ 19 ਦੇ ਟਾਕਰੇ ਲਈ ਸਰਕਾਰੀ ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨਵੀਨ ਵਿਧੀਆਂ ਰਾਹੀਂ ਇਲਾਜ ਕਰਨ ਲਈ ਵੀ ਉਪਰਾਲੇ ਕੀਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement