ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ 'ਚ ਚਾਰ ਫੂਡ ਇੰਸਪੈਕਟਰ ਮੁਅੱਤਲ
Published : Jun 25, 2021, 9:18 pm IST
Updated : Jun 25, 2021, 9:18 pm IST
SHARE ARTICLE
Suspended
Suspended

ਭਾਰਤ ਭੂਸ਼ਨ ਆਸ਼ੂ ਦੇ ਹੁਕਮਾਂ ਤੇ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਚਾਰ ਫੂਡ ਇੰਸਪੈਕਟਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ

ਚੰਡੀਗੜ੍ਹ-ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ ਦੇ ਹੁਕਮਾਂ ਤੇ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਚਾਰ ਫੂਡ ਇੰਸਪੈਕਟਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਸ਼ੂ ਨੇ ਦੱਸਿਆ ਕਿ ਮੁਅੱਤਲ ਕੀਤੇ ਗਏ ਚਾਰ ਫੂਡ ਇੰਸਪੈਕਟਰ ਖ਼ਿਲਾਫ਼ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਸਨ ਕਿ ਫੂਡ ਇੰਸਪੈਕਟਰ ਵਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਨਹੀਂ ਕੀਤੀ ਗਈ ਜਿਸ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਇਨ੍ਹਾਂ ਚਾਰ ਫੂਡ ਇੰਸਪੈਕਟਰ ਖ਼ਿਲਾਫ਼ ਮੁਢਲੀ ਜਾਂਚ ਕਰਵਾਈ ਗਈ ਅਤੇ ਦੋਸ਼ ਸਹੀ ਪਾਏ ਜਾਣ ਤੇ ਫੂਡ ਇੰਸਪੈਕਟਰ ਵਿਵੇਕ ਸ਼ਰਮਾ, ਭੁਪਿੰਦਰ ਸਿੰਘ, ਵਿਕਾਸ ਸੇਠੀ ਅਤੇ ਰਾਜੇਸ਼ਵਰ ਸਿੰਘ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ।

ਇਹ ਵੀ ਪੜ੍ਹੋ-ਕੈਪਟਨ ਨੇ 8,198 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ ਮਨਜ਼ੂਰ ਕੀਤੇ 1,122 ਕਰੋੜ ਰੁਪਏ

ਆਸ਼ੂ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੀ ਪੜਤਾਲ ਡਿਪਟੀ ਡਾਇਰੈਕਟਰ ਪਟਿਆਲਾ ਡਵੀਜ਼ਨ ਨੂੰ ਸੋਂਪੀ ਗਈ ਹੈ ਅਤੇ ਹੁਕਮ ਜਾਰੀ ਕੀਤੇ ਗਏ ਹਨ 15 ਦਿਨਾਂ 'ਚ ਜਾਂਚ ਮੁਕੰਮਲ ਕਰ ਕੇ ਰਿਪੋਰਟ ਪੇਸ਼ ਕਰਨ। ਆਸ਼ੂ ਨੇ ਕਿਹਾ ਕਿ ਵਿਭਾਗ 'ਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਿਹੜਾ ਵੀ ਅਧਿਕਾਰੀ ਜਾਂ ਕਰਮਚਾਰੀ ਗਰੀਬ ਲੋਕਾਂ ਦਾ ਅਨਾਜ ਖਾਵੇਗਾ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ-ਪੰਜਾਬ 'ਚ ਜਾਰੀ ਹੋਈਆਂ ਨਵੀਆਂ ਗਾਈਡਲਾਈਨਜ਼, IELTS ਸੈਂਟਰ ਨੂੰ ਖੋਲ੍ਹਣ ਨੂੰ ਦਿੱਤੀ ਪ੍ਰਵਾਨਗੀ

SHARE ARTICLE

ਏਜੰਸੀ

Advertisement

LokSabhaElections2024 :ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ, ਹਰਿਆਣਾ ਸਣੇ ਪੂਰੇ ਦੇਸ਼ 'ਚ ਇਸ ਦਿਨ ਹੋਵੇ.

20 Apr 2024 2:43 PM

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM
Advertisement