ਦੇਸ਼ 'ਚ ਕੋਰੋੋਨਾ ਦੇ 54,069 ਨਵੇਂ ਮਾਮਲੇ, 1321 ਮੌਤਾਂ
Published : Jun 25, 2021, 6:27 am IST
Updated : Jun 25, 2021, 6:27 am IST
SHARE ARTICLE
image
image

ਦੇਸ਼ 'ਚ ਕੋਰੋੋਨਾ ਦੇ 54,069 ਨਵੇਂ ਮਾਮਲੇ, 1321 ਮੌਤਾਂ


ਨਵੀਂ ਦਿੱਲੀ, 24 ਜੂਨ : ਭਾਰਤ 'ਚ ਇਕ ਦਿਨ 'ਚ ਕੋਵਿਡ-19 ਦੇ 54,069 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਵੱਧ ਕੇ 3,00,82,778 ਹੋ ਗਈ ਹੈ | ਉੱਥੇ ਹੀ 1321 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਕੋਵਿਡ-19 ਮਹਾਂਮਾਰੀ ਤੋਂ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 3,91,981 ਹੋ ਗਈ | ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਨੂੰ  ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 6,27,057 ਹੋ ਗਈ, ਜੋ ਕੁੱਲ ਮਾਮਲਿਆਂ ਦਾ 2.08 ਫ਼ੀਸਦ ਹੈ | ਮੰਤਰਾਲਾ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ 'ਚ ਪਿਛਲੇ 24 ਘੰਟਿਆਂ ਵਿਚ 64.89 ਲੱਖ ਲੋਕਾਂ ਨੂੰ  ਕੋਵਿਡ-19 ਟੀਕੇ ਲਾਏ ਗਏ | ਅਜੇ ਤਕ ਟੀਕਿਆਂ ਦੀਆਂ ਕੁੱਲ 30.16 ਕਰੋੜ ਖ਼ੁਰਾਕਾਂ ਲੋਕਾਂ ਨੂੰ  ਲੱਗ ਚੁਕੀਆਂ ਹਨ | ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 96.61 ਫ਼ੀਸਦੀ ਹੈ |           (ਪੀਟੀਆਈ)
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement