
ਬੇਅਦਬੀ ਮਾਮਲਿਆਂ ਬਾਰੇ ਕਾਂਗਰਸ ਸਰਕਾਰ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਉਣ ਦਾ ਕੰਮ ਕਰ ਰਹੀ ਹੈ।
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬੇਅਦਬੀ ਮਾਮਲੇ ਸਬੰਧੀ ਜਾਂਚ ਕਰ ਰਹੀ ਨਵੀਂ ਐਸ. ਆਈ. ਟੀ. 'ਤੇ ਕਾਂਗਰਸ ਦੇ ਇਸ਼ਾਰਿਆਂ 'ਤੇ ਕੰਮ ਕਰਨ ਦੇ ਦੋਸ਼ ਲਾਏ ਹਨ। ਇਸ ਮੌਕੇ ਮਜੀਠੀਆ ਨੇ ਐਸ. ਆਈ. ਟੀ. ਵੱਲੋਂ ਕਾਂਗਰਸ ਪਾਰਟੀ ਦੇ ਇਸ਼ਾਰਿਆਂ 'ਤੇ ਕੀਤੀ ਜਾ ਪੜਤਾਲ ਦੇ ਸਬੂਤ ਵੀ ਮੀਡੀਆ ਅੱਗੇ ਪੇਸ਼ ਕੀਤੇ।
ਇਹ ਵੀ ਪੜ੍ਹੋ - ਬੱਚੇ ਵਿਦੇਸ਼ਾਂ ਵਲ ਪ੍ਰਵਾਸ ਕਰ ਰਹੇ ਨੇ ਪਰ ਸਾਡੀਆਂ ਸਰਕਾਰਾਂ ਪੂਰੀ ਤਰ੍ਹਾਂ ਚੁੱਪ
SIT
ਮਜੀਠੀਆ ਨੇ ਕਿਹਾ ਕਿ ਇਸ ਜਾਂਚ ਸਬੰਧੀ ਹਾਈਕੋਰਟ ਦੇ ਹੁਕਮਾਂ ਦੀ ਸ਼ਰੇਆਮ ਉਲੰਘਣਾ ਹੋ ਰਹੀ ਹੈ। ਮਜੀਠੀਆ ਨੇ ਕਿਹਾ ਨਵੀਂ ਐਸ. ਆਈ. ਟੀ. 'ਚ ਸਿਰਫ ਤਿੰਨ ਮੈਂਬਰ ਸਨ ਪਰ ਇਸ 'ਚ ਸਿਆਸੀ ਦਖ਼ਲ-ਅੰਦਾਜ਼ੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵੀਂ ਐਸ. ਆਈ. ਟੀ. ਖ਼ਿਲਾਫ਼ ਅਕਾਲੀ ਦਲ ਵੱਲੋਂ ਚੰਡੀਗੜ੍ਹ 'ਚ ਪਰਚਾ ਦਰਜ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਹੀ ਚੰਡੀਗੜ੍ਹ ਦਾ ਐਸ. ਐਸ. ਪੀ. ਪੰਜਾਬ ਸਰਕਾਰ ਵੱਲੋਂ ਲਾਇਆ ਜਾਂਦਾ ਹੈ ਪਰ ਫਿਰ ਵੀ ਕਾਨੂੰਨ ਸਭ ਤੋਂ ਉੱਪਰ ਹੈ।
Bikram Singh Majithia
ਇਹ ਵੀ ਪੜ੍ਹੋ- ਪ੍ਰੇਮ ਵਿਆਹ ਕਰਵਾਉਣ ਵਾਲੇ ਜੋੜੇ ਦੇ ਮਾਰੀਆਂ ਗੋਲੀਆਂ, ਪਤੀ ਦੀ ਮੌਤ, ਪਤਨੀ ਗੰਭੀਰ ਜਖ਼ਮੀ
ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਬਾਰੇ ਕਾਂਗਰਸ ਸਰਕਾਰ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਉਣ ਦਾ ਕੰਮ ਕਰ ਰਹੀ ਹੈ। ਐਸ. ਆਈ. ਟੀ. ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਲਬ ਕਰਨ ਦੇ ਮਾਮਲੇ ਸਬੰਧੀ ਬੋਲਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਸੁਖਬੀਰ ਬਾਦਲ ਐਸ. ਆਈ. ਟੀ. ਅੱਗੇ ਜ਼ਰੂਰ ਪੇਸ਼ ਹੋਣਗੇ ਅਤੇ ਪੂਰੀ ਤਰ੍ਹਾਂ ਉਸ ਨੂੰ ਸਹਿਯੋਗ ਕਰਨਗੇ। ਉਹਨਾਂ ਕਿਹਾ ਕਿ ਜੇਕਰ ਐਸ. ਆਈ. ਟੀ. ਵੱਲੋਂ ਸਿਆਸਤ ਕੀਤੀ ਗਈ ਤਾਂ ਫਿਰ ਉਸ ਨੂੰ ਸੱਚਾਈ ਵੀ ਦੱਸੀ ਜਾਵੇਗੀ।