ਕੈਪਟਨ ਨੇ 8,198 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ ਮਨਜ਼ੂਰ ਕੀਤੇ 1,122 ਕਰੋੜ ਰੁਪਏ
Published : Jun 25, 2021, 8:32 pm IST
Updated : Jun 25, 2021, 8:32 pm IST
SHARE ARTICLE
  Captain amrinder singh
Captain amrinder singh

ਮੰਡੀ ਬੋਰਡ ਨੂੰ 31 ਮਾਰਚ 2022 ਤੱਕ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ

ਚੰਡੀਗੜ੍ਹ-ਖੇਤੀ ਉਪਜ ਨੂੰ ਆਸਾਨੀ ਨਾਲ ਮੰਡੀਆਂ 'ਚ ਲਿਜਾਣ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 8198 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ 1122 ਕਰੋੜ ਰੁਪਏ ਮਨਜ਼ੂਰ ਕੀਤੇ ਹਨ ਅਤੇ ਮੰਡੀ ਬੋਰਡ ਨੂੰ 31 ਮਾਰਚ 2022 ਤੱਕ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ-ਪੰਜਾਬ 'ਚ ਜਾਰੀ ਹੋਈਆਂ ਨਵੀਆਂ ਗਾਈਡਲਾਈਨਜ਼, IELTS ਸੈਂਟਰ ਨੂੰ ਖੋਲ੍ਹਣ ਨੂੰ ਦਿੱਤੀ ਪ੍ਰਵਾਨਗੀ

 

ਮੁੱਖ ਮੰਤਰੀ ਨੇ ਲਿੰਕ ਰੋਡ ਮੁਰੰਮਤ ਪ੍ਰੋਗਰਾਮ 2021-22 (ਚੌਥਾ ਪੜਾਅ) ਦੇ ਹਿੱਸੇ ਵਜੋਂ ਇਸ ਰਾਸ਼ੀ ਨੂੰ ਮਨਜ਼ੂਰੀ ਦਿੱਤੀ ਹੈ ਜਿਸ ਦਾ ਉਦੇਸ਼ ਸੂਬੇ ਦੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦੇਣਾ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਮਾਰਚ, 2017 'ਚ ਸੱਤਾ ਸੰਭਾਲਣ ਤੋਂ ਬਾਅਦ ਮੰਡੀ ਬੋਰਡ ਨੂੰ ਸੂਬੇ ਭਰ ਦੇ 12,581 ਪਿੰਡਾਂ ਵਿਚ ਲਿੰਕ ਸੜਕਾਂ ਦੀ ਮੁਰੰਮਤ ਕਰਵਾਉਣ ਲਈ ਮਨਜ਼ੂਰੀ ਦਿੱਤੀ ਸੀ ਤਾਂ ਜੋ ਕਿਸਾਨਾਂ ਨੂੰ 1872 ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਲਈ ਬਿਹਤਰ ਆਵਾਜਾਈ ਦੀ ਸਹੂਲਤ ਦਿੱਤੀ ਜਾ ਸਕੇ।

ਇਹ ਵੀ ਪੜ੍ਹੋ-ਆਮ ਘਰਾਂ ਦੇ ਨਹੀਂ, ਕੈਪਟਨ ਨੂੰ ਕਾਂਗਰਸੀ ਪੁੱਤ ਭਤੀਜਿਆਂ ਦੀ ਫ਼ਿਕਰ-ਹਰਪਾਲ ਚੀਮਾ

ਸੂਬੇ ਦੀ ਨੀਤੀ ਦੇ ਅਨੁਸਾਰ ਹਰ 6 ਸਾਲ ਬਾਅਦ ਲਿੰਕ ਸੜਕਾਂ ਮੁਰੰਮਤ ਲਈ ਯੋਗ ਹੋ ਜਾਂਦੀਆਂ ਹਨ। ਅਪ੍ਰੈਲ, 2017 ਤੋਂ ਬਣੀਆਂ ਲਿੰਕ ਸੜਕਾਂ/ਪੁਲੀਆਂ ਅਤੇ ਪੁਲਾਂ ਦਾ ਵੇਰਵਾ ਦਿੰਦਿਆਂ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਸੂਬੇ 'ਚ ਕੁੱਲ 64,878 ਕਿਲੋਮੀਟਰ ਦੀ ਲੰਬਾਈ ਵਾਲੀਆਂ ਲਿੰਕ ਸੜਕਾਂ 'ਚੋਂ 34,977 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ/ਅਪਗ੍ਰੇਡੇਸ਼ਨ ਦਾ ਕੰਮ 4112 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਪੜਾਵਾਂ ਅਧੀਨ ਸਫਲਤਾਪੂਰਵਕ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 389 ਕਰੋੜ ਰੁਪਏ ਦੀ ਲਾਗਤ ਨਾਲ 1507 ਪੁਲੀਆਂ/ਪੁਲਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਨ੍ਹਾਂ 'ਚੋਂ 966 ਪੁਲੀਆਂ/ਪੁਲਾਂ ਦੀ ਅਪਗੇ੍ਰਡੇਸ਼ਨ ਦਾ ਕੰਮ ਮੁਕੰਮਲ ਹੋ ਗਿਆ ਹੈ।

Location: India, Punjab

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement