ਪ੍ਰਧਾਨਮੰਤਰੀਨਾਲਬੈਠਕ ਚਸਾਰੇਕਸ਼ਮੀਰੀ ਲੀਡਰਾਂ ਨੇਜੰਮੂ ਕਸ਼ਮੀਰ ਦਾ ਪੁਰਾਣਾ ਦਰਜਾਬਹਾਲ ਕਰਨਦੀਮੰਗਚੁੱਕੀ
Published : Jun 25, 2021, 6:24 am IST
Updated : Jun 25, 2021, 6:25 am IST
SHARE ARTICLE
image
image

ਪ੍ਰਧਾਨ ਮੰਤਰੀ ਨਾਲ ਬੈਠਕ 'ਚ ਸਾਰੇ ਕਸ਼ਮੀਰੀ ਲੀਡਰਾਂ ਨੇ ਜੰਮੂ ਕਸ਼ਮੀਰ ਦਾ ਪੁਰਾਣਾ ਦਰਜਾ ਬਹਾਲ ਕਰਨ ਦੀ ਮੰਗ ਚੁੱਕੀ


ਜੰਮੂ ਕਸ਼ਮੀਰ ਵਿਚ ਮੌਜੂਦਾ ਸਮੇਂ ਵਿਚ ਵਿਸ਼ਵਾਸ ਬਹਾਲੀ ਦੀ ਲੋੜ : ਫ਼ਾਰੁਕ ਅਬਦੁੱਲਾ

ਆਰਟੀਕਲ 370 ਫਿਰ ਤੋਂ ਲਾਗੂ ਕੀਤੇ ਬਿਨਾਂ ਕਸ਼ਮੀਰੀਆਂ ਦੀ ਤਸੱਲੀ ਨਹੀਂ ਹੋਵੇਗੀ : ਮੁਫ਼ਤੀ

ਨਵੀਂ ਦਿੱਲੀ, 24 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਵਿਚ ਭਵਿਖ ਦੀ ਰਣਨੀਤੀ ਦਾ ਖ਼ਾਕਾ ਤਿਆਰ ਕਰਨ ਲਈ ਵੀਰਵਾਰ ਨੂੰ  ਕੇਂਦਰ ਸ਼ਾਸਤ ਪ੍ਰਦੇਸ਼ ਦੇ 14 ਆਗੂਆਂ ਨਾਲ ਇਕ ਅਹਿਮ ਬੈਠਕ ਕੀਤੀ | ਪੀਪਲਜ਼ ਕਾਨਫ਼ਰੰਸ ਦੇ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮੁਜ਼ਫ਼ਰ ਹੁਸੈਨ ਬੇਗ ਨੇ ਕਿਹਾ ਕਿ ਬੈਠਕ ਦੌਰਾਨ ਤਕਰੀਬਨ ਸੱਭ ਨੇ ਜੰਮੂ ਕਸ਼ਮੀਰ ਦਾ ਪੂਰੇ ਰਾਜ ਵਾਲਾ ਦਰਜਾ ਮੁੜ ਬਹਾਲ ਕਰਨ ਦੀ ਮੰਗ ਰੱਖੀ | ਉਨ੍ਹਾਂ ਕਿਹਾ ਕਿ ਸਰਕਾਰ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ ਵਿਚ ਹੱਦਬੰਦੀ ਦਾ ਕੰਮ ਪੂਰਾ ਹੋਣ ਤੋਂ ਬਾਅਦ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਫ਼ੈਸਲਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਘਾਟੀ ਵਿਚ ਵਿਧਾਨ ਸਭਾ ਚੋਣਾਂ ਕਰਾਉਣ ਬਾਰੇ ਕੋਈ ਸਮਾਂ ਹੱਦ ਨਹੀਂ ਦੱਸੀ ਗਈ | ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਫ਼ਾਰੁਕ ਅਬਦੁੱਲਾ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਚ ਮੌਜੂਦਾ ਸਮੇਂ ਵਿਚ ਵਿਸ਼ਵਾਸ ਬਹਾਲੀ ਦੀ ਲੋੜ ਹੈ ਤੇ ਜੰਮੂ ਕਸ਼ਮੀਰ ਦੇ ਪੂਰਨ ਸੂਬੇ ਦਾ ਦਰਜਾ ਮੁੜ ਬਹਾਲ ਕਰਨਾ ਨਵੀਂ ਦਿੱਲੀ ਵਲੋਂ ਭਰੋਸਾ ਕਾਇਮ ਕਰਨ ਦਾ ਪਹਿਲਾ ਕਦਮ ਹੋਵੇਗਾ | ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸੰਸਦ ਵਿਚ ਕੀਤੇ ਵਾਅਦੇ ਮੁਤਾਬਕ ਪੂਰਨ ਸੂਬੇ ਦਾ ਦਰਜਾ ਬਹਾਲ ਕਰਨ ਲਈ ਹੱਦਬੰਦੀ ਦਾ ਕੰਮ ਤੇ ਸ਼ਾਂਤੀਪੂਰਨ ਚੋਣਾਂ ਮਹੱਤਵਪੂਰਨ ਕਦਮ ਹੋਵੇਗਾ |
  ਬੈਠਕ ਖ਼ਤਮ ਹੋਣ ਤੋਂ ਬਾਅਦ ਸਾਬਕਾ ਉਪ ਮੁੱਖ ਮੰਤਰੀ ਅਤੇ ਭਾਜਪਾ ਆਗੂ ਨਵਿੰਦਰ ਗੁਪਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਾਰੇ ਸਿਆਸੀ ਦਲਾਂ ਨੂੰ  ਭਰੋਸਾ ਦਿਵਾਇਆ ਕਿ ਜਲਦੀ ਹੀ ਪੂਰਨ ਸੂਬੇ ਦਾ ਦਰਜਾ ਬਹਾਲ ਕਰਨ ਅਤੇ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ | ਪੀਡੀਪੀ ਦੀ ਆਗੂ ਨੇ ਕਿਹਾ ਕਿ ਆਰਟੀਕਲ 370 ਪੂਰੀ ਤਰ੍ਹਾਂ ਗ਼ੈਰ-ਸੰਵਿਧਾਨਕ, ਗ਼ੈਰ ਕਾਨੂੰਨੀ ਅਤੇ ਤਾਕਤ ਦੀ ਗ਼ਲਤ ਵਰਤੋਂ ਕਰ ਕੇ ਖ਼ਤਮ ਕੀਤਾ ਗਿਆ ਤੇ ਉਸ ਨੂੰ  ਬਹਾਲ ਕੀਤੇ ਬਿਨਾਂ, ਕਸ਼ਮੀਰੀਆਂ ਨੂੰ  ਸ਼ਾਂਤ ਨਹੀਂ ਕੀਤਾ ਜਾ ਸਕਦਾ | ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਗ਼ੁਲਾਮ ਨਬੀ ਆਜ਼ਾਦ ਨੇ ਬੈਠਕ ਤੋਂ 
ਬਾਅਦ ਪੱਤਰਕਾਰਾਂ ਨੂੰ  ਕਿਹਾ ਕਿ 5 ਅਗੱਸਤ ਨੂੰ  ਧਾਰਾ 370 ਰੱਦ ਕਰਨ ਦੌਰਾਨ ਕੇਂਦਰ ਨੇ ਭਰੋਸਾ ਦਿਵਾਇਆ ਸੀ ਕਿ ਢੁਕਵਾਂ ਸਮਾਂ ਆਉਣ 'ਤੇ ਜੰਮੂ ਕਸ਼ਮੀਰ ਦੇ ਸੂਬੇ ਦਾ ਦਰਜਾ ਬਹਾਲ ਕਰ ਦਿਤਾ ਜਾਵੇਗਾ | ਉਨ੍ਹਾਂ ਕਿਹਾ,''ਅਸੀਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਪੂਰਨ ਸੂਬੇ ਦਾ ਦਰਜਾ ਬਹਾਲ ਕੀਤਾ ਜਾਵੇ | ਹਾਲੇ ਸ਼ਾਂਤੀ ਵੀ ਹੈ ਅਤੇ ਚੋਣਾਂ ਕਰਵਾਉਣ ਦਾ ਇਸ ਤੋਂ ਚੰਗਾ ਸਮਾਂ ਨਹੀਂ ਹੋ ਸਕਦਾ |'' ਆਜ਼ਾਦ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਅਪਣੇ ਸੰਬੋਧਨ ਵਿਚ ਕਿਹਾ ਕਿ ਕੇਂਦਰ ਸਰਕਾਰ ਜੰਮੂ ਕਸ਼ਮੀਰ ਦੇ ਸੂਬੇ ਦਾ ਦਰਜਾ ਬਹਾਲ ਕਰਨ ਅਤੇ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਪਰ ਉਸ ਤੋਂ ਪਹਿਲਾਂ ਹੱਦਬੰਦੀ ਕਮਿਸ਼ਨ ਦਾ ਕੰਮ ਖ਼ਤਮ ਕਰਨਾ ਜ਼ਰੁੂਰੀ ਹਨ | ਹੱਦਬੰਦੀ ਦੀ ਕਵਾਇਦ ਤੋਂ ਬਾਅਦ ਜੰਮੂ ਕਸ਼ਮੀਰ ਵਿਚ ਵਿਧਾਨਸਭਾ ਸੀਟਾਂ ਦੀ ਗਿਣਤੀ 83 ਤੋਂ ਵੱਧ ਕੇ 90 ਹੋ ਜਾਵੇਗੀ |
  ਰਾਜਧਾਨੀ ਦੇ 7, ਲੋਕ ਕਲਿਆਣ ਮਾਰਗ ਸਥਿਤ ਪ੍ਰਧਾਨ ਮੰਤਰੀ ਦੇ ਅਧਿਕਾਰਤ ਘਰ ਵਿਚ ਹੋਈ ਇਸ ਬੈਠਕ ਵਿਚ ਸਾਬਕਾ ਸੂਬਾ ਜੰਮੂ ਕਸ਼ਮੀਰ ਦੇ ਚਾਰ ਸਾਬਕਾ ਮੁੱਖ ਮੰਤਰੀ ਅਤੇ ਚਾਰ ਸਾਬਕਾ ਉਪ ਮੁੱਖ ਮੰਤਰੀ ਸ਼ਾਮਲ ਸਨ | ਇਨ੍ਹਾਂ ਆਗੂਆਂ ਵਿਚ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਫ਼ਾਰੁਕ ਅਬਦੁੱਲਾ, ਉਨ੍ਹਾਂ ਦੇ ਪੁੱਤਰ ਉਮਰ ਅਬਦੁੱਲਾ, ਪੀਡੀਪੀ ਆਗੂ ਮਹਿਬੂਬਾ ਮੁਫ਼ਤੀ, ਸਾਬਕਾ ਕੇਂਦਰੀ ਮੰਤਰੀ ਗ਼ੁਲਾਮ ਨਬੀ ਆਜ਼ਾਦ, ਕਾਂਗਰਸ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਤਾਰਾ ਚੰਦ, ਪ੍ਰਦੇਸ਼ ਕਾਂਗਰਸ ਪ੍ਰਧਾਨ ਗ਼ੁਲਾਮ ਅਹਿਮਦ ਮੀਰ ਪ੍ਰਮੁਖ ਹਨ |
   ਇਸ ਬੈਠਕ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਪ੍ਰਧਾਨ ਮੰਤਰੀ ਦਫ਼ਤਰ ਵਿਚ ਰਾਜਮੰਤਰੀ ਜਤਿੰਦਰ ਸਿੰਘ, ਪ੍ਰਧਾਨ ਮੰਤਰੀ ਦੇ ਪ੍ਰਮੁਖ ਸਕੱਤਰ ਪੀ ਕੇ ਮਿਸ਼ਰਾ, ਗ੍ਰਹਿ ਸਕੱਤਰ ਅਜੇ ਭੱਲਾ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਮੌਜੂਦ ਸਨ | (ਪੀਟੀਆਈ)
 

SHARE ARTICLE

ਏਜੰਸੀ

Advertisement

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 11:32 AM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM

Baba Balwinder Singh Murder Case 'ਚ ਵੱਡੀ ਅਪਡੇਟ, Police ਨੂੰ ਕਾਤਲ ਬਾਰੇ ਮਿਲੀ ਅਹਿਮ ਸੂਹ..

02 May 2024 8:48 AM

ਮੂਸੇਵਾਲਾ ਦੇ ਕਾ+ਤਲਾਂ 'ਤੇ ਦੋਸ਼ ਦਾਇਰ ਹੋਣ ਬਾਅਦ, ਬੋਲੇ ਬਲਕੌਰ ਸਿੰਘ, "24 ਮਹੀਨਿਆਂ ਬਾਅਦ ਮਿਲਿਆ ਥੋੜ੍ਹਾ ਸੁਕੂਨ"

02 May 2024 8:33 AM

Raja Warring LIVE | ਮੈਨੂੰ ਦੁੱਖ ਹੈ ਕਿ ਅੱਜ Goldy ਨੇ 'ਸਿਆਸੀ ਖ਼ੁਦ+ਕੁਸ਼ੀ' ਕਰ ਲਈ-ਰਾਜਾ ਵੜਿੰਗ | Latest News

01 May 2024 4:38 PM
Advertisement