ਮੁੱਖ ਮੰਤਰੀ ਵਲੋਂ ਭਗਤ ਕਬੀਰ ਚੇਅਰ ਦੀ ਸਥਾਪਨਾ ਕਰਨ ਅਤੇ ਭਗਤ ਕਬੀਰ ਭਵਨ ਲਈ 10 ਕਰੋੜ ਰੁਪਏ ਦਾ ਐਲਾਨ
Published : Jun 25, 2021, 1:06 am IST
Updated : Jun 25, 2021, 1:06 am IST
SHARE ARTICLE
image
image

ਮੁੱਖ ਮੰਤਰੀ ਵਲੋਂ ਭਗਤ ਕਬੀਰ ਚੇਅਰ ਦੀ ਸਥਾਪਨਾ ਕਰਨ ਅਤੇ ਭਗਤ ਕਬੀਰ ਭਵਨ ਲਈ 10 ਕਰੋੜ ਰੁਪਏ ਦਾ ਐਲਾਨ

ਚੰਡੀਗੜ੍ਹ, 24 ਜੂਨ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਭਗਤ ਕਬੀਰ ਚੇਅਰ ਸਥਾਪਤ ਕਰਨ ਅਤੇ ਜਲੰਧਰ ਵਿਚ ਭਗਤ ਕਬੀਰ ਭਵਨ ਦੇ ਵਿਕਾਸ ਲਈ 10 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਭਗਤ ਕਬੀਰ ਜੀ ਦੀ ਜੈਅੰਤੀ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਕਰਜ਼ਾ ਰਾਹਤ ਸਕੀਮ ਤਹਿਤ ਬੇਜ਼ਮੀਨੇ ਖੇਤ ਕਾਮਿਆਂ ਨੂੰ ਛੇਤੀ 560 ਕਰੋੜ ਰੁਪਏ ਦੀ ਰਾਹਤ ਮੁਹਈਆ ਕਰਵਾਏਗੀ।
15ਵੀਂ ਸਦੀ ਦੇ ਮਹਾਨ ਕਵੀ ਅਤੇ ਸੰਤ ਭਗਤ ਕਬੀਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪੰਜਾਬ ਦੇ ਲੋਕਾਂ ਨਾਲ ਵਰਚੂਅਲ ਤੌਰ ’ਤੇ ਸ਼ਿਰਕਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੰਤ ਕਬੀਰ ਜੀ ਦੀ ਯਾਦ ਵਿਚ ਸਥਾਪਤ ਕੀਤੀ ਜਾਣ ਵਾਲੀ ਚੇਅਰ ਵਲੋਂ ਮਹਾਨ ਕਵੀ ਦੇ ਜੀਵਨ ਅਤੇ ਫ਼ਿਲਾਸਫ਼ੀ ਬਾਰੇ ਖੋਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਤ ਕਬੀਰ ਭਵਨ 0.77 ਏਕੜ ਰਕਬੇ ਵਿਚ ਬਣਾਇਆ ਜਾਵੇਗਾ ਜਿਸ ਵਿਚੋਂ 13000 ਸੁਕੇਅਰ ਫੁੱਟ ਕਵਰਡ ਰਕਬੇ ’ਚ 500 ਵਿਅਕਤੀਆਂ ਦੇ ਬੈਠਣ ਦੀ ਸਮਰੱਥਾ ਵਾਲਾ ਕਮਿਊਨਿਟੀ ਹਾਲ ਹੋਵੇਗਾ। ਉਨ੍ਹਾਂ ਦਸਿਆ ਕਿ 10 ਕਰੋੜ ਰੁਪਏ ਵਿਚੋਂ 3 ਕਰੋੜ ਰੁਪਏ ਭਵਨ ਦੇ ਨਿਰਮਾਣ ਉਤੇ ਜਦਕਿ 7 ਕਰੋੜ ਜ਼ਮੀਨ ਦੀ ਕੀਮਤ ਉਤੇ ਖ਼ਰਚ ਕੀਤੇ ਜਾਣਗੇ।
ਜਲੰਧਰ ’ਚ ਹੋਏ ਰਾਜ ਪਧਰੀ ਸਮਾਗਮ ਵਿਚ ਇਥੋਂ ਵੀਡੀਉ ਕਾਨਫ਼ਰੰਸਿੰਗ ਰਾਹੀਂ ਸ਼ਾਮਲ ਹੁੰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਭਗਤ ਕਬੀਰ ਜੀ ਦੀਆਂ ਸਿਖਿਆਵਾਂ ਨੂੰ ਸਹੀ ਮਾਅਨਿਆਂ ਵਿਚ ਅਪਣਾਉਣ ਦਾ ਸੱਦਾ ਦਿਤਾ। 
ਮੁੱਖ ਮੰਤਰੀ ਨੇ ਭਗਤ ਕਬੀਰ ਜੀ ਦੀ ਫ਼ਿਲਾਸਫ਼ੀ ’ਤੇ ਚਲਦੇ ਹੋਏ ਉਨ੍ਹਾਂ ਦੀ ਸਰਕਾਰ ਵਲੋਂ ਕਮਜ਼ੋਰ ਤਬਕਿਆਂ ਲਈ ਚਲਾਈਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੀ ਜ਼ਿਕਰ ਕੀਤਾ। ਇਨ੍ਹਾਂ ਪਹਿਲਕਦਮੀਆਂ ਵਿਚ ਸਮਾਰਟ ਰਾਸ਼ਨ ਕਾਰਡ ਸਕੀਮ, ਆਸ਼ੀਰਵਾਦ ਸਕੀਮ, ਸ਼ਗਨ ਸਕੀਮ ਅਤੇ ਬੁਢਾਪਾ ਤੇ ਵਿਧਵਾ ਪੈਨਸ਼ਨ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਕੀਮਾਂ ਤਹਿਤ ਰਾਸ਼ੀ ਵਿਚ ਵੀ ਵਾਧਾ ਕੀਤਾ ਗਿਆ ਹੈ ਅਤੇ ਪਹਿਲੀ ਜੁਲਾਈ, 2021 ਤੋਂ ਪੈਨਸ਼ਨ ਦੀ ਰਾਸ਼ੀ 750 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰ ਦਿਤੀ ਗਈ ਹੈ।
ਇਸ ਤੋਂ ਪਹਿਲਾਂ ਉਦਯੋਗ ਅਤੇ ਕਾਮਰਸ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਲੋਕਾਂ ਨੂੰ ਭਗਤ ਕਬੀਰ ਜੀ ਵਲੋਂ ਦਿਖਾਏ ਰਸਤੇ ਉਤੇ ਚੱਲਣ ਦੀ ਅਪੀਲ ਕੀਤੀ। ਇਸ ਦੌਰਾਨ ਜਲੰਧਰ ਪਛਮੀ ਤੋਂ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੇ ਭਗਤ ਕਬੀਰ ਜੀ ਚੇਅਰ ਅਤੇ ਭਗਤ ਕਬੀਰ ਭਵਨ ਦਾ ਐਲਾਨ ਕਰਨ ਲਈ ਮੁੱਖ ਮੰਤਰੀ ਦਾ ਧਨਵਾਦ ਕੀਤਾ।

SHARE ARTICLE

ਏਜੰਸੀ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement