ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ
Published : Jun 25, 2021, 6:33 am IST
Updated : Jun 25, 2021, 6:33 am IST
SHARE ARTICLE
image
image

ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ

ਚੰਡੀਗੜ੍ਹ, 24 ਜੂਨ (ਸੱਤੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ ਕੀਤਾ ਹੈ | ਇਕ ਸਰਕਾਰੀ ਬੁਲਾਰੇ ਨੇ ਅੱਜ ਇਹ ਪ੍ਰਗਟਾਵਾ ਕਰਦੇ ਹੋਏ ਦਸਿਆ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਬਾਦਲ, ਸਮਾਜਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ, ਮੈਡੀਕਲ ਸਿਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਅਤੇ ਸਿਹਤ ਤੇ ਪ੍ਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਇਸ ਕਮੇਟੀ ਦਾ ਹਿੱਸਾ ਹੋਣਗੇ | ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ  ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆ ਸ਼ਿਕਾਇਤਾਂ ਦੀ ਨਿਜੀ ਤੌਰ ਉਤੇ ਸੁਣਵਾਈ ਕਰਨ ਲਈ ਅਫ਼ਸਰਾਂ ਉਤੇ ਆਧਾਰਤ ਕਮੇਟੀ ਕਾਇਮ ਕਰਨ ਦੇ ਵੀ ਹੁਕਮ ਦਿਤੇ ਹਨ | ਇਹ ਕਮੇਟੀ ਕੇ.ਏ.ਪੀ. ਸਿਨਹਾ, ਵਿਵੇਕ ਪ੍ਰਤਾਪ ਸਿੰਘ ਅਤੇ ਹੁਸਨ ਲਾਲ ਜੋ ਪ੍ਰਮੁੱਖ ਸਕੱਤਰ ਰੈਂਕ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਹਨ |
 ਉਤੇ ਆਧਾਰਤ ਹੋਵੇਗੀ | ਅਧਿਕਾਰੀਆਂ ਦੀ ਇਹ ਕਮੇਟੀ ਨਿਰੰਤਰ ਤੌਰ ਉਤੇ ਮੁਲਾਜ਼ਮਾਂ ਨਾਲ ਮੁਲਾਕਾਤ ਕਰੇਗੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਯਤਨ ਕਰੇਗੀ | ਇਹ ਕਮੇਟੀ ਨਿਗਰਾਨ ਕਮੇਟੀ ਨੂੰ  ਆਪਣੀ ਰਿਪੋਰਟ ਸੌਂਪੇਗੀ ਜੋ ਅਗਲੇਰਾ ਫੈਸਲਾ ਲਵੇਗੀ | ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਮੁਲਾਜਮਾਂ ਦੀਆਂ ਸਾਰੀਆਂ ਵਾਜਬ ਮੰਗਾਂ ਦਾ ਹੱਲ ਕਰਨ ਲਈ ਵਚਨਬੱਧ ਹੈ |  

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement