ਪੰਜਾਬ ’ਚ ਬਣਾਏ ਜਾਣਗੇ 7 ਨਵੇਂ ਜੱਚਾ-ਬੱਚਾ ਸਿਹਤ ਕੇਂਦਰ - CM ਭਗਵੰਤ ਮਾਨ  
Published : Jun 25, 2022, 4:02 pm IST
Updated : Jun 25, 2022, 4:02 pm IST
SHARE ARTICLE
CM Bhagwant Mann
CM Bhagwant Mann

ਕਿਹਾ - ਗਰਭਵਤੀ ਔਰਤਾਂ ਨੂੰ ਸਹੂਲਤ ਮੁਹੱਈਆ ਕਰਵਾਉਣ ਲਈ ਵੱਡੇ ਕਦਮ ਚੁੱਕੇ ਜਾਣਗੇ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ ਸੀ ਅਤੇ ਇਸ ਦੌਰਾਨ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਵਲੋਂ ਕੀਤੇ ਗਏ ਕੰਮਾਂ ਦਾ ਵੇਰਵਾ ਦੇਣ ਦੇ ਨਾਲ ਨਾਲ ਆਉਣ ਵਾਲੇ ਦੀਨਾ ਵਿਚ ਜੋ ਸੁਧਾਰ ਅਤੇ ਕੰਮ ਕੀਤੇ ਜਾਣਗੇ ਉਸ ਬਾਰੇ ਵੀ ਜਾਣਕਾਰੀ ਦਿਤੀ। ਇਸ ਮੌਕੇ ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਵਿਚ ਗਰਭਵਤੀ ਔਰਤਾਂ ਨੂੰ ਸਹੂਲਤ ਮੁਹੱਈਆ ਕਰਵਾਉਣ ਲਈ ਵੱਡੇ ਕਦਮ ਚੁੱਕੇ ਜਾਣਗੇ।

CM Bhagwant Mann Unique Political and Administrative Beginnings in Punjab - CM MannCM Bhagwant Mann 

ਇਸ ਲਈ ਪੰਜਾਬ ’ਚ 7 ਨਵੇਂ ਜੱਚਾ-ਬੱਚਾ ਸਿਹਤ ਕੇਂਦਰ ਬਣਾਏ ਜਾਣਗੇ। ਮੁੱਖ ਮੰਤਰੀ ਨੇ ਜੱਚਾ ਤੇ ਬੱਚਾ ਦੋਵਾਂ ਦੀ ਦੇਖਭਾਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਇਸ ਬਾਰੇ ਵਧੇਰੇ ਜਾਣਕਾਰੀ ਦਿਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੁਰਦਾਸਪੁਰ, ਨਾਭਾ, ਰਾਏਕੋਟ, ਪੱਟੀ, ਮੁਕਤਸਰ ਸਾਹਿਬ, ਡੇਰਾ ਬੱਸੀ, ਤਲਵੰਡੀ ਸਾਬੋ ’ਚ ਜੱਚਾ-ਬੱਚਾ ਸਿਹਤ ਕੇਂਦਰਾਂ ਦੀ ਉਸਾਰੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

Bhagwant MannBhagwant Mann

ਇਨ੍ਹਾਂ ’ਚ ਜੱਚਾ-ਬੱਚਾ ਸਿਹਤ ਕੇਂਦਰ ਨਵੀਆਂ ਸਹੂਲਤਾਂ ਨਾਲ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ 2950 ਸੈਂਟਰਾਂ ਨੂੰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਜੋਂ ਅਪਗ੍ਰੇਡ ਕਰਨ ਦਾ ਵੀ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸੀ. ਐੱਚ. ਸੀ. ਅਤੇ ਪੀ. ਐੱਚ. ਸੀ. ਨੂੰ ਵੀ ਆਉਣ ਵਾਲੇ ਦਿਨਾਂ ’ਚ 5 ਸਟਾਰ ਰੇਟਿੰਗ ’ਤੇ ਅਪਗ੍ਰੇਡ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਵੀ ਮਕਾਨ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਆਉਣ ਵਾਲੇ ਦਿਨਾਂ ’ਚ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਲਈ 25 ਹਜ਼ਾਰ ਮਕਾਨ ਬਣਾਉਣ ਦੀ ਸਰਕਾਰ ਦੀ ਤਰਜੀਹ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM
Advertisement