AAP ਆਗੂ ਅਤੇ ਖੇਤੀਬਾੜੀ ਸਹਿਕਾਰੀ ਬੈਂਕ ਦੇ ਨਵਨਿਯੁਕਤ ਚੇਅਰਮੈਨ ਡਾ. ਅਜੈ ਪਾਲ ਸਿੰਘ ਨੇ ਕੀਤੀ ਖੁਦਕੁਸ਼ੀ
Published : Jun 25, 2022, 3:18 pm IST
Updated : Jun 25, 2022, 3:19 pm IST
SHARE ARTICLE
Dr. Ajay Pal Singh
Dr. Ajay Pal Singh

ਪੁਲਿਸ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਕਰ ਰਹੀ ਹੈ

 

ਮਾਛੀਵਾੜਾ ਸਾਹਿਬ - 'ਦਿ ਮਾਛੀਵਾੜਾ’ ਖੇਤੀਬਾੜੀ ਸਹਿਕਾਰੀ ਵਿਕਾਸ ਬੈਂਕ ਦੇ 2 ਦਿਨ ਪਹਿਲਾਂ ਚੁਣੇ ਗਏ ਨਵੇਂ ਚੇਅਰਮੈਨ ਅਤੇ ‘ਆਪ’ ਪਾਰਟੀ ਦੇ ਸੀਨੀਅਰ ਆਗੂ ਅਜੈਪਾਲ ਸਿੰਘ ਗਿੱਲ ਨੇ ਆਪਣੀ ਕੋਠੀ ਵਿਚ ਹੀ ਆਤਮ-ਹੱਤਿਆ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਕੱਲ੍ਹ ਅਜੈਪਾਲ ਸਿੰਘ ਗਿੱਲ ‘ਆਪ’ ਆਗੂਆਂ ਨਾਲ ਪਿੰਡਾਂ ਵਿਚ ਮੀਟਿੰਗਾਂ ’ਚ ਰੁਝੇ ਰਹੇ ਅਤੇ ਕਰੀਬ 9 ਵਜੇ ਉਹ ਅਢਿਆਣਾ ਵਿਖੇ ਸਥਿਤ ਆਪਣੇ ਘਰ ਪਰਤੇ। ਪਰਿਵਾਰਕ ਮੈਂਬਰਾਂ ਅਨੁਸਾਰ ਘਰ ਵਿਚ ਉਨ੍ਹਾਂ ਦੀ ਪਤਨੀ ਅਤੇ ਬੇਟੀ ਹੀ ਸੀ ਅਤੇ ਉਹ ਰੋਜ਼ਾਨਾ ਦੀ ਤਰ੍ਹਾਂ ਸੌਣ ਲਈ ਆਪਣੇ ਕਮਰੇ ਵਿਚ ਚਲੇ ਗਏ।

ਸਵੇਰੇ ਜਦੋਂ ਉਹ ਆਪਣੇ ਕਮਰੇ ਤੋਂ ਬਾਹਰ ਨਾ ਆਏ ਤਾਂ ਪਤਨੀ ਦੇ ਦਰਵਾਜ਼ਾ ਖੜਕਾਉਣ ’ਤੇ ਵੀ ਉਨ੍ਹਾਂ ਨਾ ਖੋਲ੍ਹਿਆ ਤਾਂ ਪਤਨੀ ਵਲੋਂ ਖਿੜਕੀ ’ਚੋਂ ਦੇਖਿਆ ਗਿਆ ਤਾਂ ਉਨ੍ਹਾਂ ਦੇ ਪਤੀ ਅਜੈਪਾਲ ਗਿੱਲ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪਤਨੀ ਨੇ ਤੁਰੰਤ ਆਪਣੇ ਰਿਸ਼ਤੇਦਾਰਾਂ ਨੂੰ ਸੂਚਿਤ ਕੀਤਾ ਜਿਸ ’ਤੇ ਉਹ ਵੀ ਤੁਰੰਤ ਮੌਕੇ ’ਤੇ ਪਹੁੰਚ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਹਰਵਿੰਦਰ ਸਿੰਘ ਖਹਿਰਾ ਅਤੇ ਥਾਣਾ ਮੁਖੀ ਵਿਜੈ ਕੁਮਾਰ ਵੀ ਮੌਕੇ ’ਤੇ ਪੁੱਜ ਗਏ ਜਿਨ੍ਹਾਂ ਨੇ ਮੌਕੇ ਦਾ ਜਾਇਜ਼ਾ ਲਿਆ। ਚੇਅਰਮੈਨ ਅਜੈਪਾਲ ਗਿੱਲ ਨੇ ਪਰਨੇ ਦਾ ਫਾਹਾ ਬਣਾ ਕੇ ਪੱਖੇ ਨਾਲ ਬੰਨਿਆ ਅਤੇ ਫਿਰ ਬੈੱਡ ’ਤੇ ਬਾਲਟੀ ਰੱਖ ਕੇ ਖੁਦਕੁਸ਼ੀ ਕਰ ਲਈ।

ਚੇਅਰਮੈਨ ਅਜੈਪਾਲ ਗਿੱਲ ਦੇ ਕਮਰੇ ’ਚੋਂ ਕੋਈ ਵੀ ਸੁਸਾਇਡ ਨੋਟ ਨਹੀਂ ਮਿਲਿਆ ਜਿੱਥੋਂ ਕਿ ਆਤਮ-ਹੱਤਿਆ ਦੇ ਕਾਰਨਾਂ ਦਾ ਪਤਾ ਲੱਗ ਸਕੇ। ਦੂਜੇ ਪਾਸੇ ਪਰਿਵਾਰਕ ਮੈਂਬਰ ਵੀ ਹੈਰਾਨ ਹਨ ਕਿ ਪਤਾ ਨਹੀਂ ਉਹਨਾਂ ਦੇ ਮਨ ਵਿਚ ਅਜਿਹਾ ਕੀ ਆਇਆ ਕਿ ਉਹਨਾਂ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। 
ਦੱਸ ਦਈਏ ਕਿ ਮਾਛੀਵਾੜਾ ਖੇਤੀਬਾੜੀ ਸਹਿਕਾਰੀ ਵਿਕਾਸ ਬੈਂਕ ਦੀ ਕੁਝ ਦਿਨ ਪਹਿਲਾਂ ਹੋਈ ਚੋਣ ਵਿਚ ਅਜੈਪਾਲ ਗਿੱਲ ਮਾਛੀਵਾੜਾ ਜ਼ੋਨ ਤੋਂ ਡਾਇਰੈਕਟਰ ਬਣੇ ਸਨ ਅਤੇ 2 ਦਿਨ ਪਹਿਲਾਂ ਹੀ ਅਹੁਦੇਦਾਰਾਂ ਦੀ ਹੋਈ ਚੋਣ ਵਿਚ ਉਨ੍ਹਾਂ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਤੇ ਅੱਜ ਉਨ੍ਹਾਂ ਨੇ ਆਤਮ-ਹੱਤਿਆ ਕਰ ਲਈ। ਮ੍ਰਿਤਕ ਅਜੈਪਾਲ ਗਿੱਲ ਦਾ ਪੁੱਤਰ ਨਿਊਜ਼ੀਲੈਂਡ ਅਤੇ ਇਕ ਲੜਕੀ ਦੁਬਈ ਰਹਿੰਦੀ ਹੈ ਜਿਨ੍ਹਾਂ ਦੇ ਆਉਣ ਤੋਂ ਬਾਅਦ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ। ਫਿਲਹਾਲ ਪੁਲਿਸ ਵਲੋਂ ਲਾਸ਼ ਕਬਜ਼ੇ ’ਚ ਲੈ ਲਈ ਗਈ ਹੈ ਤੇ ਪੋਸਟ ਮਾਰਟਮ ਲਈ ਭਿਜਵਾਈ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਜੈਪਾਲ ਸਿੰਘ ਗਿੱਲ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਦਾ ਅਹੁਦਾ ਮਿਲਣ ’ਤੇ ਬਹੁਤ ਖੁਸ਼ ਸੀ ਅਤੇ ਆਪਣੇ ਸਾਥੀ ਆਗੂਆਂ ਨੂੰ ਜਲਦ ਵਧੀਆ ਪਾਰਟੀ ਦੇਣਾ ਚਾਹੁੰਦਾ ਸੀ। ਬੀਤੀ ਰਾਤ ਉਸ ਦੇ ਨਾਲ ਰਹੇ ਸਾਥੀ ਸੁਖਵਿੰਦਰ ਸਿੰਘ ਗਿੱਲ, ਕੇਵਲ ਸਿੰਘ ਹੇਡੋਂ ਨੇ ਦੱਸਿਆ ਕਿ ਉਹ ਨੇੜਲੇ ਪਿੰਡਾਂ ਵਿਚ ਖੇਤੀਬਾੜੀ ਸਭਾਵਾਂ ਦੀਆਂ ਚੋਣਾਂ ਲਈ ਮੀਟਿੰਗਾਂ ਕਰਦੇ ਰਹੇ ਪਰ ਉਹਨਾਂ ਦੇ ਚਿਹਰੇ ਤੋਂ ਇਹ ਨਹੀਂ ਲੱਗ ਰਿਹਾ ਸੀ ਕਿ ਉਹ ਘਰ ਜਾ ਕੇ ਇਹ ਖੌਫ਼ਨਾਕ ਕਦਮ ਚੁੱਕ ਲੈਣਗੇ। ਮੌਕੇ ’ਤੇ ਕੋਈ ਵੀ ਸੁਸਾਇਡ ਨੋਟ ਨਹੀਂ ਮਿਲਿਆ ਜਿਸ ਤੋਂ ਪਤਾ ਚੱਲ ਸਕੇ ਕਿ ਉਹਨਾਂ ਨੇ ਖੁਦਕੁਸ਼ੀ ਕਿਉਂ ਕੀਤੀ ਹੈ। 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement