ਅੰਮ੍ਰਿਤਸਰ ਵਿਖੇ BSF ਦੇ ਹੱਥ ਲੱਗੀ ਵੱਡੀ ਸਫ਼ਲਤਾ, ਪਾਕਿਸਤਾਨੀ ਤਸਕਰਾਂ ਵਲੋਂ ਭੇਜੀ ਹੈਰੋਇਨ ਦੀ ਖੇਪ ਬਰਾਮਦ 
Published : Jun 25, 2022, 12:02 pm IST
Updated : Jun 25, 2022, 12:02 pm IST
SHARE ARTICLE
bsf
bsf

ਭਾਰਤ-ਪਾਕਿਸਤਾਨ ਸਰਹੱਦ ਤੋਂ 3 ਕਿੱਲੋ ਹੈਰੋਇਨ, ਇਕ ਪਿਸਤੌਲ, ਮੈਗਜ਼ੀਨ ਅਤੇ 5 ਜ਼ਿੰਦਾ ਕਾਰਤੂਸ ਬਰਾਮਦ

ਜ਼ਮੀਨ ਵਿਚ ਦੱਬਿਆ ਮਿਲਿਆ ਹੈਰੋਇਨ ਅਤੇ ਅਸਲਾ 
ਅੰਮ੍ਰਿਤਸਰ :
ਸੀਮਾ ਸੁਰੱਖਿਆ ਬਲ (BSF) ਪੰਜਾਬ ਨੇ ਪਾਕਿਸਤਾਨ ਬੈਠੇ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਕਿਸਾਨ ਗਾਰਡ ਨੇ ਇੱਕ ਕਿਸਾਨ ਦੀ ਮਦਦ ਨਾਲ ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਬੀਐਸਐਫ ਨੇ ਵੀ ਖੇਪ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਖੇਪ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭੈਰੋਪਾਲ ਤੋਂ ਮਿਲੀ ਸੀ।

heroinheroin

ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦ 'ਤੇ ਸੁਰੱਖਿਆ ਲਈ ਲਗਾਈ ਗਈ ਕੰਡਿਆਲੀ ਤਾਰ ਦੇ ਪਾਰ ਭਾਰਤੀ ਕਿਸਾਨ ਟਰੈਕਟਰਾਂ ਨਾਲ ਖੇਤਾਂ ਵਿੱਚ ਵਾਹੀ ਕਰ ਰਹੇ ਸਨ। ਇਸ ਦੌਰਾਨ ਟਰੈਕਟਰ ਨਾਲ ਵਾਹਣ ਦੌਰਾਨ ਤਿੰਨ ਪੈਕਟ ਨਿਕਲੇ। ਸੁਰੱਖਿਆ ਲਈ ਖੜ੍ਹੇ ਬੀਐਸਐਫ ਦੇ ਕਿਸਾਨ ਗਾਰਡ ਨੇ ਇਹ ਦੇਖ ਲਿਆ ਅਤੇ ਪੈਕਟਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।

bsf punjabbsf punjab

ਇਹ ਤਿੰਨ ਪੈਕੇਟ ਹੈਰੋਇਨ ਸਨ ਜਿਸ 'ਤੇ ਪੀਲੀ ਟੇਪ ਲਪੇਟੀ ਹੋਈ ਸੀ। ਖੇਪ ਵਿੱਚ 3.020 ਕਿਲੋ ਹੈਰੋਇਨ ਸੀ। ਇਸ ਤੋਂ ਇਲਾਵਾ ਬੀ.ਐਸ.ਐਫ ਦੇ ਅਧਿਕਾਰੀਆਂ ਵੱਲੋਂ ਖੇਪ ਸਮੇਤ ਇੱਕ ਪਿਸਤੌਲ ਵੀ ਬਰਾਮਦ ਕੀਤਾ ਗਿਆ, ਇੱਕ ਮੈਗਜ਼ੀਨ ਅਤੇ 5 ਕਾਰਤੂਸ ਵੀ ਵੀ ਬਰਾਮਦ ਹੋਏ ਹਨ

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement