ਮੋਗਾ ਦੇ ਪਿੰਡ ਡਾਲਾ 'ਚ ਚੱਲੀਆਂ ਸ਼ਰੇਆਮ ਗੋਲੀਆਂ, ਜਾਨੀ ਨੁਕਸਾਨ ਤੋਂ ਬਚਾਅ 
Published : Jun 25, 2022, 1:36 pm IST
Updated : Jun 25, 2022, 1:36 pm IST
SHARE ARTICLE
File Photo
File Photo

ਪੁਲਿਸ ਨੇ ਸੀ. ਸੀ. ਟੀ . ਵੀ. ਦੀ ਫੁਟੇਜ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

ਮੋਗਾ : ਅੱਜ ਤੜਕਸਾਰ ਮੋਗਾ ਜ਼ਿਲ੍ਹੇ ਦੇ ਪਿੰਡ ਡਾਲਾ ਵਿਖੇ ਕਰੀਬ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪੰਚਾਇਤ ਸਕੱਤਰ ਸੁਖਵੀਰ ਸਿੰਘ ਦੇ ਘਰ ’ਤੇ ਗੋਲੀਆਂ ਚਲਾਈਆਂ ਹਾਲਾਂਕਿ ਇਸ ਘਟਨਾ ਵਿਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੰਚਾਇਤ ਸਕੱਤਰ ਸੁਖਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਇਕ ਮਹੀਨੇ ਤੋਂ ਵਟਸਐਪ ਕਾਲ ਰਾਹੀਂ ਉਸ ਤੋਂ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ, ਇਸ ਡਰ ਕਰਕੇ ਉਨ੍ਹਾਂ ਨੇ ਆਪਣਾ ਮੋਬਾਇਲ ਨੰਬਰ ਵੀ ਬਦਲ ਦਿੱਤਾ ਸੀ। ਹਮਲਾਵਰ ਤੇ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ।

Sukhvir Singh Sukhvir Singh

ਜਿਸ ਤੋਂ ਪਤਾ ਲੱਗਦਾ ਹੈ ਕਿ ਫਾਇਰਿੰਗ ਕਰਨ ਵਾਲੇ ਵਿਅਕਤੀ  7.45 ਦੇ ਕਰੀਬ ਘਰ ਦੇ ਬਾਹਰ ਆਏ ਅਤੇ ਫਾਇਰਿੰਗ ਕਰਨ ਲੱਗੇ। ਮੋਟਰਸਾਈਕਲ ’ਤੇ ਆਏ ਬਦਮਾਸ਼ਾਂ ਦੇ ਹੱਥ ਦੋ ਰਿਵਾਲਵਰ ਨਜ਼ਰ ਆ ਰਹੇ ਹਨ। ਸਕੱਤਰ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਜਦੋਂ ਫਿਰੌਤੀ ਦੀ ਮੰਗ ਨਾ ਹਟੀ ਤਾਂ ਉਸ ਨੇ ਪੁਲਿਸ ਥਾਣਾ ਮਹਿਣਾ ਵਿਖੇ ਅਣਪਛਾਤਿਆਂ ਵਿਰੁੱਧ ਮਾਮਲਾ ਵੀ ਦਰਜ ਕਰਵਾਇਆ ਸੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਧਰ ਡੀ. ਐੱਸ. ਪੀ. ਧਰਮਕੋਟ ਮਨਜੀਤ ਸਿੰਘ ਢੇਸੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਸੀ. ਸੀ. ਟੀ . ਵੀ. ਦੀ ਫੁਟੇਜ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement