ਵਿਜੀਲੈਂਸ ਬਿਊਰੋ  ਵੱਲੋਂ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਘਰੋਂ 12 ਕਿਲੋ ਸੋਨਾ, 3 ਕਿਲੋ ਚਾਂਦੀ, ਚਾਰ ਆਈਫੋਨ ਬਰਾਮਦ 
Published : Jun 25, 2022, 5:48 pm IST
Updated : Jun 25, 2022, 9:46 pm IST
SHARE ARTICLE
Sanjay Popli
Sanjay Popli

10-10 ਗ੍ਰਾਮ ਦੇ ਚਾਂਦੀ ਦੇ ਸਿੱਕੇ ਵੀ ਬਰਾਮਦ ਕੀਤੇ ਗਏ ਹਨ।

 

ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਸੰਜੇ ਪੋਪਲੀ ਦੀ ਗ੍ਰਿਫ਼ਤਾਰੀ ਤੋਂ ਚਾਰ ਦਿਨ ਬਾਅਦ ਵਿਜੀਲੈਂਸ ਬਿਊਰੋ ਨੇ ਅੱਜ ਸੈਕਟਰ 11, ਚੰਡੀਗੜ੍ਹ ਵਿਖੇ ਉਸ ਦੇ ਘਰ ਦੇ ਸਟੋਰ ਰੂਮ ‘ਚੋਂ 12 ਕਿਲੋ ਸੋਨਾ, 3 ਕਿਲੋ ਚਾਂਦੀ, ਚਾਰ ਐਪਲ ਆਈਫੋਨ, ਇੱਕ ਸੈਮਸੰਗ ਫੋਲਡ ਫੋਨ ਅਤੇ ਦੋ ਸੈਮਸੰਗ ਸਮਾਰਟਵਾਚਾਂ ਬਰਾਮਦ ਕੀਤੀਆਂ ਹਨ। 12 ਕਿਲੋਗ੍ਰਾਮ ਸੋਨੇ ਵਿੱਚ 9 ਸੋਨੇ ਦੀਆਂ ਇੱਟਾਂ (ਹਰੇਕ 1 ਕਿਲੋਗ੍ਰਾਮ), 49 ਸੋਨੇ ਦੇ ਬਿਸਕੁਟ ਅਤੇ 12 ਸੋਨੇ ਦੇ ਸਿੱਕੇ ਸ਼ਾਮਲ ਹਨ, ਜਦੋਂ ਕਿ 3 ਕਿਲੋ ਚਾਂਦੀ ਵਿੱਚ 3 ਚਾਂਦੀ ਦੀਆਂ ਇੱਟਾਂ (ਹਰੇਕ 1 ਕਿਲੋਗ੍ਰਾਮ) ਅਤੇ 18 ਚਾਂਦੀ ਦੇ ਸਿੱਕੇ (ਹਰੇਕ 10 ਗ੍ਰਾਮ) ਸ਼ਾਮਲ ਹਨ।

 

ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਨਵਾਂਸ਼ਹਿਰ ਵਿਖੇ ਸੀਵਰੇਜ ਪਾਈਪ ਲਾਈਨ ਵਿਛਾਉਣ ਲਈ ਟੈਂਡਰਾਂ ਨੂੰ ਮਨਜ਼ੂਰੀ ਦੇਣ ਵਾਸਤੇ 7 ਲੱਖ ਰੁਪਏ ਦੀ ਰਿਸ਼ਵਤ ਵਜੋਂ 1 ਫੀਸਦ ਕਮਿਸ਼ਨ ਦੀ ਮੰਗ ਕਰਨ ਦੇ ਦੋਸ਼ ਵਿੱਚ 20 ਜੂਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੇ ਸਾਥੀ ਜਿਸਦੀ ਪਛਾਣ ਸੰਦੀਪ ਵਾਟਸ ਵਜੋਂ ਹੋਈ ਹੈ, ਨੂੰ ਵੀ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੰਜੇ ਪੋਪਲੀ ਦੇ ਬਿਆਨਾਂ ਦੇ ਆਧਾਰ 'ਤੇ ਵਿਜੀਲੈਂਸ ਬਿਓਰੋ ਦੀ ਟੀਮ ਨੇ ਉਸ ਦੇ ਘਰ 'ਤੇ ਛਾਪੇਮਾਰੀ ਕੀਤੀ ਅਤੇ ਘਰ ਦੇ ਸਟੋਰ ਰੂਮ ਵਿੱਚ ਲੁਕਾ ਕੇ ਰੱਖਿਆ ਸੋਨਾ, ਚਾਂਦੀ ਅਤੇ ਮੋਬਾਈਲ ਫੋਨ ਬਰਾਮਦ ਕੀਤੇ।

SHARE ARTICLE

ਏਜੰਸੀ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement