ਪੰਜਾਬ ਵਿਧਾਨ ਸਭਾ ਸੈਸ਼ਨ : ਗੰਨੇ ਦੇ ਬਕਾਏ ਤੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰਾਂ ਆਹਮੋ-ਸਾਹਮਣੇ  
Published : Jun 25, 2022, 1:03 pm IST
Updated : Jun 25, 2022, 2:08 pm IST
SHARE ARTICLE
Punjab vidhan Sabha
Punjab vidhan Sabha

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ -ਪਿਛਲੀ ਸਰਕਾਰ ਵੇਲੇ ਹੋਈ ਘਪਲੇਬਾਜ਼ੀ, ਪ੍ਰਤਾਪ ਬਾਜਵਾ ਬੋਲੇ -ਤੱਥਾਂ ਦੇ ਅਧਾਰ 'ਤੇ ਦਿਓ ਬਿਆਨ 

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਸੀ। ਇਸ ਦੌਰਾਨ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ‘ਆਪ’ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਮੰਨਿਆ ਹੈ ਕਿ ਉਨ੍ਹਾਂ ਕੋਲ ਸੂਚੀ ਹੈ। ਕਾਂਗਰਸ ਆਗੂਆਂ ਵਲੋਂ ਇਸ ਦਾ ਵਿਰੋਧ ਕੀਤਾ। ਸੈਸ਼ਨ ਦੀ ਸ਼ੁਰੂਆਤ ਵਿੱਚ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਇਸ ਸਮੇਂ ਬਾਜ਼ਾਰ ਵਿੱਚ ਰੇਤ ਦਾ ਔਸਤ ਮੁੱਲ 26 ਤੋਂ 28 ਰੁਪਏ ਅਤੇ ਬਜਰੀ ਦਾ 29 ਤੋਂ 30 ਰੁਪਏ ਹੈ।

16 ਮਾਰਚ ਤੋਂ 22 ਜੂਨ 2022 ਤੱਕ 30 ਕਰੋੜ 8 ਲੱਖ ਦਾ ਮਾਲੀਆ ਇਕੱਠਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੀ ਨੀਤੀ ਅਨੁਸਾਰ 7 ਬਲਾਕ ਦਿੱਤੇ ਗਏ ਸਨ, ਜਿਨ੍ਹਾਂ ਵਿੱਚੋਂ 3 ਬੰਦ ਵੀ ਹਨ। ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ 277 ਕੇਸ ਦਰਜ ਕੀਤੇ ਗਏ ਹਨ। ਮਾਈਨਿੰਗ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਸਾਢੇ 5 ਰੁਪਏ ਫੁੱਟ ਰੇਟ ਕਿਹਾ ਸੀ ਪਰ ਨਹੀਂ ਮਿਲਿਆ।

Harjot singh bainsHarjot singh bains

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਜਿੰਨਾ ਮਾਲੀਆ ਪੰਜ ਸਾਲ ਵਿਚ ਇਕੱਠਾ ਕੀਤਾ ਹੈ ਉਸ ਦੇ ਬਰਾਬਰ ਉਹ ਇੱਕ ਸਾਲ ਵਿਚ ਲਿਆ ਕੇ ਦਿਖਾਉਣਗੇ। ਇਸ ਬਾਰੇ ਬੋਲਦਿਆਂ ਬੈਂਸ ਨੇ ਕਿਹਾ, ''ਪੰਜਾਬ ਦੀ ਜਨਤਾ ਨੂੰ ਸਸਤੀ ਰੇਤਾ ਤੇ ਬੱਜਰੀ ਦੇਣ ਦੀ ਜ਼ਿੰਮੇਵਾਰੀ ਸਾਡੀ ਸਰਕਾਰ ਦੀ ਹੈ। ਜਿੰਨਾ ਮਾਲੀਆ ਪਿਛਲੇ ਪੰਜ ਸਾਲ 'ਚ ਇਕੱਠਾ ਹੋਇਆ ਉਹ ਅਸੀਂ ਇੱਕ ਸਾਲ ਵਿਚ ਲਿਆਵਾਂਗੇ।'' ਉਨ੍ਹਾਂ ਕਿਹਾ ਕਿ ਮਾਈਨਿੰਗ ਇੱਕ ਗੰਭੀਰ ਮੁੱਦਾ ਹੈ ਜਿਸ ਨੂੰ ਕਿਸੇ ਵੀ ਸਿਆਸੀ ਆਗੂ ਨੇ ਗੰਭੀਰਤਾ ਨਾਲ ਨਹੀਂ ਲਿਆ। ਪਿਛਲੀ ਸਰਕਾਰ ਵੇਲੇ ਘਪਲੇਬਾਜ਼ੀ ਹੋਈ। ਨਾਜਾਇਜ਼  ਮਾਈਨਿੰਗ ਦੇ 277 ਕੇਸ ਦਰਜ ਕੀਤੇ ਜਾ ਚੁੱਕੇ ਹਨ। 

punjab vidhan sabhapunjab vidhan sabha

'ਆਪ' ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ 'ਚ ਕਿਹਾ ਸੀ ਕਿ ਉਨ੍ਹਾਂ ਕੋਲ 10 ਪੰਨਿਆਂ ਦੀ ਸੂਚੀ ਹੈ, ਜਿਸ 'ਚ ਰੇਤ ਦੇ ਖੱਡੇ ਚੁੱਕਣ ਵਾਲਿਆਂ ਦੇ ਨਾਂ ਹਨ। ਮੈਂ ਉਸਦਾ ਨਾਮ ਨਹੀਂ ਲੈਣਾ ਚਾਹੁੰਦਾ। ਅਰੋੜਾ ਨੇ ਮੰਤਰੀ ਨੂੰ ਪੁੱਛਿਆ ਕਿ ਕੀ ਉਨ੍ਹਾਂ ਨੂੰ ਅਜਿਹੀ ਕੋਈ ਸੂਚੀ ਮਿਲੀ ਹੈ। ਮੰਤਰੀ ਬੈਂਸ ਨੇ ਕਿਹਾ ਕਿ ਉਹ ਇਸ ਬਾਰੇ ਬਜਟ ਤੋਂ ਬਾਅਦ ਦੱਸਣਗੇ। ਇਸ ਮਾਮਲੇ ਵਿੱਚ ਇੱਕ ਸਾਬਕਾ ਵਿਧਾਇਕ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ।

Partap Singh bajwaPartap Singh bajwa

ਆਪਣੀ ਸਰਕਾਰ 'ਤੇ ਲੱਗੇ ਇਲਜ਼ਾਮ ਬਾਰੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਬਾਰੇ ਜਾਂਚ ਕਰਵਾਈ ਜਾਵੇ ਅਤੇ ਤੱਥਾਂ ਦੇ ਅਧਾਰ 'ਤੇ ਗੱਲ ਕੀਤੀ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਜੋ ਵੀ ਕਿਹਾ ਹੈ ਉਸ ਨੂੰ ਲੈ ਕੇ ਜੇਕਰ ਕਿਸੇ ਖ਼ਿਲਾਫ਼ ਸਬੂਤ ਹਨ ਤਾਂ ਉਸ ਨੂੰ ਫੜ੍ਹ ਕੇ ਅੰਦਰ ਕੀਤਾ ਜਾਵੇ ਪਰ ਬੇਤੁਕੇ ਇਲਜ਼ਾਮ ਨਾ ਲਗਾਏ ਜਾਣ। 

Harpal Singh CheemaHarpal Singh Cheema

ਪਹਿਲ ਦੇ ਅਧਾਰ 'ਤੇ ਕੀਤੀ ਜਾਵੇਗੀ ਕਿਸਾਨਾਂ ਨੂੰ ਗੰਨੇ ਦੇ ਬਕਾਏ ਦੀ ਅਦਾਇਗੀ - ਹਰਪਾਲ ਸਿੰਘ ਚੀਮਾ
ਇਸ ਤੋਂ ਇਲਾਵਾ ਸਦਨ ਵਿਚ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਜੋ ਗੰਨੇ ਦੇ ਬਕਾਏ ਰਹਿੰਦੇ ਹਨ ਇਹ ਬਕਾਏ ਪਿਛਲੀ ਸਰਕਾਰ ਵੇਲੇ ਦੇ ਹਨ। ਉਨ੍ਹਾਂ ਕਿਹਾ ਕਿ ਨਿੱਜੀ ਮਿੱਲਾਂ ਦੀ ਜਾਇਦਾਦ ਜ਼ਬਤ ਕਰਕੇ ਗੰਨਾ ਕਿਸਾਨਾਂ ਨੂੰ ਪਹਿਲ ਦੇ ਅਧਾਰ 'ਤੇ ਅਦਾਇਗੀ ਕੀਤੀ ਜਾਵੇਗੀ।

CM Bhagwant MannCM Bhagwant Mann

ਦੱਸ ਦੇਈਏ ਕਿ ਮੁੱਖ ਮੰਤਰੀ ਦੇ ਸੰਬੋਧਨ ਦੌਰਾਨ ਹੀ ਕਾਂਗਰਸ ਨੇ ਸਦਨ ਵਿਚੋਂ ਵਾਕਆਊਟ ਕਰ ਦਿਤਾ ਜਿਸ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਹਰ ਵਾਰ ਇਸ ਤਰ੍ਹਾਂ ਹੀ ਕਰਦੀ ਹੈ ਇਨ੍ਹਾਂ ਦਾ ਆਉਣਾ-ਜਾਣਾ ਲੱਗਾ ਰਹਿੰਦਾ ਹੈ। ਕਾਂਗਰਸ ਵਾਲੇ ਦਿੱਲੀ ਪਾਰਲੀਮੈਂਟ ਵਿਚ ਵੀ ਆਪਣਾ ਪੱਖ ਰੱਖ ਕੇ ਇਸ ਤਰ੍ਹਾਂ ਹੀ ਕਰਦੇ ਸਨ, ਇਨ੍ਹਾਂ ਵਿਚ ਹੋਰਾਂ ਨੂੰ ਬਰਦਾਸ਼ਤ ਕਰਨ ਦੀ ਸਮਰੱਥਾ ਨਹੀਂ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਪੰਜਾਬ ਦੀ 'ਆਪ' ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਚੀਮਾ ਪੇਪਰ ਰਹਿਤ ਬਜਟ ਪੇਸ਼ ਕਰਨਗੇ। ਸਰਕਾਰ ਦਾ ਦਾਅਵਾ ਹੈ ਕਿ ਇਸ ਵਾਰ ਪੰਜਾਬ ਦਾ ਬਜਟ ਲੋਕਾਂ ਦੀ ਸਲਾਹ ਨਾਲ ਤਿਆਰ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement