
ਮੁਲਜ਼ਮਾਂ 'ਚ ਮਾਂ-ਪੁੱਤ ਵੀ ਸ਼ਾਮਲ
ਫਿਰੋਜ਼ਪੁਰ : ਫਿਰੋਜ਼ਪੁਰ ਜ਼ਿਲ੍ਹੇ ਵਿਚ ਨਸ਼ਾ ਰੋਕੂ ਮੁਹਿੰਮ ਦੇ ਤਹਿਤ ਐਸਟੀਐਫ ਨੇ 5 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਂ ਮੁਲਜ਼ਮਾਂ ਕੋਲੋਂ ਹੈਰੋਇਨ ਅਤੇ ਭੁੱਕੀ ਬਰਾਮਦ ਕੀਤੀ ਗਈ ਹੈ। ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਪਹਿਲੇ ਮਾਮਲੇ ਵਿੱਚ ਏਐਸਆਈ ਸਤਪਾਲ ਨੇ ਹੈਰੋਇਨ ਸਪਲਾਈ ਕਰਦੇ ਹੋਏ ਫਿਰੋਜ਼ਪੁਰ ਛਾਉਣੀ ਦੇ ਰਹਿਣ ਵਾਲੇ ਮਾਂ-ਪੁੱਤ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਨਾਂ ਸਿਮਰਨ ਅਤੇ ਸੂਰਜ ਵਾਸੀ ਫ਼ਿਰੋਜ਼ਪੁਰ ਛਾਉਣੀ ਹਨ। ਮੁਲਜ਼ਮਾਂ ਕੋਲੋਂ 52 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਦੂਜੇ ਮਾਮਲੇ ਵਿਚ ਐਸਆਈ ਗੁਰਨੇਕ ਸਿੰਘ ਨੇ ਦਸਿਆ ਕਿ ਮੱਖੂ ਅਤੇ ਸੁੱਚਾ ਸਿੰਘ ਵਾਸੀ ਗੁਰਵਿੰਦਰ ਸਿੰਘ ਵਾਸੀ ਫਤਿਹਗੜ੍ਹ ਸਾਹਿਬ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਤੀਸਰੇ ਮੁਕੱਦਮੇ ਵਿਚ ਐਸਆਈ ਪਰਮਜੀਤ ਸਿੰਘ ਨੇ ਸਾਜਨ ਅਤੇ ਕੁਲਵੰਤ ਸਿੰਘ ਨੂੰ ਲੁਬੜੀਵਾਲੇ ਤੋਂ ਫੜ ਲਿਆ।
ਦੋਵਾਂ ਕੋਲੋਂ 20 ਕਿਲੋ ਭੁੱਕੀ ਬਰਾਮਦ ਹੋਈ। ਐਸਟੀਐਫ ਵਲੋਂ ਪੰਜ ਵਿਅਕਤੀਆਂ ਖ਼ਿਲਾਫ਼ ਐਸਟੀਐਫ ਥਾਣੇ ਵਿਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਨਸ਼ੀਲਾ ਪਦਾਰਥ ਕਿੱਥੋਂ ਲੈ ਕੇ ਆਏ ਸਨ ਅਤੇ ਅੱਗੇ ਕਿੱਥੇ ਸਪਲਾਈ ਕਰਨਾ ਸੀ।