
27 ਜੂਨ ਨੂੰ ਇਨ੍ਹਾਂ ਗਰੀਬਾਂ ਨਾਲ ਮੁੱਖ ਚੌਕਾਂ ’ਤੇ ਇਕ ਘੰਟੇ ਲਈ ਦੇਵਾਂਗੇ ਧਰਨਾ
ਲੁਧਿਆਣਾ: ਲੁਧਿਆਣਾ 'ਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸਰਕਟ ਹਾਊਸ 'ਚ ਪ੍ਰੈੱਸ ਕਾਨਫਰੰਸ ਕਰਕੇ 'ਆਪ' ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪੱਛਮੀ ਖੇਤਰ ਦੇ 46 ਹਜ਼ਾਰ ਗਰੀਬ ਪਰਿਵਾਰਾਂ ਦੇ ਸਮਾਰਟ ਕਾਰਡ (ਨੀਲੇ ਕਾਰਡ) ਕੱਟ ਦਿਤੇ ਹਨ। ਇਹ ਲੋਕ ਬਹੁਤ ਗਰੀਬ ਹਨ। ਕੁਝ ਲੋਕ ਅਜਿਹੇ ਹਨ ਜੋ ਅਪਾਹਜ ਹਨ। ਉਨ੍ਹਾਂ ਕਿਹਾ ਕਿ 27 ਜੂਨ ਨੂੰ ਉਹ ਇਨ੍ਹਾਂ ਗਰੀਬ ਪਰਿਵਾਰਾਂ ਨੂੰ ਨਾਲ ਲੈ ਕੇ ਮੁੱਖ ਚੌਕਾਂ ’ਤੇ ਇਕ ਘੰਟੇ ਲਈ ਧਰਨਾ ਦੇਣਗੇ। ਸਰਕਾਰ ਕੋਲ ਪੈਸੇ ਨਹੀਂ ਹਨ, ਜਿਸ ਕਾਰਨ ਗਰੀਬ ਲੋਕਾਂ ਦਾ ਰਾਸ਼ਨ ਬੰਦ ਹੋ ਰਿਹਾ ਹੈ। ਕਾਂਗਰਸ ਸਰਕਾਰ ਦੇ ਸਮੇਂ ਤੋਂ ਚੱਲ ਰਹੀਆਂ ਸਹੂਲਤਾਂ ਨੂੰ ਸਰਕਾਰ ਬੰਦ ਕਰਨ 'ਤੇ ਤੁਲੀ ਹੋਈ ਹੈ। 46 ਹਜ਼ਾਰ ਲੋਕਾਂ ਦੇ ਕਾਰਡ ਕੱਟਣ ਤੋਂ ਬਾਅਦ ਸ਼ਹਿਰ ਵਿਚ ਇਸ਼ਤਿਹਾਰੀ ਬੋਰਡ ਲਗਾਏ ਜਾ ਰਹੇ ਹਨ।
ਇਹ ਵੀ ਪੜ੍ਹੋ: ਅਫ਼ਗਾਨਿਸਤਾਨ ’ਚ ਤਾਲਿਬਾਨ ਨੇ ਔਰਤਾਂ ਨੂੰ ਸਾਰੇ ਸਰਕਾਰੀ ਅਹੁਦਿਆਂ ਤੋਂ ਲਾਹਿਆ : ਸੰਯੁਕਤ ਰਾਸ਼ਟਰ ਦੀ ਰੀਪੋਰਟ
ਬਿੱਟੂ ਨੇ ਕਿਹਾ ਕਿ ਅੱਜ ਹਾਲਾਤ ਗੰਭੀਰ ਹਨ। ਲੋਕਾਂ ਨੇ ਜ਼ੀਰੋ ਬਿੱਲ ਜਾਂ ਬਦਲਾਅ ਦੇ ਹੱਕ ਵਿਚ ਵੋਟਾਂ ਪਾਈਆਂ ਪਰ ਸਰਕਾਰ ਨੇ ਲੋਕਾਂ ਨਾਲ ਧੋਖਾ ਕੀਤਾ ਹੈ। ਬਿੱਟੂ ਨੇ ਕਿਹਾ ਕਿ ਕਾਰਡ ਬਹਾਲ ਹੋਣ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਅਧਿਕਾਰੀਆਂ ਜਾਂ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਵੀ ਕਰ ਸਕਦੀ ਹੈ। ਜ਼ਿਆਦਾਤਰ ਪ੍ਰਾਜੈਕਟ ਕਾਂਗਰਸ ਸਰਕਾਰ ਦੇ ਸਮੇਂ ਨੇੜੇ ਹੀ ਮੁਕੰਮਲ ਹੋ ਗਏ ਸਨ, ਜਿਨ੍ਹਾਂ ਦਾ ਅੱਜ ‘ਆਪ’ ਵਿਧਾਇਕ ਉਦਘਾਟਨ ਕਰ ਰਹੇ ਹਨ।
ਇਹ ਵੀ ਪੜ੍ਹੋ: ਡਿਊਟੀ ਦਾ ਸਮਾਂ ਖ਼ਤਮ ਹੁੰਦੇ ਹੀ ਪਾਇਲਟ ਨੇ ਜਹਾਜ਼ ਨੂੰ ਵਿਚਾਲੇ ਹੀ ਉਤਾਰਿਆ, ਕਿਹਾ- ਓਵਰਟਾਈਮ ਨਹੀਂ ਲਾਉਣਾ ਚਾਹੁੰਦਾ
ਦੂਜੇ ਪਾਸੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਨੇ ਦਸਿਆ ਕਿ ਆਉਣ ਵਾਲੇ ਦਿਨਾਂ ਵਿਚ ਸਾਰੇ ਹਲਕਿਆਂ ਦਾ ਡਾਟਾ ਇਕੱਠਾ ਕਰਕੇ ਲੋਕਾਂ ਦੇ ਸਾਹਮਣੇ ਰੱਖਿਆ ਜਾਵੇਗਾ। ਤਲਵਾੜ ਨੇ ਖੁਲਾਸਾ ਕੀਤਾ ਕਿ ਇੰਪਰੂਵਮੈਂਟ ਟਰੱਸਟ ਦੇ 55 ਕਰੋੜ ਰੁਪਏ ਜਲੰਧਰ ਨੂੰ ਟਰਾਂਸਫਰ ਕੀਤੇ ਗਏ ਸਨ। ਲੁਧਿਆਣਾ ਦੇ ਫੰਡ ਜਲੰਧਰ ਨੂੰ ਦਿਤੇ ਜਾ ਰਹੇ ਹਨ। ਸਰਕਾਰ ਕੋਲ ਵਿਕਾਸ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੋਈ ਯੋਜਨਾ ਜਾਂ ਨੀਤੀ ਨਹੀਂ ਹੈ। ਲੁਧਿਆਣਾ ਵਿਚ ਸਾਢੇ ਅੱਠ ਕਰੋੜ ਦੀ ਲੁੱਟ ਦੀਆਂ ਵੱਡੀਆਂ ਵਾਰਦਾਤਾਂ ਹੋਣ ਲੱਗ ਪਈਆਂ ਹਨ। ਤਲਵਾੜ ਨੇ ਕਿਹਾ ਕਿ ‘ਆਪ’ ਸਰਕਾਰ ਕੋਲ ਨਿਗਮ ਚੋਣਾਂ ਲਈ ਉਮੀਦਵਾਰ ਵੀ ਨਹੀਂ ਹੈ। ਸਰਕਾਰ ਕਾਂਗਰਸ ਵਿਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।