PSPCl ਨੇ ਬਿਜਲੀ ਚੋਰੀ ਤੇ ਹੋਰ ਉਲੰਘਣਾ ਲਈ 71 ਖਪਤਕਾਰਾਂ ਨੂੰ 31.81 ਲੱਖ ਰੁਪਏ ਜੁਰਮਾਨਾ ਕੀਤਾ
Published : Jun 25, 2023, 1:24 pm IST
Updated : Jun 25, 2023, 1:24 pm IST
SHARE ARTICLE
 PSPCl fined 71 consumers Rs 31.81 lakh for electricity theft and other violations
PSPCl fined 71 consumers Rs 31.81 lakh for electricity theft and other violations

ਇੰਨਫ਼ੋਰਸਮੈਂਟ ਟੀਮਾਂ ਨੇ ਅੰਮ੍ਰਿਤਸਰ ਸਰਕਲ ਅਧੀਨ ਪੈਂਦੇ ਵਿਸ਼ਾਲ ਨਗਰ ਅਤੇ ਗੁਰੂ ਰਾਮਦਾਸ ਨਗਰ ( ਪੱਟੀ ਸ਼ਹਿਰ) ਦੇ 158 ਬਿਜਲੀ ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕੀਤੀ।

ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਪੰਜਾਬ ’ਚ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਪੀ.ਐਸ.ਪੀ.ਸੀ.ਐਲ. ਦੇ ਬੁਲਾਰੇ ਨੇ ਖ਼ੁਲਾਸਾ ਕੀਤਾ ਕਿ ਪੀ.ਐਸ.ਪੀ.ਸੀ.ਐਲ. ਨੇ  ਬਿਜਲੀ ਦੀ ਚੋਰੀ ਅਤੇ ਹੋਰ ਉਲੰਘਣਾ ਕਰਨ ਵਾਲੇ 71 ਖਪਤਕਾਰਾਂ ਨੂੰ 31.81 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ।  

ਬੁਲਾਰੇ ਨੇ ਦਸਿਆ ਹੈ ਕਿ ਪੀ.ਐਸ.ਪੀ.ਸੀ.ਐਲ ਦੇ ਇਨਫ਼ੋਰਸਮੈਂਟ ਵਿੰਗ ਦੇ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਟੀਮਾਂ ਨੇ ਪੁਲਿਸ  ਦੇ ਨਾਲ ਸਾਂਝੇ  ਤੌਰ ’ਤੇ ਵੱਖ-ਵੱਖ ਖੇਤਰਾਂ ਵਿਚ 683 ਬਿਜਲੀ ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ। ਬੁਲਾਰੇ ਨੇ ਦਸਿਆ ਕਿ ਵੱਖ-ਵੱਖ ਇਨਫ਼ੋਰਸਮੈਂਟ ਟੀਮਾਂ ਵਲੋਂ ਸਾਂਝੀ ਛਾਪੇ-ਮਾਰੀ ਦੌਰਾਨ ਪਟਿਆਲਾ ਸਰਕਲ ਅਧੀਨ ਪੈਂਂਦੇ  ਸਮਰਾਲਾ ਦਿਹਾਤੀ ਅਤੇ ਖਮਾਣੋਂ ਖੇਤਰਾਂ ਵਿਚ 247 ਬਿਜਲੀ ਖਪਤਕਾਰਾਂ ਦੇ  ਅਹਾਤਿਆਂ ਵਿਚ ਚੈਕਿੰਗ ਕੀਤੀ ਗਈ ਹੈ।

ਇੰਨਫ਼ੋਰਸਮੈਂਟ ਟੀਮਾਂ ਨੇ ਅੰਮ੍ਰਿਤਸਰ ਸਰਕਲ ਅਧੀਨ ਪੈਂਦੇ ਵਿਸ਼ਾਲ ਨਗਰ ਅਤੇ ਗੁਰੂ ਰਾਮਦਾਸ ਨਗਰ ( ਪੱਟੀ ਸ਼ਹਿਰ) ਦੇ 158 ਬਿਜਲੀ ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕੀਤੀ। ਬੁਲਾਰੇ ਨੇ ਇਹ ਵੀ ਦਸਿਆ ਕਿ ਇਨਫੋਰਸਮੈਂਟ ਵਿੰਗ ਦੀਆਂ ਟੀਮਾਂ ਨੇ ਬਠਿੰਡਾ ਸਰਕਲ ਅਧੀਨ ਪੈਂਦੇ ਰਾਮਾ ਮੰਡੀ, ਖੂਹਲਾ ਸਰਵਰ, ਤਲਵੰਡੀ ਭਾਈ, ਤਲਵੰਡੀ ਸਾਬੋ ਅਤੇ ਜ਼ੀਰਾ ਦੇ ਖੇਤਰਾਂ ’ਚ ਪੈਂਦੇ 121 ਖਪਤਕਾਰਾਂ ਦੇ ਅਹਾਤਿਆਂ ਵਿਚ ਚੈਕਿੰਗ ਕੀਤੀ ਹੈ ਅਤੇ ਬਿਜਲੀ ਦੇ 10 ਮੀਟਰ ਜਾਂਚ ਲਈ ਭੇਜੇ ਹਨ  

ਬੁਲਾਰੇ ਨੇ ਅੱਗੇ ਦਸਿਆ ਕਿ ਇਨਫ਼ੋਰਸਮੈਂਟ ਟੀਮਾਂ ਨੇ ਲੁਧਿਆਣਾ ਸਰਕਲ ਅਧੀਨ ਪੈਂਦੇ ਸ਼ਹਿਰ ਅਹਿਮਦਗੜ੍ਹ ਅਤੇ  ਅਹਿਮਦਗੜ੍ਹ ਦਿਹਾਤੀ ਦੇ 64 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਹੈ। ਪੀ.ਐਸ.ਪੀ.ਸੀ.ਐਲ. ਨੇ ਅਪਣੇ ਸਾਰੇ ਵਡਮੁੱਲੇ ਖਪਤਕਾਰਾਂ-ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਨੂੰ ਕਾਬੂ ਕਰਨ ਲਈ ਵਟਸਐਪ ਨੰਬਰ 96461-75770 ’ਤੇ ਸਹੀ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਜ਼ੋਰਦਾਰ ਮੁਹਿੰਮ ਵਿਚ ਯੋਗਦਾਨ ਪਾ ਸਕਦੇ ਹਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement