
ਮੁਲਜ਼ਮ ਅਮਰਜੀਤ ਸਿੰਘ ਸ਼ਰਾਬ ਪੀਣ ਦਾ ਹੈ ਆਦੀ
ਹੁਸ਼ਿਆਰਪੁਰ: ਦਸੂਹਾ ਦੇ ਪਿੰਡ ਜਲਾਲਚੱਕ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਪੁੱਤ ਨੇ ਆਪਣੇ ਪਿਓ 'ਤੇ ਗੋਲੀਆਂ ਚਲਾ ਦਿਤੀਆਂ। ਦਰਅਸਲ ਪਿੰਡ ਜਲਾਲਚੱਕ ਦੇ ਇਕ ਘਰ ਵਿਚ ਏ. ਸੀ. ਬਦਲਾਉਣ ਦੀ ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪੁੱਤਰ ਵਲੋਂ ਆਪਣੇ ਪਿਤਾ 'ਤੇ ਲਾਇਸੈਂਸੀ ਹਥਿਆਰ ਨਾਲ ਗੋਲੀਆਂ ਚਲਾ ਦਿਤੀਆਂ ਗਈਆਂ।
ਇਹ ਵੀ ਪੜ੍ਹੋ: PSPCl ਨੇ ਬਿਜਲੀ ਚੋਰੀ ਤੇ ਹੋਰ ਉਲੰਘਣਾ ਲਈ 71 ਖਪਤਕਾਰਾਂ ਨੂੰ 31.81 ਲੱਖ ਰੁਪਏ ਜੁਰਮਾਨਾ ਕੀਤਾ
ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਹੋਏ ਵੀਰ ਸਿੰਘ ਨੇ ਦਸਿਆ ਕਿ ਬੀਤੀ ਰਾਤ ਉਹ ਆਪਣੇ ਘਰ ਵਿਚ ਮੌਜੂਦ ਸਨ ਤਾਂ ਘਰ ਦੇ ਏ. ਸੀ. ਨੂੰ ਬਦਲਾਉਣ ਨੂੰ ਲੈ ਕੇ ਮੇਰੇ ਅਤੇ ਮੇਰੇ ਪੁੱਤਰ ਅਮਰਜੀਤ ਵਿਚ ਮਾਮੂਲੀ ਤਕਰਾਰ ਹੋ ਗਈ। ਜਿਸ ਨਾਲ ਤੈਸ਼ ਵਿਚ ਆ ਕੇ ਪੁੱਤਰ ਅਮਰਜੀਤ ਸਿੰਘ ਨੇ ਗੋਲੀਆਂ ਚਲਾ ਦਿਤੀਆਂ। ਅਮਰਜੀਤ ਸਿੰਘ ਜੋਕਿ ਫ਼ੌਜ ਵਿਚੋਂ ਹੈ ਅਤੇ ਸ਼ਰਾਬ ਪੀਣ ਦਾ ਆਦੀ ਵੀ ਹੈ। ਉਸ ਨੇ ਆਪਣੇ ਲਾਇਸੈਂਸੀ ਹਥਿਆਰ ਦੋਨਾਲੀ ਨਾਲ ਅਪਣੇ ਪਿਤਾ ਵੀਰ ਸਿੰਘ 'ਤੇ ਗੋਲ਼ੀਆਂ ਚਲਾ ਦਿਤੀਆਂ।
ਇਹ ਵੀ ਪੜ੍ਹੋ: ਕਪੂਰਥਲਾ : ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਟਰੱਕ; ਡਰਾਈਵਰ ਦੀ ਮੌਤ
ਜ਼ਖ਼ਮੀ ਹਾਲਤ ਵਿਚ ਵੀਰ ਸਿੰਘ ਨੂੰ ਦਸੂਹਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿਥੋਂ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਰੈਫ਼ਰ ਕਰ ਦਿਤਾ ਗਿਆ ਪਰ ਜ਼ਖ਼ਮੀ ਪਿਤਾ ਨੇ ਮੀਡੀਆ ਦੇ ਜ਼ਰੀਏ ਪੁਲਿਸ ਨੂੰ ਕੋਈ ਵੀ ਕਾਰਵਾਈ ਨਾ ਕਰਨ ਦੀ ਗੱਲ ਕਹੀ। ਦਸੂਹਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀ ਅਮਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।