khanna News : ਪਿੰਡ ਬਿਲਾਸਪੁਰ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ SGPC ਅਤੇ ਡੇਰਾਂ ਪ੍ਰਬੰਧਕਾਂ ਵਿਚਾਲੇ ਖੂਨੀ ਝੜਪ , ਕਈ ਲੋਕ ਜ਼ਖਮੀ
Published : Jun 25, 2024, 8:43 pm IST
Updated : Jun 25, 2024, 8:43 pm IST
SHARE ARTICLE
 Khanna
Khanna

ਜ਼ਖ਼ਮੀਆਂ ਦਾ ਹਾਲ-ਚਾਲ ਜਾਣਨ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ

khanna News : ਖੰਨਾ ਜ਼ਿਲੇ ਦੇ ਦੋਰਾਹਾ ਥਾਣੇ ਦੇ ਪਿੰਡ ਬਿਲਾਸਪੁਰ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਤੇ ਡੇਰਾ ਪ੍ਰਬੰਧਕਾਂ ਵਿਚਕਾਰ ਖੂਨੀ ਝੜਪ ਹੋ ਗਈ ਹੈ। ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਹਨ। ਇਸ ਝੜਪ ਵਿੱਚ ਦੋਵਾਂ ਧਿਰਾਂ ਦੇ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ। ਇਸ ਝੜਪ ਵਿੱਚ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਵਿਜੇ ਸਿੰਘ ਸਮੇਤ ਕਈ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

20 ਏਕੜ ਜ਼ਮੀਨ ਦਾ ਵਿਵਾਦ

ਜਾਣਕਾਰੀ ਅਨੁਸਾਰ ਬਿਲਾਸਪੁਰ ਵਿੱਚ 20 ਏਕੜ ਤੋਂ ਵੱਧ ਜ਼ਮੀਨ ਹੈ। ਡੇਰਾ ਪ੍ਰਬੰਧਕ ਇਸ ਨੂੰ ਆਪਣੀ ਜ਼ਮੀਨ ਦੱਸ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਇਸ ਨੂੰ ਗੁਰੂਘਰ ਦੀ ਜ਼ਮੀਨ ਦੱਸ ਰਹੀ ਹੈ। ਇਸ ਸਬੰਧੀ ਹਾਈ ਕੋਰਟ ਵਿੱਚ ਕੇਸ ਵੀ ਚੱਲ ਰਿਹਾ ਹੈ। ਅੱਜ ਜਦੋਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਵਿਜੇ ਸਿੰਘ ਆਪਣੀ ਫੋਰਸ ਸਮੇਤ ਜ਼ਮੀਨ ਦਾ ਕਬਜ਼ਾ ਲੈਣ ਆਏ ਤਾਂ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ।

ਵਧੀਕ ਸਕੱਤਰ ਵਿਜੇ ਸਿੰਘ ਨੇ ਕਿਹਾ ਕਿ ਜ਼ਮੀਨ ਦੇ ਕਬਜ਼ੇ ਦਾ ਕੋਈ ਮਾਮਲਾ ਨਹੀਂ ਹੈ। ਜ਼ਮੀਨ ਗੁਰੂਘਰ ਦੀ ਹੈ। ਉਹ ਆਪਣੀ ਜ਼ਮੀਨ ਵਿੱਚ ਟਰੈਕਟਰ ਚਲਾਉਣ ਆਏ ਸਨ। ਉੱਥੇ ਪਹਿਲਾਂ ਤੋਂ ਤਿਆਰ ਕੁਝ ਲੋਕਾਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ 'ਤੇ ਪੈਟਰੋਲ ਬੰਬ ਸੁੱਟੇ ਗਏ। ਸ਼੍ਰੋਮਣੀ ਕਮੇਟੀ ਦੇ ਕਈ ਸੇਵਾਦਾਰ ਜ਼ਖ਼ਮੀ ਹੋ ਗਏ। ਉਂਗਲਾਂ ਹੱਥ ਤੋਂ ਵੱਖ ਹੋ ਗਈਆਂ। ਕਿਸੇ ਦੀ ਬਾਂਹ 'ਤੇ ਕੱਟ ਲੱਗ ਗਿਆ।

ਦੂਜੇ ਪਾਸੇ ਡੇਰੇ ਦੇ ਮਹੰਤ ਕਰਨਦੀਪ ਨੇ ਦੱਸਿਆ ਕਿ ਇਹ ਕਰੀਬ ਦੋ ਸੌ ਸਾਲ ਪੁਰਾਣੀ ਜ਼ਮੀਨ ਹੈ, ਜੋ ਰਾਜੇ ਮਹਾਰਾਜੇ ਨੇ ਉਨ੍ਹਾਂ ਦੇ ਬਜ਼ੁਰਗਾਂ ਨੂੰ ਦਾਨ ਕੀਤੀ ਸੀ। ਸਾਲ 1960 ਤੋਂ ਇਸ ਧਰਤੀ ਨੂੰ ਗੁਰਦੁਆਰਾ ਸਾਹਿਬ ਦੀ ਜ਼ਮੀਨ ਨਾਲ ਜੋੜਿਆ ਜਾਣ ਲੱਗਾ। ਇਸ ਸਬੰਧੀ ਲੰਬੇ ਸਮੇਂ ਤੋਂ ਕੇਸ ਚੱਲ ਰਿਹਾ ਹੈ। ਹਾਈ ਕੋਰਟ ਵਿੱਚ ਕੇਸ ਚੱਲ ਰਿਹਾ ਹੈ। ਕਿਸੇ ਵੀ ਅਦਾਲਤ ਨੇ SGPC ਨੂੰ ਕਬਜ਼ਾ ਲੈਣ ਦੇ ਹੁਕਮ ਜਾਰੀ ਨਹੀਂ ਕੀਤੇ। ਅੱਜ ਐਸਜੀਪੀਸੀ ਦੇ ਲੋਕ ਹਥਿਆਰਾਂ ਅਤੇ ਟਰੈਕਟਰਾਂ ਨਾਲ ਜਬਰੀ ਜ਼ਮੀਨ ਵਿੱਚ ਦਾਖਲ ਹੋ ਗਏ। ਵਿਰੋਧ ਕਰਨ 'ਤੇ ਉਨ੍ਹਾਂ 'ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਗਿਆ। ਉਸ ਦੇ ਕਈ ਬੰਦੇ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ਦਾ ਹਾਲ-ਚਾਲ ਜਾਣਨ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜ਼ਖ਼ਮੀਆਂ ਦਾ ਹਾਲ ਚਾਲ ਜਾਣਨ ਲਈ ਸਿਵਲ ਹਸਪਤਾਲ ਪਾਇਲ ਪੁੱਜੇ। ਉਨ੍ਹਾਂ ਡੀਐਸਪੀ ਪਾਇਲ ਤੋਂ ਮਾਮਲੇ ਵਿੱਚ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ। ਧਾਮੀ ਨੇ ਦੱਸਿਆ ਕਿ ਇਹ ਜ਼ਮੀਨ ਗੁਰੂਘਰ ਦੀ ਹੈ। ਦੂਜੇ ਪੱਖ ਨੇ ਹਮਲਾ ਕਰਕੇ ਗਲਤ ਕੀਤਾ।

ਜਾਂਚ ਕਰ ਰਹੇ ਹਨ - ਡੀ.ਐਸ.ਪੀ

ਪਾਇਲ ਦੇ ਡੀਐਸਪੀ ਨਿਖਿਲ ਗਰਗ ਨੇ ਦੱਸਿਆ ਕਿ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਜਿਸ ਦੇ ਆਧਾਰ 'ਤੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Location: India, Punjab, Ludhiana

SHARE ARTICLE

ਏਜੰਸੀ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement