Amritsar News : ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਜਾਣ ਤੋਂ ਪਹਿਲਾਂ ਜਾਣੋ ਇਹ ਨਿਯਮ, ਸਖ਼ਤੀ ਨਾਲ ਕਰਨੀ ਪਵੇਗੀ ਪਾਲਣਾ

By : BALJINDERK

Published : Jun 25, 2024, 4:56 pm IST
Updated : Jun 25, 2024, 4:56 pm IST
SHARE ARTICLE
Shri Darbar Sahib Amritsar
Shri Darbar Sahib Amritsar

Amritsar News : ਤੁਹਾਡੇ ਲਈ ਇਹ ਨਿਯਮਾਂ ਨੂੰ ਜਾਣਨਾ ਹੈ ਜ਼ਰੂਰੀ

Amritsar News : - ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ’ਚ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੁੰਦੀਆਂ ਹਨ। ਬੀਤੇ ਦਿਨੀਂ ਇੱਕ ਲੜਕੀ ਨੇ ਸ੍ਰੀ ਦਰਬਾਰ ਸਾਹਿਬ ਅੰਦਰ 21 ਜੂਨ ਨੂੰ ਯੋਗਾ ਕੀਤਾ, ਜਿਸ ਦਾ ਸਿੱਖ ਭਾਈਚਾਰੇ ਵੱਲੋਂ ਸਖ਼ਤ ਇਤਰਾਜ ਕੀਤਾ ਗਿਆ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਉਸ ਸੋਸ਼ਲ ਮੀਡੀਆ ਇੰਨਫਲੁਏਂਸਰ ਅਰਚਨਾ ਮਕਵਾਨਾ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ’ਤੇ ਧਾਰਾ 295-ਏ ਤਹਿਤ ਥਾਣਾ ਸਦਰ ’ਚ ਕੇਸ ਵੀ ਦਰਜ ਕਰਵਾਇਆ ਗਿਆ। ਹਾਲਾਂਕਿ ਇਸ ਘਟਨਾ ਤੋਂ ਬਾਅਦ ਲੜਕੀ ਨੇ ਸੋਸ਼ਲ ਮੀਡੀਆ ਤੋਂ ਫੋਟੋਆਂ ਹਟਾ ਦਿੱਤੀਆਂ ਹਨ ਅਤੇ ਆਪਣੀ ਗ਼ਲਤੀ ਲਈ ਮਾਫ਼ੀ ਵੀ ਮੰਗੀ ਹੈ।
ਤੁਹਾਨੂੰ ਦੱਸ ਦੇਈਏ ਕਿ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਕੀ-ਕੀ ਨਿਯਮ ਹਨ, ਜੋ ਕਿ SGPC ਵੱਲੋਂ ਬਣਾਏ ਗਏ ਹਨ। ਹਰ ਇੱਕ ਸ਼ਰਧਾਲੂ ਲਈ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਇਹ ਨਿਯਮ ਇਸ ਲਈ ਬਣਾਏ ਗਏ ਹਨ ਤਾਂ ਜੋ ਸਿੱਖ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ। ਇਸ ਲਈ ਤੁਹਾਡੇ ਲਈ ਇਨ੍ਹਾਂ ਨਿਯਮਾਂ ਨੂੰ ਜਾਣਨਾ ਜ਼ਰੂਰੀ ਹੈ।

ਇਹ ਹਨ ਨਿਯਮ
-ਹਰਿਮੰਦਰ ਸਾਹਿਬ ਪਹੁੰਚਣ ’ਤੇ ਮਰਦਾਂ ਅਤੇ ਔਰਤਾਂ ਸਮੇਤ ਸਾਰਿਆਂ ਨੂੰ ਆਪਣੇ ਸਿਰ ਨੂੰ ਕੱਪੜੇ (ਜਿਵੇਂ ਰੁਮਾਲ, ਚੁੰਨੀ, ਰੁਮਾਲ ਆਦਿ) ਨਾਲ ਢੱਕਣਾ ਹੋਵੇਗਾ।
-ਜੇਕਰ ਕਿਸੇ ਕੋਲ ਸਿਰ ਢੱਕਣ ਲਈ ਕੱਪੜੇ ਨਹੀਂ ਹਨ ਤਾਂ ਹਰਿਮੰਦਰ ਸਾਹਿਬ ’ਚ ਇਸਦੀ ਸਹੂਲਤ ਹੈ। ਇਸ ਦੇ ਨਾਲ ਹੀ ਇਮਾਰਤ ਦੇ ਬਾਹਰ ਸਕਾਰਫ਼ ਬਹੁਤ ਸਸਤੇ ਭਾਅ ’ਤੇ ਵੇਚੇ ਜਾਂਦੇ ਹਨ।
-ਸਾਰੇ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ’ਚ ਦਾਖ਼ਲ ਹੋਣ ਤੋਂ ਪਹਿਲਾਂ ਜੁੱਤੀਆਂ ਉਤਾਰਨੀਆਂ ਪੈਣਗੀਆਂ। ਇਸ ਤੋਂ ਬਾਅਦ, ਤੁਸੀਂ ਸਰੋਵਰ ਵਿਚ ਚਲ ਕੇ ਅਤੇ ਪੈਰ ਧੋ ਕੇ ਹੀ ਹਰਿਮੰਦਰ ਸਾਹਿਬ ਵਿਚ ਪ੍ਰਵੇਸ਼ ਕਰ ਸਕੋਗੇ।
-ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਅਸਥਾਨ ਦੇ ਅੰਦਰ ਬੀੜੀ, ਸਿਗਰਟ, ਤੰਬਾਕੂ ਜਾਂ ਹੋਰ ਨਸ਼ੀਲੇ ਪਦਾਰਥਾਂ ਦੀ ਸਖ਼ਤ ਮਨਾਹੀ ਹੈ।
-ਹਰਿਮੰਦਰ ਸਾਹਿਬ ਦੇ ਅੰਦਰ ਚਿਊਇੰਗ ਗਮ, ਸਨਗਲਾਸ ਅਤੇ ਫੋਟੋਗ੍ਰਾਫ਼ੀ ਦੀ ਮਨਾਹੀ ਹੈ। 
-ਸਿਰਫ਼ ਬਾਹਰੀ ਪਰਿਕਰਮਾ ਵਿਚ ਫੋਟੋਗ੍ਰਾਫੀ ਦੀ ਇਜਾਜ਼ਤ ਹੈ।
-ਵਿਸ਼ੇਸ਼ ਕਾਰਨਾਂ ਕਰਕੇ, ਹਰਿਮੰਦਰ ਸਾਹਿਬ ਦੇ ਅੰਦਰ ਫੋਟੋਗ੍ਰਾਫੀ ਲਈ ਚੇਅਰਮੈਨ/ਸਕੱਤਰ (SGPC) ਜਾਂ ਹਰਿਮੰਦਰ ਸਾਹਿਬ ਦੇ ਮੈਨੇਜਰ ਤੋਂ ਇਜਾਜ਼ਤ ਲਈ ਜਾ ਸਕਦੀ ਹੈ।
-ਕੋਈ ਵੀ ਪਵਿੱਤਰ ਸਰੋਵਰ (ਅੰਮ੍ਰਿਤ ਦੇ ਕੁੰਡ) ਵਿਚ ਡੁਬਕੀ ਲੈ ਸਕਦਾ ਹੈ ਪਰ ਸਾਬਣ ਜਾਂ ਸ਼ੈਂਪੂ ਦੀ ਵਰਤੋਂ ਨਹੀਂ ਕਰ ਸਕਦਾ।
-ਸਰੋਵਰ ਵਿਚ ਤੈਰਾਕੀ ਦੀ ਮਨਾਹੀ ਹੈ।
-ਸ੍ਰੀ ਦਰਬਾਰ ਸਾਹਿਬ ਦੇ ਹਰ ਪ੍ਰਵੇਸ਼ ਦੁਆਰ ’ਤੇ ਸੰਗਤਾਂ ਦੇ ਜੁੱਤੇ ਅਤੇ ਸਮਾਨ ਰੱਖਣ ਦਾ ਮੁਫ਼ਤ ਪ੍ਰਬੰਧ ਹੈ।
-ਪਵਿੱਤਰ ਅਸਥਾਨ ’ਚ ਦਾਖ਼ਲ ਹੋਣ ਤੋਂ ਪਹਿਲਾਂ ਕਿਰਪਾ ਕਰਕੇ ਆਪਣੇ ਮੋਬਾਈਲ ਫ਼ੋਨ ਬੰਦ ਕਰ ਦਿਓ।
-ਪਵਿੱਤਰ ਅਸਥਾਨ ਵਿਚ ਦਾਖ਼ਲ ਹੋਣ ਤੋਂ ਪਹਿਲਾਂ, ਹੱਥ-ਪੈਰ ਧੋਣੇ ਚਾਹੀਦੇ ਹਨ ਅਤੇ ਸਿਰ ਨੂੰ ਕੱਪੜੇ ਨਾਲ ਢੱਕਣਾ ਚਾਹੀਦਾ ਹੈ।

(For more news apart from  Know these rules before going to Shri Darbar Sahib of Amritsar News in Punjabi, stay tuned to Rozana Spokesman)


 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement