Parliament Session 2024: ਪੰਜਾਬ ਦੇ 12 ਸੰਸਦ ਮੈਂਬਰਾਂ ਨੇ ਚੁੱਕੀ ਸਹੁੰ, ਅੰਮ੍ਰਿਤਪਾਲ ਸਿੰਘ ਰਹੇ ਗੈਰ ਹਾਜ਼ਰ 
Published : Jun 25, 2024, 1:25 pm IST
Updated : Jun 25, 2024, 1:25 pm IST
SHARE ARTICLE
Charanjit singh Channi
Charanjit singh Channi

ਅੰਮ੍ਰਿਤਪਾਲ ਸਿੰਘ ਦਾ ਨਾਮ ਲਿਆ ਗਿਆ ਪਰ ਉਹ ਗੈਰ ਹਾਜ਼ਰ ਰਹੇ

Parliament Session 2024: ਚੰਡੀਗੜ੍ਹ - 18ਵੀਂ ਲੋਕ ਸਭਾ ਲਈ ਅੱਜ ਪੰਜਾਬ ਦੇ 13 ਵਿਚੋਂ 12 ਸੰਸਦ ਮੈਂਬਰ ਸਹੁੰ ਚੁੱਕ ਰਹੇ ਹਨ। ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਅੱਜ ਸਹੁੰ ਨਹੀਂ ਚੁੱਕ ਸਕਣਗੇ ਕਿਉਂਕਿ ਉਹ ਕੌਮੀ ਸੁਰੱਖਿਆ ਐਕਟ ਤਹਿਤ ਜੇਲ੍ਹ ਵਿਚ ਹਨ। ਪੰਜਾਬ ਦੇ ਸਾਰੇ 13 ਸੰਸਦ ਮੈਂਬਰਾਂ ਨੂੰ ਅੱਜ ਬਾਅਦ ਦੁਪਹਿਰ ਐਮ.ਪੀ ਦਫ਼ਤਰ ਵੱਲੋਂ ਸਮਾਂ ਦਿੱਤਾ ਗਿਆ।

ਸਭ ਤੋਂ ਪਹਿਲਾਂ ਗੁਰਦਾਸਪੁਰ ਤੋਂ ਜੇਤੂ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਹੁੰ ਚੁੱਕੀ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਗੁਰਜੀਤ ਸਿੰਘ ਔਜਲਾ ਨੇ ਸਹੁੰ ਚੁੱਕੀ। ਗੁਰਜੀਤ ਔਜਲਾ ਨੇ ਸੰਵਿਧਾਨ ਦੀ ਕਾਪੀ ਹੱਥ ਵਿਚ ਫੜ ਕੇ ਸਹੁੰ ਚੁੱਕੀ। ਅੰਤ ਵਿਚ ਉਨ੍ਹਾਂ ਨੇ ਜੈ ਜਵਾਨ, ਜੈ ਕਿਸਾਨ ਅਤੇ ਜੈ ਸੰਵਿਧਾਨ ਦੇ ਨਾਅਰੇ ਵੀ ਲਾਏ। ਅੰਮ੍ਰਿਤਪਾਲ ਸਿੰਘ ਦਾ ਨਾਂ ਲਿਆ ਗਿਆ, ਪਰ ਉਹ ਹਾਜ਼ਰ ਨਹੀਂ ਹੋਏ।

ਉਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਡਾ: ਰਾਜ ਕੁਮਾਰ ਚੱਬੇਵਾਲ, ਸ੍ਰੀ ਅਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਫ਼ਰੀਦਕੋਟ ਤੋਂ ਸਰਬਜੀਤ ਸਿੰਘ ਖ਼ਾਲਸਾ, ਸ਼ੇਰ ਸਿੰਘ ਘੁਬਾਇਆ, ਹਰਸਿਮਰਤ ਕੌਰ ਬਾਦਲ, ਗੁਰਮੀਤ ਸਿੰਘ ਮੀਤ ਹੇਅਰ ਅਤੇ ਡਾ: ਧਰਮਵੀਰ ਸਿੰਘ ਗਾਂਧੀ ਨੇ ਵੀ ਸਾਂਸਦ ਵਜੋਂ ਸਹੁੰ ਚੁੱਕੀ। 

ਗੁਰਜੀਤ ਔਜਲਾ ਵੱਲੋਂ ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦਾ ਨਾਂ ਲਿਆ ਗਿਆ। ਪਰ ਜੇਲ੍ਹ ਵਿਚ ਹੋਣ ਕਾਰਨ ਉਹ ਸੰਸਦ ਵਿਚ ਮੌਜੂਦ ਨਹੀਂ ਸਨ। ਜਿਸ ਕਾਰਨ ਅੱਜ ਉਨ੍ਹਾਂ ਨੂੰ ਸਹੁੰ ਨਹੀਂ ਚੁਕਾਈ ਗਈ। ਇਸ ਤੋਂ ਬਾਅਦ ਜਲੰਧਰ ਦੇ ਸੰਸਦ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕੀ।
 

SHARE ARTICLE

ਏਜੰਸੀ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement