Shiromani Akali Dal : ਸ਼੍ਰੋਮਣੀ ਅਕਾਲੀ ਦਲ ਬਚਾਉ ਲਹਿਰ ਦਾ ਅਗਾਜ 1 ਜੁਲਾਈ ਤੋਂ 

By : BALJINDERK

Published : Jun 25, 2024, 7:23 pm IST
Updated : Jun 25, 2024, 7:40 pm IST
SHARE ARTICLE
ਸ਼੍ਰੋਮਣੀ ਅਕਾਲੀ ਦਲ ਦਾ ਲੋਗੋ
ਸ਼੍ਰੋਮਣੀ ਅਕਾਲੀ ਦਲ ਦਾ ਲੋਗੋ

Shiromani Akali Dal : ਪਾਰਟੀ ਵਰਕਰਾਂ ਦੀ ਭਾਵਨਾ ਦੀ ਕਦਰ ਕਰਦੇ ਸੁਖਬੀਰ ਸਿੰਘ ਬਾਦਲ ਤਿਆਗ ਦੀ ਭਾਵਨਾ ਦਿਖਾਉਣ

Shiromani Akali Dal : ਸ਼੍ਰੋਮਣੀ ਅਕਾਲੀ ਦਲ ਜੋ ਪੰਥ ਅਤੇ ਪੰਜਾਬ ਦੀ ਭਲਾਈ ਲਈ ਹੋਂਦ ਵਿਚ ਆਇਆ ਸੀ ਨੇ ਦੇਸ਼ ਅਤੇ ਦੁਨੀਆਂ ਵਿਚ ਮਾਨਵੀ ਹੱਕਾਂ ਲਈ ਕੌਮ ਦੀ ਪੰਥਕ ਮਰਿਆਦਾ ਤੇ ਪੰਥਕ ਹਿੱਤਾਂ ਲਈ ਤੇ ਦੇਸ਼ ਵਿਚ ਫੈਡਰਲ ਢਾਂਚੇ ਲਈ ਸੰਘਰਸ਼ ਕਰਕੇ ਆਪਣੀ ਪਹਿਚਾਣ ਬਣਾਈ ਸੀ। ਲੋਕ ਹਿਤਾਂ ਲਈ ਤੇ ਪੰਜਾਬ ਦੀ ਭਲਾਈ ਲਈ ਸੰਘਰਸ਼ ਕਰਕੇ ਕਈ ਵਾਰ ਸੂਬੇ ਵਿਚ ਤੇ ਦੇਸ਼ ’ਚ ਸ਼੍ਰੋਮਣੀ ਅਕਾਲੀ ਦਲ ਨੇ ਰਾਜ ਕੀਤਾ। ਪਿਛਲੇ ਸਮੇਂ ’ਚ ਕਈ ਕੁਤਾਹੀਆਂ ਤੇ ਗ਼ਲਤ ਫੈਸਲਿਆਂ ਕਰਕੇ ਅੱਜ ਪਾਰਟੀ ਅਰਸ਼ ਤੋਂ ਫਰਸ ਤੇ ਪਹੁੰਚ ਗਈ ਹੈ ਅੱਜ ਦੀ ਹੋਈ ਇਕੱਤਰਤਾ ਵਿਚ ਪੰਜਾਬ ਅਤੇ ਪੰਥ ਦਰਦੀਆਂ ਨੇ ਡੂੰਘੀ ਵਿਚਾਰ ਚਰਚਾ ਕੀਤੀ ਅਤੇ ਭਵਿੱਖ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਬੁਲੰਦੀਆਂ ਤੇ ਲਿਜਾਣ ਲਈ “ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ” ਦਾ 1 ਜੁਲਾਈ ਨੂੰ ਆਗਾਜ਼ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਕੀਤਾ ਜਾਵੇਗਾ। 
1 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਪਿਛਲੇ ਸਮੇਂ ਵਿੱਚ ਹੋਈਆਂ ਗ਼ਲਤੀਆਂ ਅਤੇ ਖਾਮੀਆਂ ਲਈ ਖਿਮਾਂਯਾਚਨਾ ਪੱਤਰ ਦਿੱਤਾ ਜਾਵੇਗਾ। ਅਰਦਾਸ ਕੀਤੀ ਜਾਵੇਗੀ ਤਾਂ ਕਿ ਅੱਗੇ ਤੋਂ ਕੋਈ ਕੁਤਾਹੀ ਨਾ ਹੋਵੇ ਉਸ ਦੀ ਸਮਰੱਥਾ ਤੇ ਸਮੱਤ ਗੁਰੂ ਸਾਹਿਬ ਸਾਨੂੰ ਆਪ ਬਖਸ਼ਣ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਹੋ ਸਕੇ।  1 ਜੁਲਾਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਸਾਰੇ ਅਹੁੱਦੇਦਾਰ ਸਹਿਬਾਨ ਤੇ ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਜੁੜੇ ਸਿੱਧੇ ਜਾਂ ਅਸਿੱਧੇ ਤੌਰ ਵਿਅਕਤੀਆਂ ਨੂੰ ਬੇਨਤੀ ਕੀਤੀ ਹੈ ਕਿ ਸਵੇਰੇ 10 ਵਜੇ ਤੋਂ 11 ਵਜੇ ਤੱਕ ਪਹੁੰਚ ਕੇ ਖਿਮਾਂਯਾਚਨਾ ਪੱਤਰ ਤੇ ਦਸਤਖ਼ਤ ਕਰਨ ਤਾਂ ਕਿ ਸਾਡੇ ਤੋਂ ਹੋਏ ਗੁਨਾਹਾਂ ਤੇ ਭੁੱਲਾਂ ਸੰਬੰਧੀ ਮੁਆਫ਼ੀ ਮੰਗ ਸਕੀਏ। ਉਸ ਉਪਰੰਤ ਠੀਕ 11.15 ਵਜੇ ਅਰਦਾਸ ਕਰਕੇ ਮੁਆਫੀਨਾਮਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਦਫ਼ਤਰ ਦਿੱਤਾ ਜਾਵੇਗਾ।
ਇਹ ਵੀ ਮਹਿਸੂਸ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਆਮ ਲੋਕਾਂ ਨਾਲੋਂ ਸੰਪਰਕ ਖ਼ਤਮ ਹੋ ਰਿਹਾ ਸੀ ਜਿਸ ਨਾਲ ਲੋਕਾਂ ਵਿੱਚ ਨਿਰਾਸ਼ਤਾ ਪੈਦਾ ਹੋਈ ਤੇ ਲੋੜ ਹੈ ਸ਼੍ਰੋਮਣੀ ਅਕਾਲੀ ਦਲ ਤੋਂ ਦੂਰ ਹੋ ਗਏ ਲੋਕਾਂ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਲਈ ਤੇ ਲੋਕਾਂ ਦਾ ਵਿਸ਼ਵਾਸ ਮੁੜ ਬਹਾਲ ਕਰਨ ਲਈ “ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ” ਨੂੰ ਪ੍ਰਚੰਡ ਕੀਤਾ ਜਾਵੇਗਾ। ਇਸ ਇਕੱਤਰਤਾ ਵਿੱਚ ਇਹ ਵੀ ਵਿਚਾਰ ਕੀਤਾ ਗਿਆ ਕਿ ਕੋਈ ਨਿਰਪੱਖ ਰਾਜਨੀਤਿਕ ਤੇ ਧਾਰਮਿਕ ਸੁਮੇਲ ਵਾਲੀ ਸ਼ਖਸ਼ੀਅਤ ਨੂੰ ਅਗਵਾਈ ਕਰਨ ਲਈ ਅਪੀਲ ਕੀਤੀ ਜਾਵੇ ਅਤੇ ਤਾਂ ਕਿ ਪੰਥਕ ਏਜੰਡਾ ਤੈਅ ਕੀਤਾ ਜਾ ਸਕੇ ਤੇ ਲੋਕ ਦੀਆਂ ਇਛਾਵਾ ਤੇ ਖਰਾ ਉਤਰ ਸਕੀਏ। 
ਅੱਜ ਦੀ ਇਕੱਤਰਤਾ ’ਚ ਉਪਰੋਕਤ ਮਤਿਆਂ ਤੋਂ ਇਲਾਵਾ ਹੇਠ ਲਿਖੇ ਮਤੇ ਪਾਸ ਕੀਤੇ ਗਏ 
ਇਹ ਵੀ ਮਤਾ ਪਾਸ ਕੀਤਾ ਗਿਆ ਕਿ ਅੱਜ ਦੇ ਦਿਨ ਜੋ ਦੇਸ਼ ਵਿਚ ਸਮੇਂ ਦੀ ਹਕੂਮਤ ਵੱਲੋਂ ਐਮਰਜਂਸੀ ਲਗਾਈ ਗਈ ਸੀ ਉਸ ਦੀ ਸਰਬਸੰਮਤੀ ਨਾਲ ਨਿੰਦਾ ਕੀਤੀ ਜਾਂਦੀ ਹੈ 
ਇਹ ਵੀ ਮਤਾ ਪਾਸ ਕੀਤਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਜਾਂਦੀ ਹੈ ਅਤੇ ਉਹਨਾਂ ਵਿਰੁੱਧ ਤੇ ਉਹਨਾਂ ਦੇ ਸਾਥੀਆਂ ਨੂੰ ਡਿਬਰੂਗੜ ਜੇਲ ’ਚ ਜਾਂ ਹੋਰ ਜੇਲ੍ਹਾਂ ਵਿਚ ਕੈਦ ਹਨ ਉਹਨਾਂ ਵਿਰੁੱਧ ਜੋ ਐਨਐਸਏ ਲਗਾਈ ਗਈ ਹੈ ਉਸ ਨੂੰ ਵੀ ਤੁਰੰਤ ਖਤਮ ਕਰਕੇ ਰਿਹਾਈ ਦੀ ਮੰਗ ਕੀਤੀ ਗਈ ਹੈ। 
ਇਹ ਵੀ ਮਤਾ ਪਾਸ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਝੂੰਦਾ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਲਾਗੂ ਨਾ ਕਰਨ ਤੇ ਨਿੰਦਾ ਕੀਤੀ ਅਤੇ ਉਹਨਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। 

ਚੁਣੌਤੀਆਂ ਜਿੰਨਾਂ ’ਤੇ ਪਹਿਰਾ ਦਿੱਤਾ ਜਾਵੇਗਾ
ਨੰਬਰ ਇੱਕ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕੀਤਾ ਜਾਵੇਗਾ 
ਨੰਬਰ ਦੋ ਸਿੱਖ ਸੰਸਥਾਵਾਂ ਨੂੰ ਖੋਰਾ ਲੱਗਾ ਹੈ ਤੇ ਗੈਰ ਪੰਥਕ ਲੋਕਾਂ ਕੋਲੋਂ ਇਹਨਾਂ ਦਾ ਕੰਟਰੋਲ ਵਾਪਸ ਲੈਣ ਲਈ ਸੰਘਰਸ਼ ਕੀਤਾ ਜਾਵੇਗਾ। 
ਨੰਬਰ ਤਿੰਨ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਤੇ ਮੌਜੂਦਾ ਜਲ ਸੰਕਟ ਦੇ ਹੱਲ ਕੱਢਣ ਲਈ ਯਤਨ ਕੀਤੇ ਜਾਣਗੇ।ਨੰਬਰ ਚਾਰ ਪੰਜਾਬ ਦੀ ਆਰਥਿਕ ਮੰਦੀ ਜੋ ਪਿਛਲੇ ਲੰਬੇ ਸਮੇਂ ਤੋਂ ਹੋ ਰਹੀ ਹੈ ਉਸ ਬਾਰੇ ਵਿਚਾਰ ਵਟਾਂਦਰਾ ਕਰਕੇ ਆਪਣਾ ਬਣਦਾ ਯੋਗਦਾਨ ਪਾਇਆ ਜਾਵੇਗਾ। ਨੰਬਰ ਪੰਜ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਅਤੇ ਪੰਜਾਬ ਵਿੱਚ ਵੱਧ ਰਹੀ ਅਰਾਜਕਤਾ ਦੇ ਮਾਹੌਲ ਤੋਂ ਜੋ ਭੈਭੀਤ ਅਤੇ ਸਹਿਮ ਭਰੇ ਮਾਹੌਲ ਵਿੱਚ ਪੰਜਾਬ ਲੰਘ ਰਿਹਾ ਉਸ ਨੂੰ ਕਿਸ ਤਰੀਕੇ ਨਾਲ ਹੈ ਆਜ਼ਾਦ ਕੀਤਾ ਜਾ ਸਕਦਾ ਉਹਦੇ ਬਾਰੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਪਾਰਟੀ ਵਰਕਰਾਂ ਦੀ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ ਜੋ ਪਿਛਲੇ ਸਮੇਂ ਵਿਚ ਪਾਰਟੀ ਦੇ ਮਾੜੇ ਪ੍ਰਦਰਸ਼ਨ ਕਰਕੇ ਢਾਹ ਲੱਗੀ ਹੈ। ਪਾਰਟੀ ਪ੍ਰਧਾਨ ਨੂੰ ਤਿਆਗ ਦੀ ਭਾਵਨਾ ਦਿਖਾਉਂਦੇ ਹੋਏ ਲੋਕਾਂ ਦੀ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।

ਅੱਜ ਦੀ ਇਕੱਤਰਤਾ ’ਚ ਪਾਰਟੀ ਦੇ ਬਹੁਤ ਹੀ ਸੀਨੀਅਰ ਆਗੂ ਸ਼ਾਮਿਲ ਹੋਏ ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਸਿਰਜਣ ਵਾਲੇ ਵੱਖ-ਵੱਖ ਪਰਿਵਾਰਾਂ ਵਿੱਚੋਂ ਮਾਸਟਰ ਤਾਰਾ ਸਿੰਘ ਦੇ ਪਰਿਵਾਰ ਵੱਲੋਂ ਬੀਬੀ ਕਿਰਨਜੀਤ ਕੌਰ, ਸੰਤ ਕਰਤਾਰ ਸਿੰਘ ਖਾਲਸਾ ਦੇ ਪਰਿਵਾਰ ਵਿੱਚੋਂ ਭਾਈ ਮਨਜੀਤ ਸਿੰਘ,  ਤੁੜ ਪਰਿਵਾਰ ਵੱਲੋਂ ਸਰਦਾਰ ਸੁੱਚਾ ਸਿੰਘ ਛੋਟੇਪੁਰ, ਵਡਾਲਾ ਪਰਿਵਾਰ ਦੇ ਸਰਦਾਰ ਗੁਰਪ੍ਰਤਾਪ ਸਿੰਘ ਵਡਾਲਾ, ਬਰਨਾਲਾ ਪਰਿਵਾਰ ਵੱਲੋਂ ਗਗਨਜੀਤ ਸਿੰਘ ਬਰਨਾਲਾ ਵੱਲੋਂ ਟੌਹੜਾ ਪਰਿਵਾਰ ਵਿੱਚੋਂ ਹਰਿੰਦਰਪਾਲ ਸਿੰਘ ਟੌਹੜਾ, ਤਲਵੰਡੀ ਪਰਿਵਾਰ ਵੱਲੋਂ ਬੀਬੀ ਹਰਜੀਤ ਕੌਰ ਤਲਵੰਡੀ ਢੀਡਸਾ ਪਰਿਵਾਰ ਵੱਲੋਂ ਪਰਮਿੰਦਰ ਸਿੰਘ ਢੀਂਡਸਾ ਗਿਆਨੀ ਚੇਤ ਸਿੰਘ ਜੀ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਪਰਿਵਾਰ ਵੱਲੋਂ ਪਰਵਿੰਦਰ ਪਾਲ ਸਿੰਘ ਰਿਟਾਇਰ ਪੀਸੀਐਸ ਸਮੇਤ ਵੱਖ ਵੱਖ ਸਖਸ਼ੀਅਤਾਂ ਸ਼ਾਮਿਲ ਹੋਈਆਂ।
ਇਹਨਾਂ ਤੋਂ ਇਲਾਵਾ ਸੀਨੀਅਰ ਲੀਡਰਸਿੱਪ ਜਿਸ ਵਿੱਚ ਇਸ ਸਮੇਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਬੀਬੀ ਜੰਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਪ੍ਰਮਿੰਦਰ ਸਿੰਘ ਢੀਡਸਾ, ਗੁਰਪ੍ਰਤਾਪ ਸਿੰਘ ਵਡਾਲਾ ਸਾਰੇ ਕੋਰ ਕਮੇਟੀ ਮੈਂਬਰ, ਸੰਤਾ ਸਿੰਘ ਉਮੈਦਪੁੱਰੀ, ਭਾਈ ਮਨਜੀਤ ਸਿੰਘ,  ਬੀਬੀ ਸਤਵਿੰਦਰ ਕੌਰ ਧਾਲੀਵਾਲ, ਗਗਨਜੀਤ ਸਿੰਘ ਬਰਨਾਲਾ, ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਹਲਕਾ ਇਨਚਾਰਜ ਤੇ ਸਾਰੇ ਸੀਨੀਅਰ ਮੀਤ ਪ੍ਰਧਾਨ , ਸੁੱਚਾ ਸਿੰਘ ਛੋਟੇਪੁੱਰ ਮੈਂਬਰ ਸਲਾਹਕਾਰ ਬੋਰਡ, ਚਰਨਜੀਤ ਸਿੰਘ ਬਰਾੜ ਸਿਆਸੀ ਸਕੱਤਰ ਹਲਕਾ ਇੰਨਚਾਰਜ, ਸਰਵਨ ਸਿੰਘ ਫਿਲੌਰ ਸਾਬਕਾ ਮੰਤਰੀ, ਜਸਟਿਸ ਨਿਰਮਲ ਸਿੰਘ, ਸੰਤ ਬਲਬੀਰ ਸਿੰਘ ਘੁੰਨਸ, ਸੁਖਵਿੰਦਰ ਸਿੰਘ ਔਲਖ, ਕਰਨੈਲ ਸਿੰਘ ਪੰਜੋਲੀ, ਹਰਿੰਦਰਪਾਲ ਸਿੰਘ ਚੰਦੂਮਾਜਰਾ ਹਲਕਾ ਇੰਨਚਾਰਜ ਸਨੌਰ, ਭੁਪਿੰਦਰ ਸਿੰਘ ਸ਼ੇਖੂਪੁੱਰ ਹਲਕਾ ਇੰਨਚਾਰਜ ਘਨੌਰ, ਜਸਪਾਲ ਸਿੰਘ ਚੱਠਾ ਹਲਕਾ ਇੰਨਚਾਰਜ ਪਟਿਆਲ਼ਾ ਦਿਹਾਤੀ, ਜਰਨੈਲ ਸਿੰਘ ਕਰਤਾਰਪੁੱਰ ਅਤੇ ਸੁਖਵਿੰਦਰ ਸਿੰਘ ਰਾਜਲਾ ਦੋਨੋ ਜਿਲਾ ਪ੍ਰਧਾਨ ਪਟਿਆਲ਼ਾ, ਤੇਜਿੰਦਰਪਾਲ ਸਿੰਘ ਸੰਧੂ, ਬੀਬੀ ਕਿਰਨਜੋਤ ਕੌਰ, ਬੀਬੀ ਪਰਮਜੀਤ ਕੌਰ ਲਾਡਰਾਂ, ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਸੁਰਿੰਦਰ ਕੌਰ ਦਿਆਲ, ਜਥੇਦਾਰ ਜਗਜੀਤ ਸਿੰਘ ਗਾਬਾ, ਹਰੀ ਸਿੰਘ ਪ੍ਰੀਤ ਟਰੈਕਟਰ, ਜਗਜੀਤ ਸਿੰਘ ਕੋਹਲੀ, ਹਰਿੰਦਰਪਾਲ ਸਿੰਘ ਟੌਹੜਾ, ਸੁਖਵੰਤ ਸਿੰਘ ਸਰਾਉ, ਸਤਵਿੰਦਰ ਸਿੰਘ ਢੱਟ, ਅਮਰਦੀਪ ਸਿੱਘ ਸੌਨੂੰ ਲਿਬੜਾ, ਮਿਠੂ ਸਿੰਘ ਕਾਹਨੇਕੇ, ਹਰਬੰਸ ਸਿੰਘ ਮੰਝਪੁੱਰ, ਰਣਧੀਰ ਸਿੰਘ ਰੱਖੜਾ, ਸਤਵਿੰਦਰ ਸਿੰਘ ਟੌਹੜਾ, ਟੋਨੀ ਭੱਠੇਵਾਲਾ, ਗੁਰਪ੍ਰੀਤ ਸਿੰਘ  ਚੀਮਾਂ, ਪਰਮਿੰਦਰ ਸਿੰਘ ਪੰਨੂੰ, ਸੁੱਚਾ ਸਿੰਘ ਆਦਿ ਹਾਜ਼ਰ ਸਨ।

(For more news apart from  Shiromani Akali Dal save movement starts from July 1 News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM
Advertisement