Sukhbir Badal resigns : ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਦਾ ਮਤਾ ਪਾਸ , ਜਲੰਧਰ 'ਚ ਅਕਾਲੀ ਦਲ ਦੇ ਬਾਗੀ ਲੀਡਰਾਂ ਦੀ ਹੋਈ ਮੀਟਿੰਗ

By : SHANKER

Published : Jun 25, 2024, 5:08 pm IST
Updated : Jun 25, 2024, 5:18 pm IST
SHARE ARTICLE
Sukhbir Badal resigns
Sukhbir Badal resigns

1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਵੱਡੀ ਗਿਣਤੀ ਅਕਾਲੀ ਲੀਡਰ ਪੇਸ਼ ਹੋਣਗੇ

 Sukhbir Badal resigns : ਲੋਕ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ 'ਚ ਵੱਡੀ ਬਗਾਵਤ ਉਠਦੀ ਨਜ਼ਰ ਆ ਰਹੀ ਹੈ। ਜਲੰਧਰ 'ਚ ਅਕਾਲੀ ਦਲ ਦੇ ਬਾਗੀ ਲੀਡਰਾਂ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ 'ਚ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਛੱਡਣ ਦਾ ਮਤਾ ਪਾਸ ਕੀਤਾ ਗਿਆ ਹੈ। ਪਾਰਟੀ ਦੇ ਵੱਡੀ ਗਿਣਤੀ ਸੀਨੀਅਰ ਆਗੂਆਂ ਵੱਲੋਂ ਇਹ ਮਤਾ ਪਾਸ ਕੀਤਾ ਗਿਆ ਹੈ। 

ਜਾਣਕਾਰੀ ਅਨੁਸਾਰ ਇਸ ਮਤੇ ਵਿਚ ਕਿਹਾ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਵੱਡੀ ਗਿਣਤੀ ਅਕਾਲੀ ਲੀਡਰ ਪੇਸ਼ ਹੋਣਗੇ।  

ਇਕ ਪਾਸੇ ਸੁਖਬੀਰ ਬਾਦਲ ਚੰਡੀਗੜ੍ਹ ਵਿਚ ਮੀਟਿੰਗ ਕਰ ਰਹੇ ਸਨ ਅਤੇ ਦੂਜੇ ਪਾਸੇ ਜਲੰਧਰ ਵਿਚ ਵੱਡੀ ਗਿਣਤੀ ਸੀਨੀਅਰ ਆਗੂਆਂ ਵੱਲੋਂ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਵਿਚ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਬੀਬੀ ਜਗੀਰ ਕੌੌਰ, ਗੁਰਪ੍ਰਤਾਪ ਵਡਾਲਾ, ਸੁਰਜੀਤ ਰੱਖੜਾ ਵੀ ਹਾਜ਼ਰ ਸਨ। 

ਇਸ ਤੋਂ ਕਈ ਦਿਨ ਪਹਿਲਾਂ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਬਰਾੜ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਖੁੱਲ੍ਹਾ ਪੱਤਰ ਲਿਖਿਆ ਸੀ। ਜਿਸ ਵਿਚ ਉਹਨਾਂ ਨੇ ਕਈ ਸੁਝਾਅ ਦਿੱਤੇ ਸਨ। ਉਨ੍ਹਾਂ ਨੇ ਕਿਹਾ ਸੀ ਕਿ ਤੁਸੀਂ ਪਾਰਟੀ ਪ੍ਰਧਾਨ ਬਣੇ ਰਹੋ ਪਰ ਪਾਰਟੀ ਦੇ ਵਡੇਰੇ ਹਿੱਤਾਂ ਲਈ ਇਕ ਪੰਚ ਪ੍ਰਧਾਨੀ ਬਣਾਉਣੀ ਚਾਹੀਦੀ ਹੈ।

 ਜ਼ਿਕਰਯੋਗ ਹੈ ਕਿ ਪਾਰਟੀ ਦੇ ਦੋ ਵੱਡੇ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ  ਸਿਕੰਦਰ ਸਿੰਘ ਮਲੂਕਾ ਤਾਂ ਚੋਣਾਂ ਦੌਰਾਨ ਹੀ ਪਾਰਟੀ ਤੋਂ ਲਾਂਭੇ ਹੋ ਕੇ ਬੈਠ ਗਏ ਸਨ ਪਰ ਚੋਣ ਨਤੀਜਿਆਂ ਬਾਅਦ ਹੋਰ ਪ੍ਰਮੁੱਖ ਆਗੂਆਂ ਵਿਚ ਵੀ ਪਾਰਟੀ ਲੀਡਰਸ਼ਿਪ ਦੀਆਂ ਨੀਤੀਆਂ ਵਿਰੁਧ ਨਾਰਾਜ਼ਗੀ ਵਧੀ ਹੈ। ਚੋਣ ਨਤੀਜਿਆਂ ਤੋਂ ਬਾਅਦ ਪਾਰਟੀ ਅੰਦਰਲੇ ਨਾਰਾਜ਼ ਆਗੂਆਂ ਦੀ ਲਾਈਨ ਲਗਾਤਾਰ ਲੰਬੀ ਹੋ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

03 Dec 2024 12:23 PM

'ਇਹ ਕੋਈ ਸਜ਼ਾ ਨਹੀਂ...ਕੋੜੇ ਮਾਰੋ ਇਨਾਂ ਦੇ', Sukhbir Badal ਦੇ ਸਾਹਮਣੇ ਸੰਗਤ 'ਚੋਂ ਬਜ਼ੁਰਗ ਦਾ ਗੁੱਸਾ

03 Dec 2024 12:18 PM

'ਇਹ ਕੋਈ ਸਜ਼ਾ ਨਹੀਂ...ਕੋੜੇ ਮਾਰੋ ਇਨਾਂ ਦੇ', Sukhbir Badal ਦੇ ਸਾਹਮਣੇ ਸੰਗਤ 'ਚੋਂ ਬਜ਼ੁਰਗ ਦਾ ਗੁੱਸਾ

03 Dec 2024 12:16 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

01 Dec 2024 12:31 PM

ਕਿਸਾਨ ਜਥੇਬੰਦੀਆਂ ਦੀ Chandigarh ਤੋਂ Press conference LIVE, ਸੁਣੋ Sarwan Singh Pandher ਤੋਂ ਨਵੇਂ ਐਲਾਨ

01 Dec 2024 12:23 PM
Advertisement