Bikram Majithia: ਬਿਕਰਮ ਮਜੀਠੀਆ ਦੇ ਘਰ ਹੋਈ ਵਿਜੀਲੈਂਸ ਦੀ ਛਾਪੇਮਾਰੀ ਉੱਤੇ ‘ਆਪ’ ਆਗੂਆਂ ਦਾ ਪ੍ਰਤੀਕਰਮ
Published : Jun 25, 2025, 12:33 pm IST
Updated : Jun 25, 2025, 12:33 pm IST
SHARE ARTICLE
AAP leaders
AAP leaders

ਉਨ੍ਹਾਂ ਕਿਹਾ ਕਿ ਜੇਕਰ ਮਜੀਠੀਆ ਕਿਤੇ ਗਲਤ ਨਹੀਂ ਤਾਂ ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ

Bikram Majithia: ਬਿਕਰਮ ਮਜੀਠੀਆ ਦੇ ਘਰ ਹੋਈ ਵਿਜੀਲੈਂਸ ਦੀ ਛਾਪੇਮਾਰੀ ਉੱਤੇ ‘ਆਪ’ ਆਗੂਆਂ ਨੇ ਆਪਣੇ-ਆਪਣੇ ਪ੍ਰਤੀਕਰਮ ਦਿੱਤੇ ਹਨ। ਸਭ ਤੋਂ ਪਹਿਲਾਂ ਬਲਤੇਜ ਪੰਨੂ ਨੇ ਕਿਹਾ ਕਿ ਇਹ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਦਾ ਹਿੱਸਾ ਹੈ। ਪਹਿਲਾਂ ਸਾਰੇ ਹੀ ਵਿਰੋਧੀ ਧਿਰਾਂ ਦੇ ਆਗੂ ਕਹਿੰਦੇ ਸਨ ਕਿ ਵੱਡੀਆਂ ਮਛਲੀਆਂ ਨੂੰ ਹੱਥ ਨਹੀਂ ਪਾਇਆ ਜਾ ਰਿਹਾ ਤੇ ਅੱਜ ਸਰਕਾਰ ਨੇ ਜੁਅਰਤ ਕਰ ਕੇ ਅਜਿਹਾ ਕੀਤਾ ਹੈ ਤਾਂ ਸਵਾਲ ਚੁੱਕੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਬਾਤ ਦਾ ਬਤੰਗੜ ਬਣਾ ਲੈਣਾ ਮਜੀਠੀਆ ਦੀ ਮੁੱਢ ਤੋਂ ਆਦਤ ਹੈ ਤੇ ਉਹ ਪੁਲਿਸ ਅਫ਼ਸਰਾਂ ਨੂੰ ਵੀ ਧਮਕੀਆਂ ਦੇ ਰਹੇ ਹਨ। ਉਨ੍ਹਾਂ ਨੂੰ ਲਗਦਾ ਹੈ ਕਿ ਪੁਲਿਸ ਅਧਿਕਾਰੀਆਂ ਨੂੰ ਧਮਕੀਆਂ ਦੇ ਕੇ ਮਾਮਲੇ ਨੂੰ ਬਦਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮਜੀਠੀਆ ਕਿਤੇ ਗਲਤ ਨਹੀਂ ਤਾਂ ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ ਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ। ਮਜੀਠੀਆ ਨੂੰ ਵੀ ਕਾਨੂੰਨ ਨਾਲ ਸਹਿਯੋਗ ਕਰਨਾ ਚਾਹੀਦਾ ਹੈ। 

ਇਸ ਤੋਂ ਬਾਅਦ ਆਪ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਬਿਨਾਂ ਸਬੂਤਾਂ ਦੇ ਅਧਾਰ 'ਤੇ ਵਿਜੀਲੈਂਸ ਕੋਈ ਕਾਰਵਾਈ ਨਹੀਂ ਕਰਦੀ। ਪਹਿਲਾਂ ਇਹ ਕਹਿੰਦੇ ਸਨ ਕਿ ਸਰਕਾਰ ਵੱਡੇ-ਵੱਡੇ ਲੋਕਾਂ ਵਿਰੁਧ ਕੋਈ ਕਾਰਵਾਈ ਨਹੀਂ ਕਰਦੀ ਤੇ ਅੱਜ ਜੇਕਰ ਨਸ਼ਿਆਂ ਵਿਰੁਧ ਵੱਡੇ ਲੋਕਾਂ ਉੱਤੇ ਕਾਰਵਾਈ ਹੋਈ ਤਾਂ ਇਨ੍ਹਾਂ ਨੇ ਰੋਣਾ-ਧੋਣਾ ਸ਼ੁਰੂ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਜੇਕਰ ਬਿਕਰਮ ਮਜੀਠੀਆ ਸਾਬ੍ਹ ਸੱਚੇ ਹਨ ਤਾਂ ਡਰਨ ਦੀ ਲੋੜ ਨਹੀਂ। 

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement