Bikram Majithia: ਵਿਜੀਲੈਂਸ ਦੀ ਹਿਰਾਸਤ ’ਚ ਬਿਕਰਮ ਮਜੀਠੀਆ
Published : Jun 25, 2025, 12:46 pm IST
Updated : Jun 25, 2025, 12:46 pm IST
SHARE ARTICLE
Bikram Majithia
Bikram Majithia

ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਟੀਮ ਬਿਕਰਮ ਮਜੀਠੀਆ ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਉੱਤੇ ਲੈ ਕੇ ਜਾ ਰਹੀ ਹੈ।

Bikram Majithia in Vigilance custody: ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਵਿਜੀਲੈਂਸ ਦੀ ਟੀਮ ਤੇ ਪੁਲਿਸ ਉਨ੍ਹਾਂ ਨੂੰ ਘਰ ਦੇ ਪਿਛਲੇ ਦਰਵਾਜ਼ੇ ਤੋਂ ਆਪਣੇ ਨਾਲ ਲੈ ਗਈ ਹੈ। 

ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਟੀਮ ਬਿਕਰਮ ਮਜੀਠੀਆ ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਉੱਤੇ ਲੈ ਕੇ ਜਾ ਰਹੀ ਹੈ।

ਅੱਜ ਸਵੇਰ ਤੋਂ ਵਿਜੀਲੈਂਸ ਅਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਪੰਜਾਬ ਵਿਚ ਵੱਖ-ਵੱਖ 26 ਥਾਵਾਂ ਉੱਤੇ ਛਾਪੇਮਾਰੀ ਕੀਤੀ। ਇਸ ਲੜੀ ਤਹਿਤ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀਆਂ ਰਿਹਾਇਸ਼ਾਂ ਉੱਤੇ ਵੀ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਮਜੀਠੀਆ ਆਪਣੀ ਅੰਮ੍ਰਿਤਸਰ ਵਾਲੀ ਰਿਹਾਇਸ਼ ਉੱਤੇ ਮੌਜੂਦ ਸਨ ਜਿੱਥੇ ਉਨ੍ਹਾਂ ਦੀ ਵਿਜੀਲੈਂਸ ਦੀ ਟੀਮ ਨਾਲ ਤਿੱਖੀ ਬਹਿਸ ਵੀ ਹੋਈ। ਇਹ ਛਾਪੇਮਾਰੀ ਕਰੀਬ 9 ਵਜੇ ਸ਼ੁਰੂ ਹੋਈ ਅਤੇ ਸਵਾ 12 ਵਜੇ ਖ਼ਤਮ ਹੋ ਗਈ ਜਦੋਂ ਟੀਮ ਨੇ ਬਿਕਰਮ ਮਜੀਠੀਆ ਨੂੰ ਹਿਰਾਸਤ ਵਿਚ ਲੈ ਲਿਆ।

ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਦੀ ਰਿਹਾਇਸ਼ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ। ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾ ਸਕੇ। ਇਸ ਦੌਰਾਨ ਕੁਝ ਅਕਾਲੀ ਵਰਕਰਾਂ ਨੇ ਇਸ ਛਾਪੇਮਾਰੀ ਦਾ ਵਿਰੋਧ ਵੀ ਕੀਤਾ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement