Punjab News : ਪੰਜਾਬ ਕਾਂਗਰਸ 'ਚ ਲੱਗੀ ਅਸਤੀਫਿਆਂ ਦੀ ਝੜੀ, ਕਾਂਗਰਸ ਆਗੂ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਨੇ ਦਿੱਤਾ ਅਸਤੀਫ਼ਾ 

By : BALJINDERK

Published : Jun 25, 2025, 7:01 pm IST
Updated : Jun 25, 2025, 7:01 pm IST
SHARE ARTICLE
ਪੰਜਾਬ ਕਾਂਗਰਸ 'ਚ ਲੱਗੀ ਅਸਤੀਫਿਆਂ ਦੀ ਝੜੀ, ਕਾਂਗਰਸ ਆਗੂ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਨੇ ਦਿੱਤਾ ਅਸਤੀਫ਼ਾ 
ਪੰਜਾਬ ਕਾਂਗਰਸ 'ਚ ਲੱਗੀ ਅਸਤੀਫਿਆਂ ਦੀ ਝੜੀ, ਕਾਂਗਰਸ ਆਗੂ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਨੇ ਦਿੱਤਾ ਅਸਤੀਫ਼ਾ 

Punjab News : ਮੇਰਾ ਅਸਤੀਫ਼ਾ ਦੇਣ ਦਾ ਕਾਰਨ ਕਿਸੇ ਨਾਲ ਕੋਈ ਨਿੱਜੀ ਨਰਾਜ਼ਗੀ ਜਾਂ ਮੱਤਭੇਦ ਨਹੀਂ,‘‘ਮੈਂ ਕਾਂਗਰਸ ਪਾਰਟੀ ਦਾ ਇੱਕ ਵਫ਼ਾਦਾਰ ਸਿਪਾਹੀ ਹਾਂ 'ਤੇ ਰਹਾਂਗਾ"

Punjab News in Punjabi : ਫਰੀਦਕੋਟ ਤੋਂ ਸਾਬਕਾ ਕਾਂਗਰਸ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਕਾਂਗਰਸ ਹਾਈ ਕਮਾਂਡ ਨੂੰ ਭੇਜ ਦਿੱਤਾ ਹੈ। ਕਾਂਗਰਸ ਆਗੂ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਨੇ ਸ਼ੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਕਿਹਾ ਕਿ ‘‘ਮੇਰਾ ਅਸਤੀਫ਼ਾ ਦੇਣ ਦਾ ਕਾਰਨ ਕਿਸੇ ਨਾਲ ਕੋਈ ਨਿੱਜੀ ਨਰਾਜ਼ਗੀ ਜਾਂ ਮੱਤਭੇਦ ਨਹੀਂ ਹੈ।

ਜਿਹੜੇ ਸਿਆਸੀ ਅਹੁਦੇ ਹੁੰਦੇ ਹਨ ਉਹ ਜਮੀਰ ਦੀ ਅਵਾਜ਼, ਕਿਰਦਾਰ ਜਾਂ ਪਾਰਟੀ ਦੀ ਭਲਾਈ ਤੋਂ ਉੱਪਰ ਨਹੀਂ ਹੁੰਦੇ। ਅਸੀ ਇੱਕ ਪੀ.ਪੀ.ਸੀ.ਸੀ ਦੀ ਟੀਮ ਦਾ ਹਿੱਸਾ ਸੀ, ਮੈਨੂੰ ਪਾਰਟੀ ਹਾਈਕਮਾਂਡ ਨੇ ਪਿਛਲੇ ਤਿੰਨ ਸਾਲ ਤੋਂ ਵਾਇਸ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਸੀ, ਮੈਂ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਹਮੇਸ਼ਾ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਵਿਰੋਧ ਦਲੇਰੀ ਨਾਲ ਕੀਤਾ 'ਤੇ ਪਾਰਟੀ ਦੀ ਅਵਾਜ਼ ਬੁਲੰਦ ਕੀਤੀ ਅਤੇ ਸਰਕਾਰ ਅੱਗੇ ਝੁਕਿਆ ਨਹੀਂ। ਮੈਂਨੂੰ ਸਰਕਾਰ ਦੀ ਧੱਕੇਸ਼ਾਹੀ ਦਾ ਖ਼ਮਿਆਜ਼ਾ ਵੀ ਭੁਗਤਣਾ ਪਿਆ। ਮੈਂ ਕਾਂਗਰਸ ਪਾਰਟੀ ਦਾ ਇੱਕ ਵਫ਼ਾਦਾਰ ਸਿਪਾਹੀ ਹਾਂ 'ਤੇ ਰਹਾਂਗਾ ਅਤੇ ਪਾਰਟੀ ਦੀ ਚੜ੍ਹਦੀਕਲ੍ਹਾ ਲਈ 'ਤੇ ਲੋਕਸੇਵਾ ’ਚ ਹਮੇਸ਼ਾ ਪਹਿਲ ਦੇ ਅਧਾਰ ’ਤੇ ਆਪਣਾ ਯੋਗਦਾਨ ਪਾਵਾਂਗਾ।

ਲੁਧਿਆਣਾ ਜ਼ਿਮਨੀ ਚੋਣਾਂ ’ਚ ਸਾਰੀ ਕਾਂਗਰਸ ਟੀਮ 'ਤੇ ਸਾਰੇ ਕਾਂਗਰਸੀ ਵਰਕਰ ਬਹੁਤ ਦਲੇਰੀ ਨਾਲ ਲੜੇ।

ਸਰਕਾਰ ਵੱਲੋਂ ਪ੍ਰਸ਼ਾਸਨ ਦੀ ਦੁਰਵਰਤੋਂ 'ਤੇ ਧੱਕੇਸ਼ਾਹੀ ਕੀਤੀ ਗਈ। ਇੱਥੋਂ ਤੱਕ ਕਿ ਰਾਸ਼ਨ ,ਸੂਟ ,ਪੈਸਾ ਜਾਂ ਆਦਿ ਹੋਰ ਚੀਜ਼ਾਂ ਵੀ ਵੰਡੀਆਂ ਗਈਆਂ ਇਸ ਕਰਕੇ ਸਾਡੀ ਹਾਰ ਹੋਈ ।ਪਰ ਅਸੀਂ ਲੋਕਾਂ ਦੇ ਫ਼ਤਵੇ ਨੂੰ ਸਵੀਕਾਰ ਕਰਦੇ ਹਾਂ ਅਤੇ ਆਪਣੀ ਟੀਮ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਭਾਰਤ ਭੂਸ਼ਣ ਆਸ਼ੂ ਜੀ 'ਤੇ ਮੈਂ ਆਪਣੇ ਅਹੁਦੇ ਤੋਂ ਅਸਤੀਫਾ ਦਿੰਦਾਂ ਹਾਂ, ਤਾਂ ਕਿ ਸਾਡੇ ਕਿਸੇ ਹੋਰ ਕਾਬਿਲ ਸਾਥੀ ਨੂੰ ਜ਼ਿੰਮੇਵਾਰੀ ਦਿੱਤੀ ਜਾ ਸਕੇ।

‘‘ਮੈਂ ਕਾਮਨਾ ਕਰਦਾ ਹਾਂ ਕਿ ਕਾਂਗਰਸ ਪਾਰਟੀ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇ।’’

(For more news apart from Congress leader Kushaldeep Singh Dhillon Kiki resigns  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement