ਹਰਿਆਣਾ ਸਰਕਾਰ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣ ’ਤੇ Advocate Dhami ਨੇ ਸਖ਼ਤ ਇਤਰਾਜ਼ ਪ੍ਰਗਟਾਇਆ
Published : Jun 25, 2025, 9:35 pm IST
Updated : Jun 25, 2025, 9:35 pm IST
SHARE ARTICLE
Dhami strongly objects to Haryana government use of the title 'Veer Banda Bairagi' to describe Baba Banda Singh Bahadur
Dhami strongly objects to Haryana government use of the title 'Veer Banda Bairagi' to describe Baba Banda Singh Bahadur

‘ਵੀਰ ਬੰਦਾ ਬੈਰਾਗੀ’ ਕਹਿਣਾ ਇਤਿਹਾਸਕ ਸਚਾਈ ਨੂੰ ਤੋੜ-ਮਰੋੜ ਕੇ ਪੇਸ਼ ਕਰਦਾ ਹੈ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਜਾਰੀ ਕੀਤੇ ਇਸ਼ਤਿਹਾਰ ਵਿਚ ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਜਿਥੇ ਸਿੱਖ ਸਿਧਾਂਤਾਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੇ ਸ਼ਹਾਦਤ ਦਾ ਅਪਮਾਨ ਹੈ, ਉਥੇ ਇਸ ਨਾਲ ਸਿੱਖ ਭਾਵਨਾਵਾਂ ਨੂੰ ਵੀ ਡੂੰਘੀ ਸੱਟ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਥਾਪੜਾ ਲੈ ਮੁਗ਼ਲ ਸਾਮਰਾਜ ਦਾ ਮੁਕਾਬਲਾ ਕੀਤਾ ਅਤੇ ਉਨ੍ਹਾਂ ਦੀ ਅਗਵਾਈ ਵਿਚ ਸਿੱਖਾਂ ਨੇ ਜ਼ੁਲਮੀ ਹਕੂਮਤ ਦੀਆਂ ਜੜ੍ਹਾਂ ਪੁਟਦਿਆਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ। ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ ਅਤੇ ਜਗੀਰਦਾਰੀ ਪ੍ਰਥਾ ਨੂੰ ਖ਼ਤਮ ਕਰ ਕੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿਵਾਏ, ਜੋ ਸਮਾਜਕ ਬਰਾਬਰੀ ਦੀ ਇਕ ਵੱਡੀ ਮਿਸਾਲ ਸਨ।
ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਬੈਰਾਗੀ ਬਾਣਾ ਤਿਆਗ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸਿੱਖ ਬਣੇ ਸਨ ਅਤੇ ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਕਹਿਣਾ ਇਤਿਹਾਸਕ ਸਚਾਈ ਨੂੰ ਤੋੜ-ਮਰੋੜ ਕੇ ਪੇਸ਼ ਕਰਦਾ ਹੈ। ਅਜਿਹਾ ਸਾਜ਼ਿਸ਼ ਤਹਿਤ ਸਿੱਖਾਂ ਦੀ ਮੌਲਿਕਤਾ ਅਤੇ ਅੱਡਰੀ ਪਛਾਣ ਨੂੰ ਖੰਡਤ ਕਰਨ ਲਈ ਜਾਣਬੁਝ ਕੇ ਕੀਤਾ ਜਾ ਰਿਹਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀ ਇਹ ਹਰਕਤ ਸਿੱਖ ਇਤਿਹਾਸ ਦੀ ਗ਼ਲਤ ਵਿਆਖਿਆ ਕਰਨ ਵਾਲੀ ਅਤੇ ਸਿੱਖ ਸ਼ਹੀਦਾਂ ਦਾ ਵੱਡਾ ਅਪਮਾਨ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖ ਇਤਿਹਾਸ ਨੂੰ ਵਿਗਾੜਨ ਵਾਲੀਆਂ ਹਰਕਤਾਂ ਤੋਂ ਬਾਜ਼ ਆਵੇ ਅਤੇ ਅਜਿਹੀ ਕਾਰਵਾਈ ਕਰਨ ਵਾਲੇ ਅਧਿਕਾਰੀਆਂ ਵਿਰੁਧ ਸਖ਼ਤ ਕਾਰਵਾਈ ਕਰੇ।  
1SR8818

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement