
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਵਿਚ ਕਾਂਗਰਸ ਨੂੰ 2019 ਦੀਆਂ ਲੋਕ ਸਭਾ ਚੋਣਾਂ ਲੜਨ ਲਈ ਕਿਸੇ ਗਠਜੋੜ ਦੀ ਜ਼ਰੂਰਤ ਨਹੀਂ...........
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਵਿਚ ਕਾਂਗਰਸ ਨੂੰ 2019 ਦੀਆਂ ਲੋਕ ਸਭਾ ਚੋਣਾਂ ਲੜਨ ਲਈ ਕਿਸੇ ਗਠਜੋੜ ਦੀ ਜ਼ਰੂਰਤ ਨਹੀਂ। ਕਾਂਗਰਸ ਪੰਜਾਬ ਵਿਚ ਇਹ ਚੋਣਾਂ ਇਹ ਸੁਖਾਲੇ ਢੰਗ ਨਾਲ ਹੀ ਜਿੱਤ ਜਾਵੇਗੀ। ਇਸ ਮੌਕੇ Àਨ੍ਹਾਂ ਗੁਰਦਾਸਪੁਰ ਅਤੇ ਸ਼ਾਹਕੋਟ ਸਣੇ ਹਾਲ ਹੀ ਵਿੱਚ ਹੋਈਆਂ ਵੱਖ ਵੱਖ ਚੋਣਾਂ ਦੌਰਾਨ ਕਾਂਗਰਸ ਨੂੰ ਹੋਈ ਵੱਡੀ ਜਿੱਤ ਦਾ ਹਵਾਲਾ ਦਿੱਤਾ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਆਧਾਰ ਪੂਰੀ ਤਰ੍ਹਾਂ ਖਿਸਕ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਸਪਸ਼ਟ ਕੀਤਾ
ਕਿ ਉਨ੍ਹਾਂ ਨੇ ਕਦੀ ਵੀ ਪੰਜਾਬ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਕਾਰ ਗਠਜੋੜ ਦੀ ਗੱਲ ਨਹੀ ਆਖੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਚੋਣਾਂ ਤੋਂ ਪਹਿਲਾਂ ਗਠਜੋੜ ਬਾਰੇ ਅੰਤਿਮ ਫੈਸਲਾ ਕਾਂਗਰਸ ਹਾਈ ਕਮਾਂਡ ਵਲੋਂ ਕੀਤਾ ਜਾਣਾ ਹੈ। ਉਸ ਵਲੋਂ ਲਿਆ ਗਿਆ ਫੈਸਲਾ ਪੰਜਾਬ ਸਣੇ ਸਾਰੇ ਸੂਬਿਆਂ ਦੀਆਂ ਇਕਾਈਆਂ ਵਲੋਂ ਪ੍ਰਵਾਨ ਕੀਤਾ ਜਾਵੇਗਾ। ਜਿਥੋਂ ਤੱਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸਬੰਧ ਹੈ, ਇਸ ਵਲੋਂ ਅਪਣੇ ਵਿਚਾਰ ਪਾਰਟੀ ਹਾਈ ਕਮਾਂਡ ਦੇ ਸਾਹਮਣੇ ਉਸ ਵੇਲੇ ਰੱਖੇ ਜਾਣਗੇ ਜਦੋ ਇਹ ਮੰਗੇ ਜਾਣਗੇ। ਜ਼ਰੂਰਤ ਪੈਣ 'ਤੇ ਇਸ ਸਬੰਧੀ ਆਮ ਸਹਿਮਤੀ ਤਿਆਰ ਕੀਤੀ ਜਾਵੇਗੀ।