ਪੰਜਾਬ ਸਰਕਾਰ ਸਾਰਿਆਂ ਦੀ ਭਲਾਈ ਲਈ ਵਚਨਬੱਧ: ਸੋਢੀ
Published : Jul 25, 2018, 3:17 am IST
Updated : Jul 25, 2018, 3:17 am IST
SHARE ARTICLE
Cabinet Minister Sodhi distributed the certificates to beneficiaries.
Cabinet Minister Sodhi distributed the certificates to beneficiaries.

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਕਰਜ਼ਾ ਮੁਆਫੀ ਸਕੀਮ ਤਹਿਤ ਕੈਬਨਿਟ ਮੰਤਰੀ ਖੇਡਾਂ ਅਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਅਨੁਸੂਚਿਤ.............

ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਕਰਜ਼ਾ ਮੁਆਫੀ ਸਕੀਮ ਤਹਿਤ ਕੈਬਨਿਟ ਮੰਤਰੀ ਖੇਡਾਂ ਅਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਗੁਰੂਹਰਸਹਾਏ ਦੇ 44 ਲਾਭਪਾਤਰੀਆਂ ਨੂੰ 19 ਲੱਖ 73 ਹਜ਼ਾਰ 908 ਰੁਪਏ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਹਰ ਵਰਗ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਚਲਾਈਆਂ ਗਈਆਂ ਹਨ ਉੱਥੇ ਦਲਿਤ ਅਤੇ ਪੱਛੜੇ ਵਰਗਾਂ ਦੇ ਲੋਕਾਂ ਦੇ 50 ਹਜ਼ਾਰ ਰੁਪਏ ਤੱਕ ਦੇ ਵੀ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। 

ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ  ਚਲਾਈਆਂ ਜਾਂਦੀਆਂ ਲੋਕ ਭਲਾਈ ਸਕੀਮਾਂ ਨੂੰ ਲਾਭਪਾਤਰੀਆਂ ਦੀ ਪਛਾਣ ਕਰਕੇ ਹੇਠਲੇ ਪੱਧਰ ਤੱਕ ਸਾਰੀਆਂ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਖੋਲ੍ਹੇ ਗਏ ਸਕਿੱਲ ਡਿਵੈਲਪਮੈਂਟ ਸੈਂਟਰਾਂ ਵਿੱਚ ਕਿੱਤਾ ਮੁਖੀ ਕੋਰਸ ਕਰਵਾ ਕੇ ਨੌਜਵਾਨਾਂ ਨੂੰ ਆਪਣੇ ਪੈਰਾ ਤੇ ਖੜ੍ਹਾ ਕੀਤਾ ਜਾ ਰਿਹਾ ਹੈ ਅਤੇ ਰੋਜ਼ਗਾਰ ਮੇਲਿਆਂ ਰਾਹੀਂ ਨਾਮੀ ਕੰਪਨੀਆਂ ਵਿੱਚ ਯੁਵਾਵਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾ ਰਹੇ ਹਨ।
ਇਸ ਮੌਕੇ ਡਿਪਟੀ ਡਾਇਰੈਕਟਰ ਸੁਸ਼ੀਲ ਕੁਮਾਰ, ਜ਼ਿਲ੍ਹਾ ਭਲਾਈ ਅਫ਼ਸਰ ਹਰਪਾਲ ਸਿੰਘ ਗਿੱਲ, ਡੀ.ਐੱਸ.ਪੀ. ਜਸਵੀਰ ਸਿੰਘ, ਜ਼ਿਲ੍ਹਾ ਮੈਨੇਜਰ ਤਲਵਿੰਦਰ ਸਿੰਘ ਅਤੇ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement