ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ ‘ਚ ਅਗਲੇ 3 ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ
Published : Jul 25, 2019, 2:03 pm IST
Updated : Jul 25, 2019, 3:46 pm IST
SHARE ARTICLE
Weather Report
Weather Report

ਪੰਜਾਬ ‘ਚ ਅਗਲੇ ਤਿੰਨ ਦਿਨ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ...

ਚੰਡੀਗੜ੍ਹ: ਮੌਸਮ ਵਿਭਾਗ ਦੇ ਅਲਰਟ ਨੇ ਕਿਸਾਨਾਂ ਦਾ ਫ਼ਿਕਰ ਵਧਾ ਦਿੱਤਾ ਹੈ। ਅਗਲੇ 36 ਘੰਟਿਆਂ ਦੌਰਾਨ ਪੰਜਾਬ ਤੇ ਹਰਿਆਣਾ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਪੰਜਾਬ ‘ਚ ਅਗਲੇ ਤਿੰਨ ਦਿਨ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਾਜ਼ਾ ਰਿਪੋਰਟਾਂ ਮੁਤਾਬਕ ਅੰਮ੍ਰਿਤਸਰ, ਮੁਕਤਸਰ, ਕਪੂਰਥਲਾ 'ਚ ਬਾਰਿਸ਼ ਸ਼ੁਰੂ ਹੋ ਚੁੱਕੀ ਹੈ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਨੋਟਿਸ ਜਾਰੀ ਕਰ ਅਲਰਟ ਰਹਿਣ ਨੂੰ ਕਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 25 ਤੋਂ 27 ਜੁਲਾਈ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਭਾਰੀ ਬਾਰਸ਼ ਹੋ ਸਕਦੀ ਹੈ।

Weather Update Weather Update

ਅਜਿਹੇ ‘ਚ ਪਹਿਲਾਂ ਹੀ ਪਾਣੀ ਦੀ ਮਾਰ ਝੱਲ ਰਹੇ ਬਠਿੰਡਾ ਤੇ ਪਟਿਆਲਾ ‘ਚ ਪਾਣੀ ਦਾ ਪੱਧਰ ਹੋਰ ਵਧ ਸਕਦਾ ਹੈ। ਬਠਿੰਡਾ ‘ਚ ਸੱਤ ਘੰਟੇ ‘ਚ 178 ਮਿਲੀ ਬਾਰਿਸ਼ ਹੋਈ। ਅਗਲੇ ਦਿਨ 100 ਮਿਲੀ ਬਾਰਸ਼ ਹੋਈ ਜਿਸ ਕਾਰਨ ਲੋਕਾਂ ਦੇ ਘਰਾਂ ‘ਚ ਪਾਣੀ ਭਰ ਗਿਆ ਤੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਘੱਗਰ ਦਰਿਆ ਦਾ ਬੰਨ੍ਹ ਟੁੱਟ ਗਿਆ। ਇਸ ਕਰਕੇ ਸੰਗਰੂਰ ਤੇ ਪਟਿਆਲਾ ਦੇ ਕੁਝ ਹਿੱਸਿਆਂ ‘ਚ ਹਾਲਾਤ ਕਾਫੀ ਬੁਰੇ ਹੋ ਗਏ ਹਨ। ਸੰਗਰੂਰ ਦੇ ਕਈ ਪਿੰਡਾਂ ‘ਚ ਪਾਣੀ ਕਾਫੀ ਜ਼ਿਆਦਾ ਹੈ ਜਿਸ ਨਾਲ ਲੋਕਾਂ ਦੀਆਂ ਫਸਲਾਂ ਖ਼ਰਾਬ ਹੋ ਚੁੱਕੀਆਂ ਹਨ।

Weather Report Weather Report

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੰਗਲਵਾਰ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਦੌਰਾ ਕੀਤਾ ਸੀ। ਇਸ ਤੋਂ ਬਾਅਦ ਹੁਣ ਮੌਸਮ ਵਿਭਾਗ ਵੱਲੋਂ 25 ਤੋਂ 27 ਜੁਲਾਈ ਨੂੰ ਸੂਬੇ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

Notice Notice

Punjab News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter ਤੇ follow ਕਰੋ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement